Breaking News

ਸਾਵਧਾਨ ਜੇ ਜਾ ਰਹੇ ਹੋ ਇਸ ਦੇਸ਼ ਤਾ ਫੋਰਨ ਕਰੋ ਇਹ ਕੰਮ, ਨਹੀਂ ਤਾ ਲਗੇਗਾ 50 ਹਜਾਰ ਜੁਰਮਾਨਾ

ਆਈ ਤਾਜਾ ਵੱਡੀ ਖਬਰ

ਕੋਰੋਨਾ ਵਾਇਰਸ ਦੇ ਵਧੇ ਹੋਏ ਪਸਾਰ ਨੂੰ ਰੋਕਣ ਵਾਸਤੇ ਸੰਸਾਰ ਦੇ ਵਿਚ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਮੌਜੂਦਾ ਸਮੇਂ ਦੇ ਵਿੱਚ ਵਿਸ਼ਵ ਦੇ ਦੇਸ਼ਾਂ ਅੰਦਰ ਕੋਰੋਨਾ ਵਾਇਰਸ ਦੀ ਨਵੀਂ ਲਹਿਰ ਕਾਰਨ ਮਰੀਜ਼ਾਂ ਦੀ ਵੱਡੀ ਗਿਣਤੀ ਸਾਹਮਣੇ ਆ ਰਹੀ ਹੈ। ਇਸ ਤੋਂ ਨਿਜਾਤ ਪਾਉਣ ਵਾਸਤੇ ਅਤੇ ਨਵੇਂ ਆ ਰਹੇ ਮਾਮਲਿਆਂ ਉਪਰ ਰੋਕ ਲਗਾਉਣ ਵਾਸਤੇ ਦੁਨੀਆਂ ਦੇ ਸਾਰੇ ਰਾਸ਼ਟਰ ਕਈ ਤਰ੍ਹਾਂ ਦੇ ਤੌਰ ਤਰੀਕੇ ਅਪਣਾ ਰਹੇ ਹਨ।

ਇਸ ਦੇ ਤਹਿਤ ਹੀ ਬ੍ਰਿਟੇਨ ਜੋ ਇਸ ਸਮੇਂ ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਦਾ ਗੜ੍ਹ ਬਣ ਚੁੱਕਾ ਹੈ ਨੇ ਇੱਕ ਅਹਿਮ ਐਲਾਨ ਕੀਤਾ ਹੈ। ਇਸ ਐਲਾਨ ਦੇ ਤਹਿਤ ਹੁਣ ਯੂਕੇ ਪਹੁੰਚਣ ਵਾਲੇ ਸਾਰੇ ਯਾਤਰੀਆਂ ਦੇ ਕੋਲ ਕੋਰੋਨਾ ਵਾਇਰਸ ਦੀ ਨੈਗੇਟਿਵ ਰਿਪੋਰਟ ਦਾ ਹੋਣਾ ਲਾਜ਼ਮੀ ਹੋਵੇਗਾ। ਜੋ ਉਕਤ ਵਿਅਕਤੀ ਵਲੋਂ ਆਪਣੀ ਯਾਤਰਾ ਸ਼ੁਰੂ ਕਰਨ ਦੇ 72 ਘੰਟੇ ਦੇ ਅੰਦਰ ਕਰਵਾਈ ਗਈ ਹੋਵੇਗੀ। ਇਹ ਨੈਗੇਟਿਵ ਰਿਪੋਰਟ ਦਿਖਾਉਣ ਤੋਂ ਬਾਅਦ ਹੀ ਉਸ ਵਿਅਕਤੀ ਨੂੰ ਬ੍ਰਿਟੇਨ ਦੇ ਅੰਦਰ ਆਉਣ ਦੀ ਅਨੁਮਤੀ ਦਿੱਤੀ ਜਾਵੇਗੀ। ਕਿਸੇ ਵੀ ਹਾਲਾਤ ਵਿੱਚ

ਆਪਣੀ ਕੋਰੋਨਾ ਵਾਇਰਸ ਦੇ ਟੈਸਟ ਦੀ ਨੈਗੇਟਿਵ ਰਿਪੋਰਟ ਨਾ ਪੇਸ਼ ਕਰਨ ਵਾਲੇ ਯਾਤਰੀ ਨੂੰ ਤੁਰੰਤ 500 ਪੌਂਡ ਦਾ ਜੁਰਮਾਨਾ ਕੀਤਾ ਜਾਵੇਗਾ ਜਿਸ ਦੀ ਭਾਰਤ ਦੇ ਵਿੱਚ ਕੀਮਤ 50,000 ਰੁਪਏ ਬਣਦੀ ਹੈ। ਬ੍ਰਿਟਿਸ਼ ਸਰਕਾਰ ਨੇ ਇਕ ਸੂਚੀ ਬਣਾਉਂਦੇ ਹੋਏ ਬਾਹਰੋਂ ਆਉਣ ਵਾਲੇ ਲੋਕਾਂ ਨੂੰ ਸ਼ਾਮਲ ਕੀਤਾ ਜਿਨ੍ਹਾਂ ਦੇ ਕੋਰੋਨਾ ਟੈਸਟ ਨੈਗੇਟਿਵ ਹਨ। ਪਰ ਫੇਰ ਵੀ ਸੁਰੱਖਿਆ ਕਾਰਨਾਂ ਕਰਕੇ ਉਨ੍ਹਾਂ ਨੂੰ 10 ਦਿਨਾਂ ਵਾਸਤੇ ਇਕਾਂਤਵਾਸ ਰੱਖਿਆ ਜਾਵੇਗਾ। ਬ੍ਰਿਟਿਸ਼ ਸਰਕਾਰ ਵੱਲੋਂ ਜਾਰੀ ਕੀਤੇ ਗਏ ਇਸ ਐਲਾਨ ਨੂੰ ਦੇਸ਼ ਅੰਦਰ ਯਾਤਰਾ ਕਰਨ ਵਾਲੇ ਤਿੰਨੇ ਹਵਾਈ,

ਜਲ ਅਤੇ ਰੇਲ ਮਾਧਿਅਮ ਉਪਰ ਲਾਗੂ ਕੀਤਾ ਗਿਆ ਹੈ। ਮੌਜੂਦਾ ਸਮੇਂ ਵਿੱਚ ਡੈਨਮਾਰਕ ਅਤੇ ਦੱਖਣੀ ਅਫਰੀਕਾ ਦੇ ਵਿਚ ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਦੀ ਵਧ ਰਹੀ ਗਿਣਤੀ ਨੂੰ ਦੇਖਦੇ ਹੋਏ ਬ੍ਰਿਟੇਨ ਦੀ ਸਰਕਾਰ ਵੱਲੋਂ ਇਹ ਐਲਾਨ ਕੀਤੇ ਗਏ ਹਨ। ਇਸ ਸਬੰਧੀ ਗੱਲ ਕਰਦੇ ਹੋਏ ਬ੍ਰਿਟਿਸ਼ ਟ੍ਰਾਂਸਪੋਰਟ ਮੰਤਰੀ ਗ੍ਰਾਂਟ ਸ਼ੈੱਪਸ ਨੇ ਕਿਹਾ ਕਿ ਕੋਰੋਨਾ ਵਾਇਰਸ ਦੀ ਨਵੀਂ ਲਹਿਰ ਤੋਂ ਬਚਾਅ ਵਾਸਤੇ ਹੋਰ ਵੀ ਜ਼ਿਆਦਾ ਸਾਵਧਾਨੀ ਵਰਤਣ ਦੀ ਜ਼ਰੂਰਤ ਹੈ। ਟੀਕਾਕਰਨ ਦੀ ਰਫ਼ਤਾਰ ਨੂੰ ਤੇਜ਼ ਕਰਨ ਦੇ ਨਾਲ-ਨਾਲ ਟੈਸਟ ਕਰਨ ਦੀ ਰਫ਼ਤਾਰ ਨੂੰ ਵਧਾਉਣ ਨਾਲ ਹੀ ਕੋਰੋਨਾ ਦੇ ਕੇਸਾਂ ਉਪਰ ਕਾਬੂ ਪਾਇਆ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਦੇ ਵਧਦੇ ਹੋਏ ਮਾਮਲਿਆਂ ਨੂੰ ਦੇਖਦੇ ਹੋਏ ਦੇਸ਼ ਅੰਦਰ ਤੀਜੀ ਵਾਰ ਲਾਕਡਾਊਨ ਲਗਾਇਆ ਗਿਆ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …