ਪ੍ਰਕਾਸ਼ ਸਿੰਘ ਬਾਦਲ ਲਈ ਆਈ ਮਾੜੀ ਖਬਰ
ਸੂਬੇ ਅੰਦਰ ਕਰੋਨਾ ਦੇ ਚੱਲਦੇ ਹੋਏ ਕੁਝ ਜਗ੍ਹਾ ਉਪਰ ਨਗਰ ਪਾਲਿਕਾ ਦੀਆਂ ਚੋਣਾਂ ਕਰਾਉਣ ਦਾ ਐਲਾਨ ਕੀਤਾ ਗਿਆ ਸੀ। ਖੇਤੀ ਕਾਨੂੰਨਾਂ ਨੂੰ ਲੈ ਕੇ ਕੀਤੇ ਜਾ ਰਹੇ ਵਿਰੋਧ ਦੇ ਕਾਰਨ ਅਕਾਲੀ ਭਾਜਪਾ ਗਠਜੋੜ ਵੀ ਟੁੱ-ਟ ਚੁੱਕਾ ਹੈ। ਕੇਂਦਰ ਸਰਕਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਦਿੱਤੀ ਗਈ ਆਪਣੀ ਹਿਮਾਇਤ ਵਾਪਸ ਲੈ ਲਈ ਗਈ ਸੀ। ਇਨ੍ਹਾਂ ਦੇ ਬਾਵਜੂਦ ਹੀ ਹਰਸਿਮਰਤ ਕੌਰ ਬਾਦਲ ਵੱਲੋਂ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਗਿਆ ਸੀ। ਪਾਰਟੀ ਦੇ ਬਹੁਤ ਸਾਰੇ ਆਗੂਆਂ ਵੱਲੋਂ ਪਾਰਟੀ ਦਾ ਸਾਥ ਛੱਡਿਆ ਜਾ ਰਿਹਾ ਹੈ।
ਖੇਤੀ ਕਾਨੂੰਨਾਂ ਦੇ ਕਾਰਨ ਬਹੁਤ ਸਾਰੇ ਲੋਕ ਰਾਜਨੀਤਿਕ ਪਾਰਟੀਆਂ ਦਾ ਸਾਥ ਛੱਡ ਰਹੇ ਹਨ। ਹੁਣ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਇਕ ਹੋਰ ਮਾੜੀ ਖਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਤੋਂ ਬਾਅਦ ਇੱਕ ਝਟਕੇ ਲੱਗ ਰਹੇ ਹਨ। ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਦੇ ਬਹੁਤ ਸਾਰੇ ਆਗੂਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਨੂੰ ਜੁਆਇਨ ਕਰ ਲਿਆ ਗਿਆ ਹੈ। ਹੁਣ ਜਦੋਂ ਮਲੋਟ ਦੇ ਵਿੱਚ ਵੀ ਨਗਰ ਪਾਲਿਕਾਵਾਂ ਦੀਆਂ ਚੋਣਾਂ ਦੀਆਂ ਤਿਆਰੀਆਂ ਚੱਲ ਰਹੀਆਂ ਹਨ।
ਉਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਕੁਝ ਆਗੂ ਸਾਬਕਾ ਕੌਂਸਲਰ ਹਨ, ਉਨ੍ਹਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਗਏ ਅਤੇ ਹੁਣ ਉਹ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਫ਼ੈਸਲੇ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਫਿਰ ਤੋਂ ਇੱਕ ਵੱਡਾ ਝਟਕਾ ਲੱਗਾ ਹੈ। ਮਲੋਟ ਦੇ ਗਾਂਧੀ ਚੌਕ ਦੇ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਅਤੇ ਨਗਰ ਪਾਲਿਕਾਂ ਚੋਣਾਂ ਦੇ ਅਬਜਰ ਵਰ ਸੁਖਵੰਤ ਸਿੰਘ ਬਰਾੜ ਦੀ ਹਾਜ਼ਰੀ ਵਿੱਚ 2 ਸਾਬਕਾ ਕੌਂਸਲਰਾਂ ਵੱਲੋਂ ਪਾਰਟੀ ਨੂੰ ਛੱਡ ਦਿੱਤਾ ਗਿਆ ਹੈ।
ਜੋ ਵਾਰਡ ਨੰਬਰ 1 ਤੋਂ ਸਾਬਕਾ ਕੌਂਸਲਰ ਰਵਿੰਦਰ ਕੌਰ ਮੌਹਲਾਂ ਤੇ ਵਾਰਡ ਨੰਬਰ 16 ਤੋਂ ਸਾਬਕਾ ਕੌਂਸਲਰ ਵੀਰ ਰਾਜਪਾਲ ਹਨ। ਇਨ੍ਹਾਂ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਮੈਂਬਰ ਇਨ੍ਹਾਂ ਦੋਹਾਂ ਸਾਬਕਾ ਕੌਂਸਲਰਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਚੁੱਕੇ ਹਨ। ਇਨ੍ਹਾਂ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਕਰਦੇ ਹੋਏ ਡਿਪਟੀ ਸਪੀਕਰ ਭੱਟੀ ਵੱਲੋਂ ਜੀ ਆਇਆਂ ਆਖਿਆ ਗਿਆ ਅਤੇ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ ਹੈ। ਇਸ ਸਮਾਗਮ ਵਿੱਚ ਬਲਾਕ ਪੱਧਰ ਦੇ ਬਹੁਤ ਸਾਰੇ ਮੈਂਬਰ ਸ਼ਾਮਲ ਹੋਏ। ਜੋ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਵਿੱਚ ਜਾ ਚੁੱਕੇ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …