ਆਈ ਤਾਜਾ ਵੱਡੀ ਖਬਰ
ਇਸ ਸਮੇਂ ਜਿਥੇ ਸਾਰੇ ਦੇਸ਼ ਦੀਆਂ ਨਜ਼ਰਾਂ 26 ਜਨਵਰੀ ਨੂੰ ਕਿਸਾਨਾਂ ਵੱਲੋਂ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਉੱਪਰ ਟਿਕੀਆਂ ਹੋਈਆਂ ਹਨ। ਕਿਸਾਨੀ ਸੰਘਰਸ਼ ਨੂੰ ਲੈ ਕੇ ਕੀਤੀ ਜਾ ਰਹੀ ਕਿਸਾਨਾਂ ਵੱਲੋਂ ਇਸ ਟਰੈਕਟਰ ਪ੍ਰੇਡ ਤੋਂ ਬਾਅਦ ਸਰਕਾਰ ਦਾ ਕੀ ਵਤੀਰਾ ਸਾਹਮਣੇ ਆਉਂਦਾ ਹੈ। ਕਿਸਾਨਾਂ ਵੱਲੋਂ ਕੱਲ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਥੇ ਹੀ ਸੁਪਰੀਮ ਕੋਰਟ ਵੱਲੋਂ 26 ਜਨਵਰੀ ਤਕ ਇਕ ਹੋਰ ਫੈਸਲਾ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਸੀ।
ਸੁਪਰੀਮ ਕੋਰਟ ਵਿੱਚ ਬਹੁਤ ਸਾਰੇ ਅਜਿਹੇ ਕੇਸ ਹਨ ਜੋ ਸਾਲਾਂ ਤੋਂ ਚੱਲੇ ਆ ਰਹੇ ਹਨ। ਤੇ ਬਹੁਤ ਸਾਰੇ ਕੇਸਾਂ ਵਿੱਚ ਦੋਸ਼ੀ ਸਾਬਤ ਹੋਏ, ਲੋਕ ਸਜ਼ਾ ਭੁਗਤ ਰਹੇ ਹਨ। ਉਥੇ ਹੀ ਹੁਣ ਭਾਈ ਬਲਵੰਤ ਸਿੰਘ ਰਾਜੋਆਣਾ ਬਾਰੇ ਸੁਪਰੀਮ ਕੋਰਟ ਤੋਂ ਅਚਾਨਕ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਮਾਮਲੇ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਕੇਸ ਬਾਰੇ ਅੱਜ ਖਬਰ ਸਾਹਮਣੇ ਆਈ ਹੈ। ਬਲਵੰਤ ਸਿੰਘ ਰਾਜੋਆਣਾ ਸਾਬਕਾ ਪੰਜਾਬ ਪੁਲਿਸ ਕਾਂਸਟੇਬਲ ਨੂੰ ਪੰਜਾਬ ਸਕੱਤਰੇਤ ਦੇ ਬਾਹਰ ਹੋਏ ਧ-ਮਾ-ਕੇ ਵਿਚ ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ ਨੂੰ। ਮਾ-ਰ-ਨ। ਦੇ ਦੋ-ਸ਼ ਤਹਿਤ ਕੇਸ ਦਰਜ ਕੀਤਾ ਗਿਆ ਸੀ।
ਰਾਜੋਆਣਾ ਨੂੰ ਇਸ ਵਿੱਚ ਸ਼ਾਮਲ ਹੋਣ ਦਾ ਦੋ- ਸ਼ੀ ਠਹਿਰਾਇਆ ਗਿਆ ਸੀ। ਇਸ ਧ-ਮਾ-ਕੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਸਮੇਤ 16 ਹੋਰ ਲੋਕ। ਮਾ- ਰੇ। ਗਏ ਸਨ। ਇਸ ਕੇਸ ਨੂੰ 25 ਸਾਲ ਦਾ ਲੰਮਾ ਸਮਾਂ ਹੋ ਚੁੱਕਾ ਹੈ।ਸੁਪਰੀਮ ਕੋਰਟ ਨੇ ਕਿਹਾ ਸੀ, ਕਿ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸ- ਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਲਈ ਰਾਸ਼ਟਰਪਤੀ ਨੂੰ ਸਿਫਾਰਸ਼ ਭੇਜਣ ਤੇ 26 ਜਨਵਰੀ ਤੋਂ ਪਹਿਲਾਂ 25 ਜਨਵਰੀ ਤਕ ਹੀ ਫੈਸਲਾ ਲਿਆ ਜਾਵੇ।
ਅੱਜ 25 ਜਨਵਰੀ ਹੋ ਗਈ ਹੈ। ਉੱਥੇ ਹੁਣ ਬੈਂਚ ਨੇ ਹੁਣ ਸਾਲਿਸਟਰ ਤੁਸ਼ਾਰ ਮਹਿਤਾ ਨੂੰ ਇਸ ਬਾਰੇ ਪੁੱਛਿਆ ਹੈ। ਤੁਸ਼ਾਰ ਮਹਿਤਾ ਵੱਲੋਂ ਹੁਣ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ, ਇਸ ਕੇਸ ਦੀ ਸੁਣਵਾਈ 3 ਹਫ਼ਤੇ ਬਾਅਦ ਕੀਤੇ ਜਾਣ ਦੀ ਬੇਨਤੀ ਕੀਤੀ। ਇਸ ਲਈ ਬੈਂਚ ਵੱਲੋਂ ਉਨ੍ਹਾਂ ਨੂੰ ਆਖਰੀ ਮੌਕਾ ਦਿੰਦੇ ਹੋਏ ਦੋ ਹਫ਼ਤੇ ਦਾ ਸਮਾਂ ਦਿੱਤਾ ਗਿਆ ਹੈ। ਬਲਵੰਤ ਸਿੰਘ ਰਾਜੋਆਣਾ ਵੱਲੋਂ ਰਹਿਮ ਦੀ ਅਪੀਲ ਪਿਛਲੇ 9 ਸਾਲਾਂ ਤੋਂ ਵਿਚਾਰ ਅਧੀਨ ਹੈ , ਤੇ ਉਹ ਪਿਛਲੇ 25 ਸਾਲਾਂ ਤੋਂ ਜੇਲ ਵਿਚ ਕੈਦ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …