ਆਈ ਤਾਜਾ ਵੱਡੀ ਖਬਰ
ਕਰੋਨਾ ਦੀ ਲਾਗ ਨੇ ਪੂਰੇ ਵਿਸ਼ਵ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਜਿਸ ਕਾਰਨ ਪੂਰੇ ਵਿਸ਼ਵ ਨੂੰ ਇਸ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਦੀ ਅਗਲੀ ਲਹਿਰ ਸ਼ੁਰੂ ਹੋ ਚੁੱਕੀ ਹੈ। ਜਿਸ ਨੂੰ ਵੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਪਹਿਲਾਂ ਹੀ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ ਤੇ ਬਹੁਤ ਸਾਰੇ ਦੇਸ਼ਾਂ ਵਲੋ ਤਾਲਾਬੰਦੀ ਵੀ ਕੀਤੀ ਗਈ। ਤਾਂ ਜੋ ਇਸ ਕਰੋਨਾ ਦੇ ਪਸਾਰ ਨੂੰ ਰੋਕਿਆ ਜਾ ਸਕੇ। ਸਰਦੀ ਦੇ ਵਧਣ ਕਾਰਨ ਕਰੋਨਾ ਦੇ ਕੇਸਾਂ ਵਿੱਚ ਇਜ਼ਾਫਾ ਦਰਜ ਕੀਤਾ ਗਿਆ ਹੈ।
ਉੱਥੇ ਹੀ ਹੁਣ ਇੰਗਲੈਂਡ ਵਿਚ ਕਰੋਨਾ ਦੇ ਨਵੇਂ ਸਟਰੇਨ ਨੂੰ ਵੇਖਦੇ ਹੋਏ ਇੰਗਲੈਂਡ ਦੇ ਪ੍ਰਧਾਨ ਮੰਤਰੀ ਵੱਲੋਂ ਤਾਲਾਬੰਦੀ ਕਰ ਦਿੱਤੀ ਗਈ ਹੈ। ਕਰੋਨਾ ਦੇ ਵਧ ਰਹੇ ਕੇਸਾਂ ਕਾਰਨ ਇੰਗਲੈਂਡ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਚਿੰਤਾ ਜ਼ਾਹਿਰ ਕੀਤੀ ਹੈ। ਬ੍ਰਿਟੇਨ ਵਿਚ ਨਵੀਂ ਕਿਸਮ ਦੇ ਕਰੋਨਾ ਦੇ ਕੇਸਾਂ ਦੀ ਗਿਣਤੀ ਵਿੱਚ ਦਿਨ ਬ ਦਿਨ ਵਾਧਾ ਹੋ ਰਿਹਾ ਹੈ। ਜਿਸ ਨੂੰ ਵੇਖਦੇ ਹੋਏ ਬ੍ਰਿਟੇਨ ਵਿਚ ਮੁੜ ਤਾਲਾਬੰਦੀ ਕਰ ਦਿੱਤੀ ਗਈ ਹੈ। ਭਾਰਤ ਸਰਕਾਰ ਨੇ 31 ਜਨਵਰੀ ਤੱਕ ਲਈ ਸਖ਼ਤ ਐਲਾਨ ਕਰ ਦਿੱਤਾ ਹੈ।
ਇਨ੍ਹਾਂ ਦਿਨਾਂ ਦੇ ਵਿਚ ਇੰਗਲੈਂਡ ਦੇ ਹਸਪਤਾਲਾਂ ਤੇ ਮਹਾਂਮਾਰੀ ਦਾ ਸਭ ਤੋਂ ਭਿਆਨਕ ਦੌਰ ਵੇਖਿਆ ਜਾ ਰਿਹਾ
ਕੁਝ ਦਿਨਾਂ ਵਿਚ ਹੀ ਨਵੇਂ ਕੇਸ ਸਾਹਮਣੇ ਆਏ। ਇਸ ਤੇ ਕਾਬੂ ਪਾਉਣ ਲਈ ਇੰਗਲੈਂਡ ਸਰਕਾਰ ਵੱਲੋਂ ਸਖ਼ਤ ਪਾਬੰਦੀਆਂ ਲਾਈਆਂ ਗਈਆਂ ਹਨ। ਇੰਗਲੈਂਡ ਦੀ ਸਥਿਤੀ ਨੂੰ ਵੇਖਦੇ ਹੋਏ ਭਾਰਤ ਵਿਚ ਯੂ ਕੇ ਤੋਂ ਆਉਣ ਵਾਲੇ ਯਾਤਰੀਆਂ ਨੂੰ 14 ਦਿਨਾਂ ਲਈ ਇਕਾਂਤਵਾਸ ਵਿੱਚ ਰੱਖਣ ਦਾ ਆਦੇਸ਼ ਜਾਰੀ ਕਰ ਦਿੱਤਾ ਹੈ। ਹੁਣ 31 ਜਨਵਰੀ ਤਕ ਇੰਗਲੈਂਡ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਤੇ ਇਹ ਆਦੇਸ਼ ਲਾਗੂ ਰਹਿਣਗੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਵਿੱਚ ਸੋਧ ਕੀਤੀ ਗਈ ਹੈ।
ਉਨ੍ਹਾਂ ਨੇ ਕਿਹਾ ਸੀ ਕਿ ਯਾਤਰੀਆਂ ਦਾ ਪੀ ਸੀ ਆਰ ਟੈਸਟ ਨੈਗਟਿਵ ਹੋਣ ਤੇ ਵੀ ਸਾਰੇ ਯਾਤਰੀਆਂ ਨੂੰ 7 ਦਿਨ ਲਈ ਇਸਟੀਟਿਊਸ਼ਨਲ ਇਕਾਂਤਵਾਸ ਵਿੱਚ ਰਹਿਣਾ ਹੋਵੇਗਾ। ਇਸ ਤਰਾਂ ਹੀ ਸੱਤ ਦਿਨ ਘਰ ਵਿਚ ਵੀ ਇਕਾਂਤਵਾਸ ਰਹਿਣਾ ਪਵੇਗਾ। ਯੂਕੇ ਵਿੱਚ ਮਿਲਿਆ ਸਟਰੇਨ ਪਹਿਲਾਂ ਦੇ ਮੁਕਾਬਲੇ 70 ਫੀਸਦੀ ਜ਼ਿਆਦਾ ਖਤਰਨਾਕ ਹੈ। ਇੰਗਲੈਂਡ ਵਿੱਚ 24 ਘੰਟਿਆਂ ਦੌਰਾਨ 48,682 ਕਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ,1248 ਪੀੜਤਾਂ ਦੀ ਮੌਤ ਹੋ ਗਈ ਹੈ। ਹੁਣ ਤੱਕ 86,000 ਤੋਂ ਜ਼ਿਆਦਾ ਲੋਕਾਂ ਨੂੰ ਬਚਾਇਆ ਨਹੀਂ ਜਾ ਸਕਿਆ। ਹੁਣ ਤਕ 32 ਲੱਖ 60 ਹਜ਼ਾਰ ਲੋਕਾਂ ਦੀ ਚਪੇਟ ਵਿਚ ਆ ਚੁੱਕੇ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …