ਆਈ ਤਾਜਾ ਵੱਡੀ ਖਬਰ
ਇਸ ਸਾਲ ਦੇ ਵਿੱਚ ਵੀ ਸਾਨੂੰ ਕਈ ਤਰ੍ਹਾਂ ਦੇ ਦੁੱਖ ਦਰਦਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਏ ਦਿਨ ਹੀ ਵਾਪਰ ਰਹੇ ਭਾਣੇ ਸਾਨੂੰ ਤ-ਕ-ਲੀ-ਫਾਂ ਦੇ ਨਾਲ ਹੋਰ ਵੀ ਜ਼ਿਆਦਾ ਗੰਭੀਰ ਕਰ ਜਾਂਦੇ ਹਨ। ਇਸ ਚੜ੍ਹਦੇ ਸਾਲ ਦੌਰਾਨ ਹੀ ਬਹੁਤ ਸਾਰੀਆਂ ਮਹਾਨ ਹਸਤੀਆਂ ਨੇ ਇਸ ਸੰਸਾਰ ਨੂੰ ਅਲਵਿਦਾ ਆਖ ਦਿੱਤਾ। ਜਿਨ੍ਹਾਂ ਦੇ ਜਾਣ ਦਾ ਗਮ ਇਕਲੌਤਾ ਪਰਿਵਾਰ ਹੀ ਨਹੀਂ ਸਗੋਂ ਪੂਰੇ ਦਾ ਪੂਰਾ ਸਮਾਜ ਵੀ ਮਹਿਸੂਸ ਕਰ ਰਿਹਾ ਹੈ। ਇਸ ਸਮੇਂ ਬਹੁਤ ਹੀ ਦੁਖੀ ਹਿਰਦੇ ਦੇ ਨਾਲ ਕਹਿਣਾ ਪੈ ਰਿਹਾ ਹੈ ਕਿ ਪੱਤਰਕਾਰਿਤਾ ਦੀ ਅਸਲ ਪਹਿਚਾਣ ਅਤੇ ਸੀਨੀਅਰ ਪੱਤਰਕਾਰ ਰਵੀ ਸ਼ਰਮਾ ਆਜ਼ਾਦ ਦਾ ਦਿਹਾਂਤ ਹੋ ਗਿਆ।
ਰਵੀ ਸ਼ਰਮਾ ਆਜ਼ਾਦ ਇੱਕ ਸੰਖੇਪ ਬਿਮਾਰੀ ਦੇ ਕਾਰਨ ਆਪਣੇ ਪਰਿਵਾਰਕ ਮੈਂਬਰਾਂ ਨੂੰ ਅੱਜ ਸਦੀਵੀ ਵਿਛੋੜਾ ਦੇ ਗਏ। ਉਨ੍ਹਾਂ ਦੇ ਇਸ ਵਿਛੋੜੇ ਉਪਰ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੋਕ ਵਿਅਕਤ ਕਰਦੇ ਹੋਏ ਕਿਹਾ ਕਿ ਰਵੀ ਸ਼ਰਮਾ ਇੱਕ ਸਮਰਪਿਤ ਪੱਤਰਕਾਰ ਅਤੇ ਬਿਹਤਰੀਨ ਇਨਸਾਨ ਸੀ ਜੋ ਆਪਣੇ ਕਿੱਤੇ ਦੇ ਅਸੂਲਾਂ ਤੋਂ ਪੂਰੀ ਤਰ੍ਹਾਂ ਜਾਣੂੰ ਸੀ ਅਤੇ ਉਸ ਨੇ ਆਪਣੇ ਜੀਵਨ ਕਾਲ ਦੌਰਾਨ ਪ੍ਰੈਸ ਦੀ ਆਜ਼ਾਦੀ ਦੇ ਲਈ ਬੇਖੌਫ ਹੋ ਕੇ ਆਪਣੇ ਫ਼ਰਜ਼ਾਂ ਨੂੰ ਨਿਭਾਇਆ ਸੀ।
ਯਾਦ ਰਹੇ ਕਿ ਰਵੀ ਸ਼ਰਮਾ ਆਜ਼ਾਦ ਰਾਸ਼ਟਰੀ ਪੱਧਰ ਦੇ ਇਕ ਨਿਊਜ਼ ਚੈਨਲ ਸੀਐਨਐਨ-ਆਈਬੀਐਨ ਦੇ ਵਿੱਚ ਬਤੌਰ ਪੱਤਰਕਾਰ ਆਪਣੀਆਂ ਸੇਵਾਵਾਂ ਸੰਗਰੂਰ ਤੋਂ ਨਿਭਾ ਰਹੇ ਸਨ। ਕੈਪਟਨ ਅਮਰਿੰਦਰ ਸਿੰਘ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਦੇ ਨਾਲ ਦੁੱਖ ਸਾਂਝਾ ਕਰਦੇ ਹੋਏ ਰੱਬ ਅੱਗੇ ਅਰਦਾਸ ਕੀਤੀ ਕਿ ਇਸ ਵਿਛੜੀ ਰੂਹ ਨੂੰ ਵਾਹਿਗੁਰੂ ਦੇ ਚਰਨਾਂ ‘ਚ ਨਿਵਾਸ ਅਤੇ ਸਾਕ-ਸੰਬੰਧੀਆਂ ਨੂੰ ਇਸ ਭਾਣੇ ਨੂੰ ਮੰਨਣ ਦਾ ਬਲ ਬਖ਼ਸ਼ੇ। ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ
ਸਲਾਹਕਾਰ ਰਵੀਨ ਠੁਕਰਾਲ ਨੇ ਵੀ ਦੁੱਖ ਦਾ ਇਜ਼ਹਾਰ ਕਰਦੇ ਹੋਏ ਰਵੀ ਆਜ਼ਾਦ ਸ਼ਰਮਾ ਨੂੰ ਨਿੱਘੀ ਸ਼ਰਧਾਂਜਲੀ ਦਿੱਤੀ। ਇਸ ਮੌਕੇ ਉਨ੍ਹਾਂ ਨੇ ਪੱਤਰਕਾਰੀ ਦੇ ਖੇਤਰ ਵਿੱਚ ਰਵੀ ਸ਼ਰਮਾ ਆਜ਼ਾਦ ਦੁਆਰਾ ਦਿੱਤੀਆਂ ਗਈਆਂ ਵੱਡ ਮੁੱਲੀਆਂ ਸੇਵਾਵਾਂ ਨੂੰ ਵੀ ਯਾਦ ਕੀਤਾ ਅਤੇ ਕਿਹਾ ਕਿ ਇਨ੍ਹਾਂ ਨੂੰ ਪੱਤਰਕਾਰ ਭਾਈਚਾਰਾ ਰਹਿੰਦੀ ਦੁਨੀਆ ਤੱਕ ਯਾਦ ਰੱਖੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …