ਆਈ ਤਾਜਾ ਵੱਡੀ ਖਬਰ
ਸਾਲ 2021 ਦੀ ਆਮਦ ਤੇ ਵੀ ਦੁੱਖ ਭਰੀਆਂ ਖਬਰਾਂ ਸੁਣਨ ਨੂੰ ਮਿਲ ਰਹੀਆਂ ਹਨ। ਜਿੱਥੇ ਦੁਨੀਆਂ ਇਸ ਨਵੇਂ ਵਰ੍ਹੇ ਨੂੰ ਖੁਸ਼ਾਮਦੀਦ ਆਖ ਰਹੀ ਹੈ ਉੱਥੇ ਹੀ ਅਜਿਹੀਆਂ ਮੰਦਭਾਗੀਆਂ ਖਬਰਾਂ ਲੋਕਾਂ ਨੂੰ ਸੋਗ ਮਈ ਮਾਹੌਲ ਦੇ ਰਹੀਆਂ ਹਨ। ਪਿਛਲੇ ਸਾਲ ਦੇ ਵਿੱਚ ਵੀ ਅਸੀਂ ਬਹੁਤ ਸਾਰੀਆਂ ਅਜਿਹੀਆਂ ਸਖਸੀਅਤਾਂ ਨੂੰ ਗੁਆ ਦਿੱਤਾ ਹੈ ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਸਾਲ ਦੀ ਸ਼ੁਰੂਆਤ ਵਿੱਚ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ ।
ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਸਾਲ 2020 ਦੇ ਵਿੱਚ ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਇੱਕ ਤਾਂ ਕਰੋਨਾ ਮਹਾਮਾਰੀ ਨੇ ਲੋਕਾਂ ਨੂੰ ਇਨ੍ਹਾਂ ਤੋੜਕੇ ਰੱਖ ਦਿੱਤਾ ਕਿ ਮੁੜ ਉਹਨਾਂ ਨੂੰ ਪੈਰਾਂ ਸਿਰ ਹੋਣ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਆਏ ਦਿਨ ਕੋਈ ਨਾ ਕੋਈ ਦਿਲ ਨੂੰ ਹ-ਲੂ- ਣਾ ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ। ਜਿਸ ਨਾਲ ਦੇਸ਼ ਦੇ ਹਾਲਾਤਾਂ ਉੱਤੇ ਵੀ ਗਹਿਰਾ ਅਸਰ ਪੈਂਦਾ ਹੈ।
ਪਿਛਲੇ ਸਾਲ ਦੇ ਵਿੱਚ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਵਿੱਚੋਂ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਹੁਣ ਪੰਜਾਬ ਦੇ ਇੱਕ ਲੀਡਰ ਅਤੇ ਸਾਬਕਾ ਮੰਤਰੀ ਦੀ ਅਚਾਨਕ ਹੋਈ ਮੌਤ ਦੀ ਖਬਰ ਨਾਲ ਸ਼ੋਗ ਦੀ ਲਹਿਰ ਫੈਲ ਗਈ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸ ਦੇ ਉੱਘੇ ਨੇਤਾ ਬੂਟਾ ਸਿੰਘ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।
ਉਹ ਕਾਂਗਰਸ ਪਾਰਟੀ ਵਿੱਚ ਜਵਾਹਰਲਾਲ ਨਹਿਰੂ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਦੇ ਸਮੇਂ ਤੋਂ ਹੀ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਸਨ। ਸਰਦਾਰ ਬੂਟਾ ਸਿੰਘ ਸਭ ਤੋਂ ਪਹਿਲਾਂ ਸਾਧਨਾ ਹਲਕੇ ਤੋਂ ਸੰਸਦ ਮੈਂਬਰ ਚੁਣੇ ਗਏ ਸਨ। ਸ.ਬੂਟਾ ਸਿੰਘ 86 ਵਰ੍ਹਿਆਂ ਦੇ ਸਨ। ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਰਾਜਨੀਤਿਕ ਜਗਤ ਵਿੱਚੋਂ ਜਾਣ ਵਾਲੀਆਂ ਇਨ੍ਹਾਂ ਸਖਸ਼ੀਅਤਾਂ ਕਾਰਨ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …