Breaking News

26 ਜਨਵਰੀ ਨੂੰ ਹੋਣ ਵਾਲੀ ਟਰੈਕਟਰ ਪਰੇਡ ਦੇ ਬਾਰੇ ਚ ਹੁਣ ਆ ਗਈ ਇਹ ਵੱਡੀ ਖਬਰ

ਹੁਣੇ ਆਈ ਤਾਜਾ ਵੱਡੀ ਖਬਰ

ਦਿੱਲੀ ਦੀਆਂ ਸਰਹੱਦਾਂ ਤੇ 26 ਨਵੰਬਰ ਤੋਂ ਸ਼ੁਰੂ ਹੋਇਆ ਕਿਸਾਨੀ ਅੰਦੋਲਨ ਅਜੇ 54 ਵੇਂ ਦਿਨ ਵੀ ਚੱਲ ਰਿਹਾ ਹੈ। ਦੇਸ਼ ਦੀ ਕਿਸਾਨੀ ਇਸ ਸਮੇਂ ਦਿੱਲੀ ਦੇ ਵੱਖ-ਵੱਖ ਬਾਰਡਰਾਂ ਉਪਰ ਕੇਂਦਰ ਸਰਕਾਰ ਵੱਲੋਂ ਸੋਧ ਕਰਕੇ ਪਾਸ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਇੱਕ ਜੁੱਟ ਹੋਈ ਪਈ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਹੋਏ ਕਿਸਾਨ ਆਪਣੇ ਸਮਰਥਕਾਂ ਦੇ ਨਾਲ ਸਰਕਾਰ ਵਿਰੁੱਧ ਰੋਜ਼ਾਨਾ ਰੋਸ ਮੁਜ਼ਾਹਰੇ ਕਰ ਰਹੇ ਹਨ। ਕਿਸਾਨਾਂ ਦਾ ਹੌਸਲਾ ਦਿੱਲੀ ਵਿਚ ਪੈ ਰਹੀ ਭਿਆਨਕ ਸਰਦੀ ਦੇ ਬਾਵਜੂਦ ਵੀ ਬੁਲੰਦ ਹੈ। ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਜਾਂ ਰੱਦ ਕਰਨ ਤੋਂ ਇਨਕਾਰ ਕਰ ਰਹੀ ਹੈ।

ਜਿਸ ਕਾਰਨ ਇਹ ਅੰਦੋਲਨ ਹੋਰ ਤੇਜ਼ ਹੁੰਦਾ ਜਾ ਰਿਹਾ ਹੈ। ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਅਗਲੀ ਮੀਟਿੰਗ 19 ਦੀ ਜਗ੍ਹਾ ਹੁਣ 20 ਜਨਵਰੀ 2021 ਨੂੰ ਤੈਅ ਕੀਤੀ ਗਈ ਹੈ। ਕਿਸਾਨ ਜਥੇ ਬੰਦੀਆਂ ਵੱਲੋਂ ਪਹਿਲਾਂ ਹੀ ਸੰਘਰਸ਼ ਨੂੰ ਤੇਜ਼ ਕਰਦੇ ਹੋਏ 26 ਜਨਵਰੀ ਨੂੰ ਕੱਢੇ ਜਾਣ ਵਾਲੇ ਕਿਸਾਨ ਟਰੈਕਟਰ ਪਰੇਡ ਦੀ ਤਿਆਰੀ ਕੀਤੀ ਜਾ ਰਹੀ ਹੈ। ਹੁਣ ਕਿਸਾਨਾਂ ਵੱਲੋਂ ਕੱਢੇ ਜਾਣ ਵਾਲੇ 26 ਜਨਵਰੀ ਨੂੰ ਟ੍ਰੈਕਟਰ ਪਰੇਡ ਬਾਰੇ ਇਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ।

ਜਿੱਥੇ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ ਤੇ ਟਰੈਕਟਰ ਪਰੇਡ ਰਿੰਗ ਰੋਡ ਤੇ ਹਰ ਹਾਲ ਵਿਚ ਕੀਤੀ ਜਾਵੇਗੀ। ਕਿਸਾਨਾਂ ਵੱਲੋਂ ਕੀਤੀ ਜਾਣ ਵਾਲੀ ਇਸ ਟਰੈਕਟਰ ਪਰੇਡ ਲਈ ਪੁਲਿਸ ਵੱਲੋਂ ਇੱਕ ਦਿਨ ਲਈ ਇਸ ਰਿੰਗ ਰੋਡ ਨੂੰ ਖਾਲੀ ਕੀਤਾ ਜਾਵੇਗਾ। ਕਿਸਾਨ ਲੀਡਰਾਂ ਨੇ ਕਿਹਾ ਹੈ ਕਿ ਪਰੇਡ ਵਿੱਚ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ । ਇਨ੍ਹਾਂ ਝਾਕੀਆਂ ਦੇ ਦੁਆਰਾ ਦੁਨੀਆਂ ਨੂੰ ਕਿਸਾਨਾਂ ਦੀ ਏਕਤਾ ਅਤੇ ਸ਼ਾਂਤਮਈ ਕਿਰਦਾਰ ਵਿਖਾਇਆ ਜਾਵੇਗਾ। ਕਿਸਾਨ ਆਗੂਆਂ ਨੇ ਆਖਿਆ ਹੈ

ਕਿ ਇਹ ਟਰੈਕਟਰ ਪਰੇਡ ਇਕ ਇਤਿਹਾਸਕ ਪਰੇਡ ਹੋਵੇਗੀ। 26 ਜਨਵਰੀ ਨੂੰ ਕੀਤੀ ਜਾਣ ਵਾਲੀ ਇਸ ਟਰੈਕਟਰ ਪਰੇਡ ਲਈ ਕਿਸਾਨ ਲੀਡਰਾਂ ਅਤੇ ਦਿੱਲੀ ਪੁਲਿਸ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ। ਇਸ ਮੀਟਿੰਗ ਦੌਰਾਨ ਕਿਸਾਨ ਲੀਡਰਾਂ ਵੱਲੋਂ ਕਿਹਾ ਗਿਆ ਹੈ ਕਿ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਵਿੱਚ ਕਿਸਾਨ ਸ਼ਾਂਤਮਈ ਢੰਗ ਨਾਲ ਇਹ ਪਰੇਡ ਕਰਕੇ ਇਤਿਹਾਸ ਸਿਰਜਣਗੇ।

Check Also

ਹੈਰਾਨ ਕਰਨ ਵਾਲਾ ਮਾਮਲਾ ਆਇਆ ਸਾਹਮਣੇ , ਪਤੀ ਦੀ ਬਜਾਏ ਸੱਸ ਨੂੰ ਨਾਲ ਰੱਖਣਾ ਚਾਹੁੰਦੀ ਹੈ ਨੂੰਹ

ਆਈ ਤਾਜਾ ਵੱਡੀ ਖਬਰ   ਅਕਸਰ ਹੀ ਸੱਸ ਤੇ ਨੂੰਹ ਦੇ ਲੜਨ ਦੇ ਮਾਮਲੇ ਸਾਹਮਣੇ ਆਉਂਦੇ …