ਆਈ ਤਾਜਾ ਵੱਡੀ ਖਬਰ
ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਦੇ ਵਿੱਚ ਸਮੇਂ ਸਮੇਂ ਤੇ ਬੱਚਿਆਂ ਨੂੰ ਬਹੁਤ ਸਾਰੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਬੱਚਿਆਂ ਦੀ ਪੜ੍ਹਾਈ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵੱਲੋਂ ਕਈ ਸਕੀਮਾਂ ਦਾ ਐਲਾਨ ਵੀ ਕੀਤਾ ਜਾ ਰਿਹਾ ਹੈ। ਉਥੇ ਹੀ ਪੜ੍ਹਾਈ ਦੇ ਨਾਲ ਨਾਲ ਬੱਚਿਆਂ ਦੇ ਵਾਧੇ ਅਤੇ ਵਿਕਾਸ ਲਈ ਸਰੀਰਕ ਤੰਦਰੁਸਤੀ ਵੀ ਹੋਣੀ ਜ਼ਰੂਰੀ ਹੈ। ਕਰੋਨਾ ਦੇ ਸਮੇਂ ਵੀ ਸਰਕਾਰ ਵੱਲੋਂ ਬੱਚਿਆਂ ਨੂੰ ਆਨਲਾਈਨ ਪੜ੍ਹਾਈ ਕਰਵਾਈ ਜਾਂਦੀ ਰਹੀ ਹੈ। ਵਿਦਿਆਰਥੀਆਂ ਨੂੰ ਕਿਸੇ ਵੀ ਮੁ-ਸ਼-ਕ-ਲ ਦਾ ਸਾਹਮਣਾ ਨਾ ਕਰਨਾ ਪਵੇ ,
ਇਸ ਲਈ ਸਲੇਬਸ ਵਿੱਚ ਵੀ ਕਾਫੀ ਕਟੌਤੀ ਕੀਤੀ ਗਈ। ਸਕੂਲਾਂ ਦੇ ਵਿੱਚ ਬੱਚਿਆਂ ਦੀਆਂ ਸਹੂਲਤਾਂ ਨੂੰ ਦੇਖਦੇ ਹੋਏ ਸਭ ਕੁਝ ਮੁਹਇਆ ਕਰਵਾਇਆ ਜਾ ਰਿਹਾ ਹੈ। ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸਕੂਲਾਂ ਦੇ ਅਧਿਆਪਕਾਂ ਦੇ ਕਰੋਨਾ ਟੈਸਟ ਵੀ ਕੀਤੇ ਜਾ ਰਹੇ ਹਨ। ਹੁਣ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਲਈ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਬੱਚਿਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੱਚਿਆਂ ਦੀ ਸਰੀਰਕ ਤੰਦਰੁਸਤੀ ਨੂੰ ਵੇਖਦੇ ਹੋਏ ਖੇਡ ਸਹੂਲਤਾਂ ਮੁਹਈਆ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ।
ਸਾਰੇ ਸਕੂਲਾਂ ਦੇ ਮੁਖੀਆਂ ਨੂੰ ਜਾਰੀ ਕੀਤੇ ਗਏ ਇੱਕ ਪੱਤਰ ਵਿੱਚ ਸਿੱਖਿਆ ਵਿਭਾਗ ਵੱਲੋਂ ਆਖਿਆ ਗਿਆ ਹੈ ਕਿ ਸਕੂਲਾਂ ਵਿੱਚ ਮੌਜੂਦ ਸਪੋਰਟਸ ਇਫਰਾਸਟਰਕਚਰ ਦੇ ਸੰਬੰਧ ਵਿੱਚ ਸੂਚਨਾ ਪੋਰਟਲ ਤੇ ਭਰਨ ਤਾਂ ਜੋ ਪਤਾ ਲੱਗ ਸਕੇ ਕਿ ਕਿਹੜੇ ਸਕੂਲਾਂ ਵਿੱਚ ਖੇਡਾਂ ਹਨ ਅਤੇ ਇਨ੍ਹਾਂ ਨੂੰ ਬੇਹਤਰ ਖੇਡ ਮੈਦਾਨਾਂ ਦੀ ਜ਼ਰੂਰਤ ਹੈ। ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਖੇਡਾਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਸਕੂਲਾਂ ਵਿੱਚ ਸਭ ਖੇਡ ਮੈਦਾਨਾਂ ਨੂੰ ਵਰਤੋਂ ਵਿੱਚ ਲਿਆਂਦੇ ਜਾਣ ਯੋਗ ਬਣਾਇਆ ਜਾਵੇਗਾ।
ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੇਹਤਰ ਖੇਡ ਸਹੂਲਤਾਂ ਪ੍ਰਦਾਨ ਕਰਨ ਲਈ ਸਿੱਖਿਆ ਵਿਭਾਗ ਵੱਲੋਂ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ ਸਕੂਲ ਸਿੱਖਿਆ ਵਿਭਾਗ ਵੱਲੋਂ ਈ ਪੰਜਾਬ ਪੋਰਟਲ ਤੇ ਇਫਰਾ ਸਟਰਕਚਰ ਦਾ ਕਾਲਮ ਬਣਾਇਆ ਗਿਆ ਹੈ। ਜਿਸ ਵਿੱਚ ਸਕੂਲਾਂ ਵੱਲੋਂ ਮੌਜੂਦਾ ਇਫਰਾਸਟ੍ਰਕਚਰ ਦੀ ਜਾਣਕਾਰੀ ਭਰੀ ਗਈ ਹੈ। ਇਸ ਦੇ ਨਾਲ ਹੀ ਹੁਣ ਸਪੋਰਟਸ ਇਫਰਾ ਸਟਰਕਚਰ ਦੇ ਸਬੰਧ ਵਿੱਚ ਸੂਚਨਾ ਭਰੀ ਜਾਵੇਗੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …