ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਚੱਲ ਰਿਹਾ ਖੇਤੀ ਅੰਦੋਲਨ ਅਤੇ ਇਸ ਦੇ ਨਾਲ ਜੁੜੀਆਂ ਹੋਈਆਂ ਖਬਰਾਂ ਦੇ ਵਿਚ ਨਿਰੰਤਰ ਵਾਧਾ ਜਾਰੀ ਹੈ। ਆਏ ਦਿਨ ਕਈ ਤਰ੍ਹਾਂ ਦੀਆਂ ਖਬਰਾਂ ਵੇਖਣ ਅਤੇ ਸੁਣਨ ਨੂੰ ਮਿਲਦੀਆਂ ਹਨ ਜਿਸਦਾ ਸਿੱਧਾ ਅਸਰ ਦੇਸ਼ ਉਪਰ ਵੀ ਹੁੰਦਾ ਹੈ। ਇਸ ਸਮੇਂ ਮਾਹੌਲ ਬੇਹੱਦ ਤ-ਣਾ-ਅ-ਪੂ-ਰ-ਨ ਹੈ ਕਿਉਂਕਿ ਕੇਂਦਰ ਸਰਕਾਰ ਅਤੇ ਕਿਸਾਨਾਂ ਦੀਆਂ ਹੁਣ ਤੱਕ ਦੀਆਂ ਹੋਈਆਂ ਬੈਠਕਾਂ ਵਿੱਚੋਂ ਕੋਈ ਵੀ ਮੁੱਦੇ ਦੀ ਗੱਲ ਸਾਹਮਣੇ ਨਹੀਂ ਆਈ। ਕਿਸਾਨ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ ਅਤੇ ਉਧਰ ਦੂਜੇ ਪਾਸੇ ਮੋਦੀ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਕਿਸੇ ਵੀ ਹਾਲਤ ਵਿੱਚ ਰੱਦ ਨਾ ਕਰਨ ਦੀ ਆਪਣੀ ਜ਼ਿੱਦ ਉਪਰ ਅੜੀ ਹੋਈ ਹੈ।
ਜਿਸ ਨੂੰ ਲੈ ਕੇ ਕਈ ਤਰ੍ਹਾਂ ਦੀ ਬਿਆਨਬਾਜ਼ੀ ਅਤੇ ਐਲਾਨ ਸਾਹਮਣੇ ਆ ਰਹੇ ਹਨ। ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਬੀਜੇਪੀ ਦੇ ਦੋ ਵੱਡੇ ਲੀਡਰਾਂ ਹਰਜੀਤ ਸਿੰਘ ਗਰੇਵਾਲ ਅਤੇ ਸੁਰਜੀਤ ਜਿਆਣੀ ਦਾ ਸਮਾਜਿਕ ਬਾਈਕਾਟ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੇ ਸਬੰਧ ਵਿੱਚ ਕਿਸਾਨ ਆਗੂਆਂ ਦਾ ਆਖਣਾ ਹੈ ਕਿ ਜਿਆਣੀ ਅਤੇ ਗਰੇਵਾਲ ਦੋਵੇਂ ਹੀ ਇਸ ਕਿਸਾਨ ਅੰਦੋਲਨ ਦੀਆਂ ਗਲਤ ਤਸਵੀਰਾਂ ਨੂੰ ਲੋਕਾਂ ਅੱਗੇ ਪੇਸ਼ ਕਰ ਰਹੇ ਹਨ ਅਤੇ ਨਾਲ ਹੀ ਇਸ ਅੰਦੋਲਨ ਖਿਲਾਫ ਗਲਤ ਬਿਆਨਬਾਜ਼ੀ ਵੀ ਇਨ੍ਹਾਂ ਦੋਵਾਂ ਵੱਲੋਂ ਕੀਤੀ ਜਾ ਰਹੀ ਹੈ।
ਇਸ ਦੇ ਲਈ ਉਹ ਇਨ੍ਹਾਂ ਦੋਵਾਂ ਆਗੂਆਂ ਦਾ ਸਮਾਜਿਕ ਬਾਈਕਾਟ ਕਰਨ ਅਤੇ ਇਨ੍ਹਾਂ ਦੇ ਪੰਜਾਬ ਵਿੱਚ ਦਾਖਲ ਹੋਣ ‘ਤੇ ਵਿਰੋਧ ਕਰਨ ਦਾ ਵੱਡਾ ਫ਼ੈਸਲਾ ਲਿਆ ਗਿਆ ਹੈ। ਇਸ ਨਿਰਣੇ ਤੋਂ ਬਾਅਦ ਹੁਣ ਇਹ ਮੰਨਿਆ ਜਾ ਰਿਹਾ ਹੈ ਕਿ ਕਿਸਾਨ ਆਗੂਆਂ ਵੱਲੋਂ ਲਏ ਗਏ ਇਸ ਫ਼ੈਸਲੇ ਦੀ ਗਾਜ ਬੀਜੇਪੀ ਦੇ ਹੋਰ ਲੀਡਰ ਉੱਪਰ ਵੀ ਡਿੱਗ ਸਕਦੀ ਹੈ ਅਤੇ ਉਨ੍ਹਾਂ ਦਾ ਪੰਜਾਬ ਦੇ ਪਿੰਡਾਂ ਵਿੱਚ ਵੜਨਾ ਬਹੁਤ ਮੁਸ਼ਕਿਲ ਜਾਪ ਰਿਹਾ ਹੈ। ਅਜਿਹੇ ਸਮੇਂ ਦੇ ਵਿੱਚ ਬੀਜੇਪੀ ਸਰਕਾਰ ਭੈਅ ਦੇ ਮਾਹੌਲ ਵਿਚ ਜਾਂਦੀ ਹੋਈ ਦਿਖਾਈ ਦੇ ਰਹੀ ਹੈ।
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਿਹੜੇ ਲੋਕ ਇਸ ਸਮੇਂ ਆਪਣੇ ਸਮਾਜਿਕ ਭਾਈਚਾਰੇ ਦੇ ਨਾਲ ਨਹੀਂ ਖੜਦੇ ਉਨ੍ਹਾਂ ਦਾ ਬਾਈਕਾਟ ਕਰਨਾ ਬਿਲਕੁਲ ਸਹੀ ਹੈ। ਉਧਰ ਇਸ ਫੈਸਲੇ ਨੂੰ ਬੀਜੇਪੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਨੇ ਗ਼ੈਰ ਕਾਨੂੰਨੀ ਅਤੇ ਗ਼ੈਰ ਸੰਵਿਧਾਨਿਕ ਦੱਸਿਆ ਹੈ। ਉਨ੍ਹਾਂ ਆਖਿਆ ਕਿ ਕਿਸਾਨ ਆਗੂਆਂ ਵੱਲੋਂ ਲਿਆ ਗਿਆ ਫ਼ੈਸਲਾ ਬਿਲਕੁਲ ਗਲਤ ਹੈ ਕਿਉਂਕਿ ਭਾਰਤ ਦੇਸ਼ ਦੇ ਅੰਦਰ ਆਪਣੇ ਵਿਚਾਰਾਂ ਨੂੰ ਪ੍ਰਗਟਾਉਣ ਦੀ ਆਜ਼ਾਦੀ ਹੈ। ਇਸ ਦੌਰਾਨ ਸਮਾਜਿਕ ਬਾਈਕਾਟ ਜਿਹੀਆਂ ਗੱਲਾਂ ਬੇ ਬੁਨਿਆਦ ਅਤੇ ਗ਼ੈਰ ਕਾਨੂੰਨੀ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …