ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਬੀਤੇ ਸਾਲ 26 ਨਵੰਬਰ ਤੋਂ ਸ਼ੁਰੂ ਹੋਇਆ ਖੇਤੀ ਅੰਦੋਲਨ ਇਸ ਸਮੇਂ ਪੂਰੇ ਵਿਸ਼ਵ ਦੇ ਵਿੱਚ ਭਖਿਆ ਹੋਇਆ ਹੈ। ਇਸ ਖੇਤੀ ਅੰਦੋਲਨ ਨੂੰ ਲੈ ਕੇ ਸੰਸਾਰ ਭਰ ਦੇ ਸੰਸਦ ਮੈਂਬਰਾਂ ਵੱਲੋਂ ਆਪਣੇ ਬਿਆਨ ਕਿਸਾਨਾਂ ਦੇ ਹੱਕ ਵਿੱਚ ਪੇਸ਼ ਕੀਤੇ ਜਾ ਚੁੱਕੇ ਹਨ। ਉਨ੍ਹਾਂ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੁਖਾਤਬ ਹੁੰਦੇ ਹੋਏ ਕਿਹਾ ਗਿਆ ਹੈ ਕਿ ਉਹ ਕਿਸਾਨਾਂ ਨੂੰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦੀ ਇਜ਼ਾਜਤ ਦੇਣ।
ਇਸੇ ਦੇ ਚੱਲਦੇ ਹੋਏ ਹੀ ਸਿੱਖ ਅਮਰੀਕੀ ਮਨੁੱਖੀ ਅਧਿਕਾਰਾਂ ਦੀ ਵਕਾਲਤ ਕਰਨ ਵਾਲੀ ਸਮੂਹ ਸਿੱਖ ਕੋਲੀਸ਼ਨ ਨੇ ਅਮਰੀਕਾ ਦੇ 46 ਵੇਂ ਅਤੇ ਨਵੇਂ ਬਣੇ ਰਾਸ਼ਟਰਪਤੀ ਜੋਅ ਬਾਈਡਨ ਨੂੰ ਇੱਕ ਚਿੱਠੀ ਲਿਖੀ ਹੈ। ਇਸ ਲਿਖੀ ਗਈ ਚਿੱਠੀ ਦੇ ਵਿੱਚ ਸਿੱਖ ਸੰਗਠਨ ਨੇ ਨਵੀਂ ਬਣੀ ਸਰਕਾਰ ਨੂੰ ਆਪਣਾ ਬਿਆਨ ਭਾਰਤ ਦੇ ਵਿਚ ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਦੇਣ ਨੂੰ ਆਖਿਆ ਹੈ। ਇਸ ਦੇ ਨਾਲ ਹੀ ਸਿੱਖ ਸੰਗਠਨ ਨੇ ਰਾਸ਼ਟਰਪਤੀ ਜੋਅ ਬਾਈਡਨ ਨੂੰ ਅਪੀਲ ਕੀਤੀ ਹੈ
ਕਿ ਉਹ ਕਿਸਾਨਾਂ ਦਾ ਪੱਖ ਪੂਰਨ ਦੇ ਨਾਲ ਮਨੁੱਖੀ ਅਧਿਕਾਰਾਂ ਦਾ ਵੀ ਪੱਖ ਲੈਣ ਅਤੇ ਇੱਕ ਬਿਆਨ ਜਾਰੀ ਕਰਕੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਯਾਦ ਕਰਵਾਉਣ ਕਿ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦਾ ਅਧਿਕਾਰ ਲੋਕਤੰਤਰਿਕ ਦੇਸ਼ ਵਿੱਚ ਰਹਿ ਰਹੇ ਲੋਕਾਂ ਨੂੰ ਪ੍ਰਾਪਤ ਹੁੰਦਾ ਹੈ। ਇਸ ਸਿੱਖ ਸੰਗਠਨ ਵਲੋਂ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਹਜ਼ਾਰਾਂ ਅਮਰੀਕੀ ਪੰਜਾਬੀਆਂ ਵੱਲੋਂ ਆਪਣੇ ਸੰਸਦ ਮੈਂਬਰਾਂ ਨੂੰ ਭਾਰਤ ਦੇ ਕਿਸਾਨਾਂ ਦੇ ਹੱਕ ਵਿੱਚ ਬਿਆਨ ਦੇਣ ਦੇ ਲਈ ਵੀ ਆਖਿਆ ਜਾ ਚੁੱਕਾ ਹੈ।
ਭਾਰਤ ਵਿਚਾਲੇ ਖੇਤੀ ਅੰਦੋਲਨ ਸਬੰਧੀ ਪਿਛਲੇ ਤਕਰੀਬਨ ਦੋ ਮਹੀਨਿਆਂ ਤੋਂ ਕਮਿਊਨਿਟੀ ਮੈਂਬਰਾਂ ਨੇ ਅਮਰੀਕਾ ਦੇ 16 ਰਾਜਾਂ ਵਿਚ ਇਕਜੁੱਟਤਾ ਮਾਰਚ ਵੀ ਕੱਢਿਆ ਹੈ। ਇਸ ਸਿੱਖ ਗਠਜੋੜ ਦੀ ਸੀਨੀਅਰ ਨੀਤੀ ਅਤੇ ਵਕਾਲਤ ਪ੍ਰਬੰਧਕ ਸਿਮ ਜੇ ਸਿੰਘ ਦੇ ਦਸਤਖ਼ਤ ਕੀਤੇ ਗਏ ਪੱਤਰ ਵਿੱਚ ਇਹ ਦਾਅਵਾ ਕੀਤਾ ਗਿਆ ਹੈ ਕਿ ਮੋਦੀ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਕਾਨੂੰਨ ਖੇਤੀਬਾੜੀ ਸੈਕਟਰ ਨੂੰ ਪੂਰੀ ਤਰ੍ਹਾਂ ਕੰਟਰੋਲ ਕਰਦੇ ਹਨ। ਜਿਸ ਨਾਲ ਕਾਰਪੋਰੇਟ ਘਰਾਣੇ ਦੇ ਲੋਕ ਆਪਣੀ ਮਨ ਮਰਜ਼ੀ ਦੇ ਮਾਲਕ ਬਣਨਗੇ ਅਤੇ ਕਿਸਾਨਾਂ ਦੀ ਸੁਰੱਖਿਆ ਖਤਮ ਹੋ ਜਾਵੇਗੀ। ਸਿੱਖ ਸੰਗਠਨ ਨੇ ਅਮਰੀਕੀ ਰਾਸ਼ਟਰਪਤੀ ਨੂੰ ਅਪੀਲ ਕੀਤੀ ਕਿ ਉਹ ਆਪਣਾ ਬਿਆਨ ਕਿਸਾਨਾਂ ਦੇ ਹੱਕ ਵਿੱਚ ਦੇਣ ਤਾਂ ਜੋ ਮੋਦੀ ਸਰਕਾਰ ਨੂੰ ਇਸ ਗੱਲ ਦਾ ਇਲਮ ਰਹੇ ਕਿ ਇਸ ਸਾਰੇ ਵਰਤਾਰੇ ਨੂੰ ਪੂਰਾ ਸੰਸਾਰ ਦੇਖ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …