Breaking News

ਕਿਸਾਨਾਂ ਦੇ ਸਮਰਥਨ ਚ 23 ਜਨਵਰੀ ਲਈ ਪੰਜਾਬ ਇਥੇ ਹੋ ਗਿਆ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਆਉਣ ਵਾਲੇ ਦਿਨਾਂ ਦੌਰਾਨ ਕੁਝ ਵੱਡੇ ਪ੍ਰੋਗਰਾਮ ਉਲੀਕੇ ਗਏ ਹਨ ਜਿਸ ਦੇ ਕਾਰਨ ਦੇਸ਼ ਵਿੱਚ ਲੱਖਾਂ ਹੀ ਲੋਕ ਪੱਬਾਂ ਭਾਰ ਹੋ ਗਏ ਹਨ। ਜਿੱਥੇ ਦੇਸ਼ ਵਿੱਚ ਇੱਕ ਪਾਸੇ 26 ਜਨਵਰੀ ਦਾ ਦਿਹਾੜਾ ਮਨਾਇਆ ਜਾਵੇਗਾ ਉਥੇ ਹੀ ਦੂਜੇ ਪਾਸੇ ਦੇਸ਼ ਦੇ ਕਿਸਾਨ ਦਿੱਲੀ ਦੀਆਂ ਸੜਕਾਂ ਉਪਰ ਨਵੇਂ ਖੇਤੀ ਆਰਡੀਨੈਸਾਂ ਦੇ ਵਿਰੋਧ ਵਿੱਚ ਟਰੈਕਟਰ ਪਰੇਡ ਕਰਨਗੇ। ਟਰੈਕਟਰ ਮਾਰਚ ਨੂੰ ਕਰਨ ਦਾ ਐਲਾਨ ਕਿਸਾਨ ਜੱਥੇਬੰਦੀਆਂ ਵੱਲੋਂ ਬੀਤੇ ਕਈ ਦਿਨਾਂ ਤੋਂ ਕਰ ਦਿੱਤਾ ਗਿਆ ਸੀ ਜਿਸ ਨੂੰ ਅਮਲੀ ਜਾਮਾ ਪਹਿਨਾਉਣ ਵਾਸਤੇ ਵੱਖ-ਵੱਖ ਸਿਆਸੀ ਪਾਰਟੀਆਂ ਵੀ ਮੂਹਰੇ ਆ ਰਹੀਆਂ ਹਨ।

ਇਸੇ ਹੀ ਟਰੈਕਟਰ ਮਾਰਚ ਦੇ ਸਬੰਧ ਵਿੱਚ ਦੇਸ਼ ਦੀ ਆਮ ਆਦਮੀ ਪਾਰਟੀ ਵੱਲੋਂ ਇੱਕ ਅਹਿਮ ਐਲਾਨ ਕੀਤਾ ਗਿਆ। ਇਹ ਐਲਾਨ ਪੰਜਾਬ ਸੂਬੇ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਕਿਸਾਨ ਸੈੱਲ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੀਤਾ ਗਿਆ। ਇਸ ਐਲਾਨ ਤਹਿਤ ਉਨ੍ਹਾਂ ਆਖਿਆ ਕਿ ਉਹ ਆਮ ਆਦਮੀ ਪਾਰਟੀ ਦੇ ਸਾਰੇ ਵਰਕਰਾਂ ਨਾਲ ਇਸ ਟਰੈਕਟਰ ਮਾਰਚ ਦੇ ਤਹਿਤ 23 ਜਨਵਰੀ ਨੂੰ ਪੂਰੇ ਪੰਜਾਬ ਭਰ ਵਿੱਚ ਮੋਟਰਸਾਈਕਲ ਰੈਲੀ ਕਰਨਗੇ।

ਇਸ ਦੌਰਾਨ ਉਹ ਵੱਧ ਤੋਂ ਵੱਧ ਲੋਕਾਂ ਨੂੰ ਉਤਸ਼ਾਹਿਤ ਕਰਨਗੇ ਕਿ ਉਹ ਆਪਣੇ ਘਰਾਂ ਤੋਂ ਬਾਹਰ ਆ ਕੇ 26 ਜਨਵਰੀ ਦੀ ਟਰੈਕਟਰ ਪਰੇਡ ਦੇ ਵਿਚ ਹਿੱਸਾ ਲੈਣ। ਉਨ੍ਹਾਂ ਆਖਿਆ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਇਹ ਅਜਿਹੀ ਪਹਿਲੀ ਪਰੇਡ ਹੈ ਜਿਥੇ ਇੱਕ ਪਾਸੇ ਦਿੱਲੀ ਦੇ ਲਾਲ ਕਿਲ੍ਹੇ ਉਪਰ ਪਰੇਡ ਹੋਵੇਗੀ ਅਤੇ ਦੂਜੇ ਪਾਸੇ ਦਿੱਲੀ ਦੀਆਂ ਸੜਕਾਂ ਉਪਰ ਕਿਸਾਨ ਆਪਣਾ ਟਰੈਕਟਰ ਮਾਰਚ ਕਰਨਗੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਇਸ ਮਾਰਚ ਦੇ ਵਿਚ ਬਤੌਰ ਇੱਕ ਜ਼ਿੰਮੇਵਾਰ ਨਾਗਰਿਕ ਆਪਣਾ ਯੋਗਦਾਨ ਦੇਣਗੇ।

ਸੰਵਿਧਾਨ ਨੇ ਸਾਨੂੰ ਸਾਰਿਆਂ ਨੂੰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਹੈ। ਪਰ ਮੋਦੀ ਸਰਕਾਰ ਇਹਨਾਂ ਸਾਰੇ ਅਧਿਕਾਰਾਂ ਨੂੰ ਕੁਚਲਦੀ ਹੋਈ ਆਪਣੇ ਤਾਨਾਸ਼ਾਹੀ ਰਾਜ ਨਾਲ ਇੰਨ੍ਹਾਂ ਕਾਨੂੰਨਾਂ ਨੂੰ ਜ਼ਬਰੀ ਕਿਸਾਨਾਂ ਉੱਪਰ ਥੋਪਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਦੇਸ਼ ਦੇ ਹਰੇਕ ਨਾਗਰਿਕ ਦਾ ਵੀ ਇਹ ਫ਼ਰਜ਼ ਬਣਦਾ ਹੈ ਕਿ ਉਹ ਸੰਵਿਧਾਨ ਦੀ ਰੱਖਿਆ ਖ਼ਾਤਰ ਇਸ ਪਰੇਡ ਦਾ ਹਿੱਸਾ ਜ਼ਰੂਰ ਬਣਨ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …