ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਕਿਸਾਨੀ ਸੰਘਰਸ਼ ਨੂੰ ਲੈ ਕੇ ਸਭ ਦੀਆਂ ਨਜ਼ਰਾਂ ਅੱਜ ਦੀ ਮੀਟਿੰਗ ਤੇ ਟਿਕੀਆਂ ਹੋਈਆਂ ਹਨ। 26 ਨਵੰਬਰ ਤੋਂ ਕਿਸਾਨ ਜਥੇ ਬੰਦੀਆਂ ਲਗਾਤਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਕਰ ਰਹੀਆਂ ਹਨ। ਪਹਿਲਾਂ ਦੇਸ਼ ਅੰਦਰ ਕਰੋਨਾ ਨੇ ਪੂਰੀ ਦੁਨੀਆਂ ਨੂੰ ਝੰ-ਜੋ-ੜ ਕੇ ਰੱਖ ਦਿੱਤਾ। ਉਸ ਤੋਂ ਬਾਅਦ ਤਾਨਾਸ਼ਾਹ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੇ। ਉਥੇ ਹੀ ਰਾਜਨੀਤਕ ਪਾਰਟੀਆਂ ਆਪਣੀ ਸਿਆਸੀ ਰੋਟੀਆਂ ਸੇਕਣ ਵਾਲਿਆਂ ਵੱਲ ਹੋ ਰਹੀਆਂ ਹਨ।
ਕਰੋਨਾ ਦੇ ਚੱਲਦੇ ਹੋਏ ਤੇ ਕਿਸਾਨੀ ਸੰਘਰਸ਼ ਦੇ ਚੱਲਦੇ ਹੋਏ ਕੁਝ ਚੋਣਾਂ ਮੁਲਤਵੀ ਹੋ ਗਈਆਂ ਸਨ। ਜੋ ਹੁਣ ਇਸ ਸਾਲ ਦੇ ਵਿੱਚ ਕਰਵਾਈਆਂ ਜਾ ਰਹੀਆਂ ਹਨ। ਹੁਣ ਪੰਚਾਇਤੀ ਵੋਟਾਂ ਬਾਰੇ ਅਚਾਨਕ ਐਲਾਨ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਉੱਤਰ ਪ੍ਰਦੇਸ਼ ਦੇ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਲੋਕਾਂ ਵਿੱਚ ਉਤਸ਼ਾਹ ਤੇਜ਼ ਹੋ ਗਿਆ ਹੈ। ਦੇਸ਼ ਦੇ ਸਭ ਤੋਂ ਵੱਡੇ ਸੂਬੇ ਦੀਆਂ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਦੇ ਐਲਾਨ ਤੋਂ ਬਾਅਦ ਸਿਆਸੀ ਪਾਰਟੀਆਂ ਵਿੱਚ ਵੀ ਸਰਗਰਮੀ ਤੇਜ਼ ਹੋ ਗਈ ਹੈ।
ਇਹ ਤਿੰਨ ਪੱਧਰੀ ਪੰਚਾਇਤੀ ਚੋਣਾਂ 15 ਮਾਰਚ ਤੋਂ 7 ਅਪ੍ਰੈਲ ਤੱਕ ਕਰਵਾਏ ਜਾਣ ਦੀ ਸੰਭਾਵਨਾ ਹੈ। ਉੱਤਰ ਪ੍ਰਦੇਸ਼ ਦੇ ਪੰਚਾਇਤੀ ਰਾਜ ਮੰਤਰੀ ਭੁਪਿੰਦਰ ਸਿੰਘ ਵੱਲੋਂ ਇਨ੍ਹਾਂ ਚੋਣਾਂ ਦੀ ਤਰੀਕ ਜਲਦੀ ਹੀ ਤੈਅ ਕੀਤੇ ਜਾਣ ਦੀ ਉਮੀਦ ਜਤਾਈ ਗਈ ਹੈ। ਸਾਲ 2015 ਵਿੱਚ ਪੰਚਾਇਤੀ ਚੋਣਾਂ ਵਿੱਚ ਸੀਟਾਂ ਦਾ ਰਾਖਵਾਕਰਨ ਨਵੇਂ ਤਰੀਕੇ ਤੋਂ ਕੀਤਾ ਗਿਆ ਸੀ। ਹੁਣ ਸਰਕਾਰ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਇਹ ਪੰਚਾਇਤੀ ਚੋਣਾਂ ਬੱਚਿਆਂ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਤੋਂ ਪਹਿਲਾਂ ਕਰਵਾਈਆਂ ਜਾ ਸਕਦੀਆਂ ਹਨ।
ਪੰਚਾਇਤੀ ਚੋਣਾਂ ਲਈ ਰਾਖਵੇਂਕਰਨ ਵਿੱਚ ਮਹਿਲਾ ਲਈ 33 ਪ੍ਰਤੀਸ਼ਤ ਸੀਟਾਂ ਰਾਖਵੀਆਂ ਰੱਖੀਆਂ ਗਈਆਂ ਹਨ। ਇਸ ਤਰ੍ਹਾਂ ਹੀ ਅਨੁਸੂਚਿਤ ਜਾਤੀਆਂ ਅਤੇ ਜਨਜਾਤੀਆਂ ਲਈ ਵੀ ਸੀਟਾਂ ਰਾਖਵੀਆਂ ਹੋਣਗੀਆਂ। ਹੁਣ ਸਭ ਸਿਆਸੀ ਪਾਰਟੀਆਂ ਦੀਆਂ ਨਜ਼ਰਾਂ ਪੰਚਾਇਤੀ ਚੋਣਾਂ ਦੇ ਵੱਲ ਹੋ ਗਈਆਂ ਹਨ। ਪੰਚਾਇਤੀ ਚੋਣਾਂ ਵਿੱਚ ਪਾਰਟੀ ਦੇ ਵਧੀਆ ਕੰਮ ਕਰਨ ਲਈ ਰਾਜ ਦੇ ਜਰਨਲ ਮੰਤਰੀ JPS ਰਾਠੌਰ ਨੂੰ ਪੱਛਮ, ਇੰਚਾਰਜ ਅਮਰਪਾਲ ਮੋਰਿਆ, ਕਾਂਸ਼ੀ ਵਿੱਚ ਸੁਬ੍ਰਤ ਪਾਠਕ, ਬੁੰਦੇਲਖੰਡ ਵਿੱਚ ਪ੍ਰਿਅੰਕਾ ਰਾਵਤ, ਬ੍ਰਿਜ ਵਿਚ ਅਸ਼ਵਨੀ ਤਿਆਗੀ,ਗੋਰਖਪੁਰ ਵਿਚ ਅਨੂਪ ਗੁਪਤਾ ਨੂੰ ਇੰਚਾਰਜ ਬਣਾਇਆ ਗਿਆ ਹੈ। ਗੋਬਿੰਦ ਸ਼ੁਕਲਾ ਨੂੰ ਹੈਡ ਕੁਆਟਰ ਇੰਚਾਰਜ ਇਨ੍ਹਾਂ ਪੰਚਾਇਤੀ ਚੋਣਾਂ ਲਈ ਨਿਯੁਕਤ ਕੀਤਾ ਹੈ। ਇਨ੍ਹਾਂ ਚੋਣਾਂ ਨੂੰ ਲੈ ਕੇ ਸ਼ਿਵ ਸੈਨਾ ਵਰਗੀ ਇਕ ਹੋਰ ਪਾਰਟੀ ਨੇ ਵੀ ਚੋਣਾਂ ਨੂੰ ਹਰਾਉਣ ਦਾ ਐਲਾਨ ਕੀਤਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …