ਆਈ ਤਾਜਾ ਵੱਡੀ ਖਬਰ
ਖੇਤੀ ਅੰਦੋਲਨ ਦੇ ਤਹਿਤ 26 ਜਨਵਰੀ 2021 ਨੂੰ ਕਿਸਾਨ ਜਥੇ ਬੰਦੀਆਂ ਵੱਲੋਂ ਇੱਕ ਟਰੈਕਟਰ ਪਰੇਡ ਦਾ ਆਯੋਜਨ ਕੀਤਾ ਗਿਆ ਸੀ ਜਿਸ ਦੀ ਤਿਆਰੀ ਤਕਰੀਬਨ ਇਕ ਮਹੀਨੇ ਤੋਂ ਚੱਲ ਰਹੀ ਸੀ। ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ਤੋਂ ਸ਼ੁਰੂ ਹੋਈ ਇਹ ਪਰੇਡ ਰਾਜਧਾਨੀ ਦੇ ਅੰਦਰ ਤੱਕ ਆ ਗਈ ਅਤੇ ਕਿਸਾਨਾਂ ਨੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਆਪਣਾ ਰੋਸ ਪ੍ਰਦਰਸ਼ਨ ਜ਼ਾਹਿਰ ਕੀਤਾ। ਇਸ ਰੋਸ ਪ੍ਰਦਰਸ਼ਨ ਨੂੰ ਜਤਾਉਣ ਦੌਰਾਨ ਕਈ ਤਰ੍ਹਾਂ ਦੀਆਂ ਅਣ ਸੁਖਾਵੀਆਂ ਘਟਨਾਵਾਂ ਵੀ ਵਾਪਰੀਆਂ।
ਇਸ ਟਰੈਕਟਰ ਮਾਰਚ ਦੌਰਾਨ ਕਈ ਥਾਵਾਂ ਉੱਪਰ ਹਿੰ- ਸਾ ਅਤੇ ਨੁ-ਕ-ਸਾ-ਨ ਹੋਣ ਦੀਆਂ ਖ਼ਬਰਾਂ ਵੀ ਆਈਆਂ। ਜਿਸਨੂੰ ਲੈ ਕੇ ਪੂਰੇ ਦੇਸ਼ ਭਾਰਤ ਤੋਂ ਇਤਰਾਜ਼ ਜਤਾਇਆ ਜਾ ਰਿਹਾ ਹੈ। ਇਸ ਨੂੰ ਲੈ ਕੇ ਹੀ ਵੱਖ ਵੱਖ ਕਿਸਾਨ ਜਥੇ ਬੰਦੀਆਂ ਦੇ ਆਗੂਆਂ ਵੱਲੋਂ ਵੀ ਇਸ ਘਟਨਾ ਦੀ ਖੁੱਲ੍ਹੇ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਅਤੇ ਆਖਿਆ ਗਿਆ ਕਿ ਕੁਝ ਲੋਕਾਂ ਦੀ ਸ਼ਹਿ ਉਪਰ ਹੀ ਇਸ ਸ਼ਾਂਤਮਈ ਅੰਦੋਲਨ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਸਾਰੇ ਘਟਨਾਕ੍ਰਮ ਨੂੰ ਧਿਆਨ ਵਿੱਚ ਰੱਖਦੇ ਹੋਏ ਸੰਯੁਕਤ ਕਿਸਾਨ ਮੋਰਚੇ ਨੇ ਇਕ ਮੀਟਿੰਗ ਕੀਤੀ।
ਇਸ ਮੀਟਿੰਗ ਤੋਂ ਬਾਅਦ ਉਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਪ੍ਰੈਸ ਕਾਨਫਰੰਸ ਕਰਦੇ ਹੋਏ 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਦਿੱਲੀ ਦੇ ਲਾਲ ਕਿਲੇ ਉਪਰ ਵਾਪਰੀ ਘਟਨਾ ਨੂੰ ਅਸਹਿਣਯੋਗ ਦੱਸਿਆ ਅਤੇ ਨਾਲ ਹੀ ਮੋਦੀ ਸਰਕਾਰ ਉੱਪਰ ਤਿੱਖੇ ਨਿਸ਼ਾਨੇ ਵੀ ਕੱਸੇ ਗਏ। ਇਸ ਦੌਰਾਨ ਕਿਸਾਨਾਂ ਵੱਲੋਂ 1 ਫਰਵਰੀ ਨੂੰ ਪਾਰਲੀਮੈਂਟ ਵੱਲ ਕੂਚ ਕਰਨ ਦਾ ਪਲਾਨ ਬਣਾਇਆ ਗਿਆ ਸੀ। ਪਰ ਟਰੈਕਟਰ ਪਰੇਡ ਦੌਰਾਨ ਕੁਝ ਲੋਕਾਂ ਵੱਲੋਂ ਦਿੱਲੀ ਦੇ ਲਾਲ ਕਿਲ੍ਹੇ ਉਪਰ ਕੀਤੀ ਗਈ ਹਿੰ-ਸਾ
ਕਾਰਨ ਹੁਣ ਯੋਜਨਾ ਨੂੰ ਅੱਗੇ ਵਧਾ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਹੋਈ ਪਰੇਡ ਦੌਰਾਨ ਕੁਝ ਲੋਕਾਂ ਨੇ ਹਿੰਸਾ ਦਾ ਰਸਤਾ ਅਪਣਾਇਆ ਅਤੇ ਕਈ ਥਾਵਾਂ ਉੱਪਰ ਭੰਨ-ਤੋੜ ਵੀ ਕੀਤੀ। ਪਰ ਇਸ ਖੇਤੀ ਅੰਦੋਲਨ ਦੇ ਨਾਲ ਜੁੜੇ ਹੋਏ ਕਿਸਾਨ ਆਗੂਆਂ ਨੇ ਇਸ ਦੀ ਜੰਮ ਕੇ ਨਿਖੇਧੀ ਕੀਤੀ ਅਤੇ ਅਜਿਹੀਆਂ ਘਟਨਾਵਾਂ ਨੂੰ ਦੇਸ਼ ਵਿਰੋਧੀ ਦੱਸਿਆ। ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਦੀ ਮਿਲੀ ਭੁਗਤ ਦੇ ਨਾਲ ਹੀ ਇਸ ਸਾਰੇ ਘਟਨਾਕ੍ਰਮ ਨੂੰ ਅੰਜ਼ਾਮ ਦਿੱਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …