ਆਈ ਤਾਜਾ ਵੱਡੀ ਖਬਰ
ਜਿੱਥੇ ਇਨ੍ਹੀਂ ਦਿਨੀਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਕੜਾਕੇ ਦੀ ਠੰਡ ਵਿੱਚ ਬੈਠ ਕੇ ਕਿਸਾਨ ਜਥੇਬੰਦੀਆਂ ਰੱਦ ਕਰਵਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਲੰਮੇ ਸਮੇਂ ਤੋਂ ਇਹ ਸੰਘਰਸ਼ ਨਿਰੰਤਰ ਜਾਰੀ ਹੈ। ਉਥੇ ਹੀ ਸੂਬੇ ਅੰਦਰ ਨਗਰ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਪੰਜਾਬ ਵਿੱਚ ਨਗਰ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਆਪਣੇ ਵੱਲੋਂ ਪੂਰੀ ਕੋਸ਼ਿਸ਼ ਕਰ ਰਹੀਆਂ ਹਨ, ਕਿ ਉਹਨਾਂ ਨੂੰ ਜਿੱਤ ਪ੍ਰਾਪਤ ਹੋਵੇ। ਹੁਣ ਪੰਜਾਬ ਵਿਚ ਵੋਟਾਂ ਪੈਣ ਬਾਰੇ ਇਕ ਵੱਡੀ ਖਬਰ ਦਾ ਐਲਾਨ ਕੈਪਟਨ ਵੱਲੋਂ ਕੀਤਾ ਗਿਆ ਹੈ।
ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਥੇ ਕਿਸਾਨਾਂ ਨੂੰ ਇਸ ਕਿਸਾਨੀ ਸੰਘਰਸ਼ ਵਿੱਚ ਨਾਲ ਹੋਣ ਦਾ ਭਰੋਸਾ ਦਵਾਇਆ ਜਾ ਰਿਹਾ ਹੈ, ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕੀਤੀ ਗਈ। ਉਹਨਾਂ ਇਸ ਗੱਲਬਾਤ ਵਿੱਚ ਦੱਸਿਆ ਹੈ ਕਿ ਪੰਜਾਬ ਅੰਦਰ ਨਗਰ ਕੌਂਸਲ ਦੀਆਂ ਚੋਣਾਂ ਬਹੁਤ ਹੀ ਜਲਦੀ 15 ਫ਼ਰਵਰੀ ਤੋਂ ਪਹਿਲਾਂ ਹੋ ਜਾਣਗੀਆਂ। ਇਹਨਾਂ ਚੋਣਾਂ ਲਈ ਤਰੀਕ ਦਾ ਐਲਾਨ ਵੀ ਜਲਦ ਕੀਤਾ ਜਾਵੇਗਾ।
ਇਸ ਐਲਾਨ ਤੋਂ ਬਾਅਦ ਉਮੀਦਵਾਰਾਂ ਵੱਲੋਂ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ, ਤੇ ਵੋਟਰਾਂ ਨੂੰ ਵੀ ਮਨਾਉਣ ਦੀ ਕੋਸ਼ਿਸ਼ ਜਾਰੀ ਹੋ ਗਈ ਹੈ। ਜਿੱਥੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਨ੍ਹਾਂ ਚੋਣਾਂ ਨੂੰ 15 ਫਰਵਰੀ ਤੋਂ ਪਹਿਲਾਂ ਮੁਕੰਮਲ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਉਥੇ ਹੀ ਉਮੀਦਵਾਰ ਸੂਬੇ ਦੀ ਸਥਿਤੀ ਨੂੰ ਦੇਖਦੇ ਹੋਏ ਕਸ਼ਮਕਸ਼ ਵਿੱਚ ਸਨ, ਕਿ ਕੀ ਇਹ ਚੋਣਾਂ ਹੋਣਗੀਆਂ ਜਾਂ ਨਹੀਂ। ਹੁਣ ਇਹ ਕਸ਼ਮਕਸ਼ ਸਾਫ ਹੋਣ ਦੇ ਬਾਅਦ ਉਮੀਦਵਾਰਾਂ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਜਿਸ ਵਿੱਚ ਨਵੇਂ ਸਾਲ ਅਤੇ ਲੋਹੜੀ ਦੀਆਂ ਵਧਾਈਆਂ ਵਾਲੇ ਫਲੈਕਸ ਲਗਾ ਕੇ ਅਤੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਇਸ ਵਾਰ ਇਨ੍ਹਾਂ ਨਗਰ ਕੌਂਸਲ ਦੀਆਂ ਚੋਣਾਂ ਵਿੱਚ ਖਰੜ ਦੇ ਵਿੱਚ ਹੀ ਕੁੱਲ 27 ਦੇ 27 ਵਾਰਡਾਂ ਦਾ ਜ਼ਬਰਦਸਤ ਮੁਕਾਬਲਾ ਹੋਵੇਗਾ। ਤੇ ਹਰ ਉਮੀਦਵਾਰ ਵੱਲੋਂ ਇੱਥੇ ਜਿੱਤ ਪ੍ਰਾਪਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਨ੍ਹਾਂ ਨੂੰ ਵੇਖਦੇ ਹੋਏ ਕਾਂਗਰਸ ਅਤੇ ਆਪ ਪਾਰਟੀ ਵੱਲੋਂ ਆਪਣੇ ਚੋਣ ਨਿਸ਼ਾਨ ਤੋਂ ਹੀ ਚੋਣ ਲੜਨ ਦਾ ਐਲਾਨ ਕਰ ਦਿੱਤਾ ਗਿਆ ਹੈ। ਪਰ ਉਥੇ ਹੀ ਅਜੇ ਤੱਕ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਟੁੱਟਣ ਤੋਂ ਬਾਅਦ ਪਾਰਟੀ ਵਲੋ ਚੋਣ ਨਿਸ਼ਾਨ ਬਾਰੇ ਕੋਈ ਫ਼ੈਸਲਾ ਨਹੀਂ ਕੀਤਾ ਗਿਆ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …