Breaking News

ਸਾਵਧਾਨ : ਇਸ ਕਾਰਨ ਪੰਜਾਬ ਚ ਇਥੇ ਕਿਸਾਨਾਂ ਨੇ 7 ਜਨਵਰੀ ਲਈ ਕਰਤਾ ਵੱਡਾ ਐਕਸ਼ਨ ਦਾ ਐਲਾਨ

ਆਈ ਤਾਜਾ ਵੱਡੀ ਖਬਰ

ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਵਿਰੋਧ ਵਿੱਚ ਕਿਸਾਨਾਂ ਵੱਲੋਂ ਰਿਲਾਇੰਸ ਦੇ ਪੈਟ੍ਰੋਲ ਪੰਪ, ਮਾਲਜ਼ ਨੂੰ ਬੰਦ ਕਰਵਾ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਅਤੇ ਭਾਜਪਾ ਦੇ ਨੇਤਾਵਾਂ ਦੇ ਘਰਾਂ ਦਾ ਘਿਰਾਓ ਵੀ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਲਗਾ ਤਾਰ ਪੰਜਾਬ ਵਿੱਚ ਭਾਜਪਾ ਦੇ ਨੇਤਾਵਾਂ ਦੇ ਘਰਾਂ ਦਾ ਘਿਰਾਓ ਕਰਕੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਤਾਂ ਜੋ ਇਸ ਦਾ ਸੇਕ ਕੇਂਦਰ ਸਰਕਾਰ ਤੱਕ ਪਹੁੰਚ ਸਕੇ।

ਉੱਥੇ ਹੀ ਬੀਤੇ ਦਿਨੀਂ ਭਾਜਪਾ ਦੇ ਨੇਤਾ ਅਤੇ ਸਾਬਕਾ ਮੰਤਰੀ ਤੀਕਸ਼ਨ ਸੂਦ ਦੇ ਘਰ ਦੇ ਬਾਹਰ ਗੋਹਾ ਸੁੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਹੁਣ ਇਸ ਕਾਰਨ ਪੰਜਾਬ ਵਿੱਚ ਕਿਸਾਨਾਂ ਨੇ 7 ਜਨਵਰੀ ਲਈ ਇਕ ਵੱਡਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇਤਾ ਤੀਕਸ਼ਣ ਸੂਦ ਦੇ ਘਰ ਦੇ ਬਾਹਰ ਗੋਬਰ ਦੀ ਟਰਾਲੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਕਿਸਾਨਾਂ ਖਿਲਾਫ ਐਫ ਆਈ ਆਰ ਨੂੰ ਰੱਦ ਨਾ ਕਰਨ ਲਈ 7 ਜਨਵਰੀ ਨੂੰ ਕਿਸਾਨਾਂ ਵੱਲੋਂ ਜਲੰਧਰ ਵਿੱਚ ਰੋਡ ਜਾਮ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।

ਕਿਸਾਨ ਜਥੇ ਬੰਦੀਆਂ ਵੱਲੋਂ ਭਾਜਪਾ ਨੇਤਾਵਾਂ ਦੇ ਘਰਾਂ ਦੇ ਬਾਹਰ ਘਿਰਾਉ ਕੀਤਾ ਜਾ ਰਿਹਾ ਹੈ। ਇਸ ਸਬੰਧੀ ਇਕ ਪ੍ਰੈਸ ਕਾਨਫਰੰਸ ਦਾ ਆਯੋਜਨ ਕਰਾਇਆ ਗਿਆ। ਜਿਸ ਵਿੱਚ ਸੰਸਥਾ ਦੇ ਮੁਖੀ ਕੁਲਵੰਤ ਸਿੰਘ ਸਰਪੰਚ ਨੇ ਇਹ ਐਲਾਨ ਕੀਤਾ ਹੈ ਕਿ ਅਗਰ ਉਨ੍ਹਾਂ ਨੂੰ ਇਨਸਾਫ ਨਾ ਮਿਲਿਆ ਤਾਂ ਭਾਜਪਾ ਨੇਤਾਵਾਂ ਦੇ ਘਰਾਂ ਦੇ ਬਾਹਰ ਰੋਸ ਪ੍ਰਦਰਸ਼ਨ ਕਰਦੇ ਹੋਏ ਗੋਬਰ ਦੀਆਂ ਟਰਾਲੀਆਂ ਸੁੱਟ ਦਿੱਤੀਆਂ ਜਾਣਗੀਆਂ। ਕੁਝ ਦਿਨ ਪਹਿਲਾਂ ਅਣਪਛਾਤੇ ਲੋਕਾਂ ਵੱਲੋਂ ਹੁਸ਼ਿਆਰਪੁਰ ਵਿਚ ਤੀਕਸ਼ਣ ਸੂਦ ਦੀ ਕੋਠੀ ਦੇ ਬਾਹਰ ਗੋਹਾ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਸੀ।

ਇਸ ਘਟਨਾ ਕਾਰਨ ਭਾਜਪਾ ਵਰਕਰਾਂ ਵੱਲੋਂ ਵੀ ਪੁਲਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਸੀ। ਇਹ ਘਟਨਾ ਉਸ ਸਮੇਂ ਵਾਪਰੀ ਸੀ, ਜਦੋਂ ਤੀਕਸ਼ਣ ਸੂਦ ਵੱਲੋਂ ਇਕ ਵਿਵਾਦਪੂਰਨ ਬਿਆਨ ਦਿੱਤਾ ਗਿਆ ਸੀ। ਉਹਨਾਂ ਵੱਲੋਂ ਕਿਹਾ ਗਿਆ ਸੀ ਕਿ ਕਿਸਾਨ ਤਾਂ ਦਿੱਲੀ ਬਾਰਡਰਾਂ ਤੇ ਪਿਕਨਿਕ ਮਨਾਉਣ ਜਾ ਰਹੇ ਹਨ। ਉਨ੍ਹਾਂ ਦੇ ਇਸ ਬਿਆਨ ਨੂੰ ਲੈ ਕੇ ਕਿਸਾਨ ਜਥੇ ਬੰਦੀਆਂ ਤੇ ਪੰਜਾਬ ਦੇ ਲੋਕਾਂ ਵਿੱਚ ਬਹੁਤ ਜ਼ਿਆਦਾ ਰੋਸ ਪਾਇਆ ਜਾ ਰਿਹਾ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …