ਇਥੋਂ ਇਕੋ ਥਾਂ ਤੋਂ ਇਕੱਠੇ ਮਿਲੇ 314 ਪੌਜੇਟਿਵ
ਪੰਜਾਬ ਚ ਕੋਰੋਨਾ ਨੇ ਪੂਰੀ ਹਾਹਾਕਾਰ ਮਚਾਈ ਹੋਈ ਹੈ ਰੋਜਾਨਾ ਹੀ ਵੱਡੀ ਗਿਣਤੀ ਵਿਚ ਪੌਜੇਟਿਵ ਮਰੀਜ ਮਿਲ ਰਹੇ ਹਨ ਅਤੇ ਲੋਕਾਂ ਦੀਆਂ ਕੀਮਤੀ ਜਾਨਾਂ ਜਾ ਰਹੀਆਂ ਹਨ ਜੋ ਕੇ ਬਹੁਤ ਚਿੰਤਾ ਵਾਲੀ ਗਲ੍ਹ ਹੈ। ਹੁਣ ਪੰਜਾਬ ਚ ਇਥੇ ਵੱਡੀ ਗਿਣਤੀ ਵਿਚ ਮਰੀਜ ਆਏ ਹਨ। ਇਹਨਾਂ ਮਰੀਜਾਂ ਦੇ ਵਧਣ ਦਾ ਇਕੋ ਇੱਕ ਕਾਰਨ ਹੈ ਕੇ ਲੋਕ ਸ਼ੋਸ਼ਲ ਡਿਸਟੈਂਟ ਨਹੀਂ ਰੱਖ ਰਹੇ ਜਿਸ ਨਾਲ ਇਹ ਫੈਲਦਾ ਹੀ ਜਾ ਰਿਹਾ ਹੈ।
ਪੰਜਾਬ ਦਾ ਲੁਧਿਆਣਾ ਜ਼ਿਲ੍ਹਾ ਕੋਰੋਨਾ ਵਾਇਰਸ ਦਾ ਗੜ੍ਹ ਬਣ ਚੁਕਾ ਹੈ, ਜਿਥੇ ਹਰ ਰੋਜ਼ ਸੈਂਕੜੇ ਤੋਂ ਵੀ ਜ਼ਿਆਦਾ ਮਰੀਜ਼ਾਂ ਦੀ ਪੁਸ਼ਟੀ ਹੋ ਰਹੀ ਹੈ। ਉਥੇ ਹੀ ਸ਼ਨੀਚਰਵਾਰ ਜ਼ਿਲ੍ਹੇ ‘ਚ ਸਭ ਤੋਂ ਵੱਧ ਗਿਣਤੀ 314 ਨਵੇਂ ਕੋਰੋਨਾ ਦੇ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 10 ਮਰੀਜ਼ਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ। ਜ਼ਿਲ੍ਹੇ ‘ਚ ਆਏ 314 ਨਵੇਂ ਪਾਜ਼ੇਟਿਵ ਮਾਮਲਿਆਂ ‘ਚੋਂ 297 ਮਾਮਲੇ ਲੁਧਿਆਣਾ ਜ਼ਿਲ੍ਹੇ ਨਾਲ ਸੰਬੰਧਿਤ ਹਨ ਤੇ ਬਾਕੀ ਹੋਰ ਜ਼ਿਲ੍ਹਿਆਂ ਨਾਲ ਸੰਬੰਧਿਤ ਹਨ।
ਦੱਸਣਯੋਗ ਹੈ ਕਿ ਕੁੱਝ ਦਿਨ ਪਹਿਲਾਂ ਵੀ ਲੁਧਿਆਣਾ ਜ਼ਿਲ੍ਹੇ ‘ਚ ਇਕ ਦਿਨ ‘ਚ 300 ਤੋਂ ਵੱਧ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋ ਚੁਕੀ ਹੈ। ਹਾਲਾਂਕਿ ਲੁਧਿਆਣਾ ਜ਼ਿਲ੍ਹੇ ਤੋਂ ਇਲਾਵਾ ਪੰਜਾਬ ‘ਚ ਅਜਿਹਾ ਹੋਰ ਕੋਈ ਜ਼ਿਲ੍ਹਾ ਨਹੀਂ ਹੈ ਜਿਥੇ ਇਕ ਦਿਨ ‘ਚ 300 ਤੋਂ ਵਧੇਰੇ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੋਵੇ।
ਪੰਜਾਬ ਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹਰ ਰੋਜ ਪੰਜਾਬ ਚ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ। ਹੁਣ ਤਾਂ ਕਈ ਜਿਲਿਆਂ ਚ ਹੀ ਰੋਜਾਨਾ ਸੈਂਕੜਿਆਂ ਦੀ ਗਿਣਤੀ ਵਿਚ ਮਰੀਜ ਮਿਲਨੇ ਸ਼ੁਰੂ ਹੋ ਗਏ ਹਨ ਜੋ ਕੇ ਬਹੁਤ ਹੀ ਚਿੰਤਾ ਦੀ ਗਲ੍ਹ ਹੈ। ਪੰਜਾਬ ਸਰਕਾਰ ਵੀ ਇਸ ਨੋ ਰੋਕਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ। ਪਰ ਇਹ ਤਦ ਤਕ ਬਿਲਕੁਲ ਵੀ ਨਹੀਂ ਰੁਕ ਸਕਦਾ ਜਦ ਤਕ ਲੋਕ ਸ਼ੋਸ਼ਲ ਡਿਸਟੈਂਸ ਦੀ ਪਾਲਣਾ ਨਹੀਂ ਕਰਨਗੇ। ਕਈ ਲੋਕ ਬਿਨਾ ਕੰਮ ਦੇ ਹੀ ਘੁੰਮ ਰਹੇ ਹਨ ਜਿਹਨਾਂ ਦਾ ਕਰਕੇ ਇਹ ਵਧਦਾ ਹੀ ਜਾ ਰਿਹਾ ਹੈ। ਕੰਮ ਵਾਲਿਆਂ ਨੇ ਤਾਂ ਕੰਮ ਤੇ ਜਾਣਾ ਹੀ ਹੁੰਦਾ ਹੈ ਪਰ ਬੇ ਵਜ੍ਹਾ ਘੁੰਮਣ ਤੋਂ ਵੀ ਲੋਕ ਗੁਰੇਜ ਨਹੀਂ ਕਰ ਰਹੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …