ਆਈ ਤਾਜਾ ਵੱਡੀ ਖਬਰ
ਪੰਜਾਬ ਦੇ ਮਾਹੌਲ ਨੂੰ ਕਿਸੇ ਦੀ ਨਜ਼ਰ ਲੱਗ ਗਈ ਹੈ ਕਿਉਂਕਿ ਆਉਂਦੇ ਦਿਨ ਸੂਬੇ ਅੰਦਰ ਰੋਜ਼ਾਨਾ ਹੀ ਵਾਪਰ ਰਹੀਆਂ ਘਟਨਾਵਾਂ ਦੇ ਕਾਰਨ ਹਾਲਾਤ ਬੇਹੱਦ ਚਿੰਤਾਜਨਕ ਹੋ ਰਹੇ ਹਨ। ਸੂਬੇ ਦੇ ਅੰਦਰ ਕੋਰੋਨਾ ਵਾਇਰਸ ਅਤੇ ਖੇਤੀ ਅੰਦੋਲਨ ਦੇ ਕਾਰਨ ਹਾਲਾਤ ਨਾਜ਼ੁਕ ਹਨ। ਜਿਨ੍ਹਾਂ ਦੇ ਨਾਲ ਨਜਿੱਠਣ ਵਾਸਤੇ ਪ੍ਰਸ਼ਾਸਨ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਰਕਾਰ ਵੱਲੋਂ ਲੋਕਾਂ ਅੱਗੇ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਤੋਂ ਬਚਣ। ਪਰ ਇਸੇ ਦੌਰਾਨ ਹੀ ਅਜਨਾਲਾ ਖੇਤਰ ਦੇ ਵਿਚ ਇਕ ਅਜਿਹੀ ਘਟਨਾ ਵਾਪਰੀ ਹੈ ਜਿਸ ਨੇ ਸੂਬੇ ਦੇ ਹਾਲਾਤਾਂ ਨੂੰ ਇੱਕ ਵਾਰ ਮੁੜ ਤੋਂ ਗੰਭੀਰ ਕਰ ਦਿੱਤਾ ਹੈ।
ਇਸ ਘਟਨਾ ਦਾ ਸਬੰਧ ਧਾਰਮਿਕ ਗ੍ਰੰਥ ਦੀ ਬੇ-ਅ-ਦ-ਬੀ ਦੇ ਨਾਲ ਦੱਸਿਆ ਗਿਆ ਹੈ। ਪ੍ਰਾਪਤ ਹੋ ਰਹੀ ਜਾਣਕਾਰੀ ਅਨੁਸਾਰ ਇਹ ਘਟਨਾ ਅਜਨਾਲਾ ਤਹਿਸੀਲ ਦੇ ਥਾਣਾ ਝੰਡੇਰ ਦੇ ਅਧੀਨ ਆਉਂਦੇ ਪਿੰਡ ਵਿਛੋਆ ਦੀ ਹੈ। ਜਿੱਥੇ ਵਗਣ ਵਾਲੀ ਇੱਕ ਨਹਿਰ ਦੇ ਵਿੱਚੋਂ 4 ਗੁਟਕਾ ਸਾਹਿਬਾ ਅਤੇ ਹੋਰ ਧਾਰਮਿਕ ਸਮੱਗਰੀ ਦੀ ਬੇ-ਅ-ਦ-ਬੀ ਕੀਤੀ ਗਈ ਪਾਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਕੱਪੜੇ ਵਿੱਚ ਬੰਨ ਕੇ ਸੁੱਕੀ ਨਹਿਰ ਵਿਚ ਸੁੱ-ਟ ਦਿੱਤਾ ਹੈ। ਇਸ ਘਟਨਾ ਦੀ ਜਾਣਕਾਰੀ ਥਾਣਾ ਝੰਡੇਰ ਦੀ ਪੁਲੀਸ ਨੂੰ ਦੇ ਦਿੱਤੀ ਗਈ ਹੈ
ਉਨ੍ਹਾਂ ਨੇ ਮਾਮਲਾ ਦਰਜ ਕਰਕੇ ਛਾਣਬੀਣ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਸੰਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰਕ ਦਲਜੀਤ ਸਿੰਘ ਨੇ ਆਖਿਆ ਕਿ ਉਹ ਸੈਰ ਕਰ ਰਹੇ ਸਨ ਅਤੇ ਉਨ੍ਹਾਂ ਨੇ ਅਚਾਨਕ ਨਹਿਰ ਦੇ ਵਿਚ ਇੱਕ ਸ਼ੱਕੀ ਵਸਤੂ ਨੂੰ ਦੇਖਿਆ। ਇਸ ਸਬੰਧੀ ਉਨ੍ਹਾਂ ਨੇ ਪੁਲਿਸ ਅਤੇ ਪਿੰਡ ਦੇ ਮੋਹਤਬਰ ਬੰਦਿਆਂ ਨੂੰ ਜਾਣਕਾਰੀ ਦਿੱਤੀ। ਜਿਸ ਤੋਂ ਬਾਅਦ ਜਦੋਂ ਇਸ ਕੱਪੜੇ ਨੂੰ ਦੇਖਿਆ ਗਿਆ ਤਾਂ ਉਸ ਵਿੱਚ ਗੁਟਕਾ ਸਾਹਿਬ ਅਤੇ ਹੋਰ ਧਾਰਮਿਕ ਸਮੱਗਰੀ ਪਾਈ ਗਈ।
ਜਿਸ ਦਾ ਭਾਰੀ ਰੋਸ ਸਿੱਖ ਸੰਗਤਾਂ ਦੇ ਵਿੱਚ ਪਾਇਆ ਗਿਆ। ਦੂਸਰੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਾਸਟਰ ਅਮਰੀਕ ਸਿੰਘ ਵਿਛੋਆ ਨੇ ਪੂਰੀ ਮਰਿਆਦਾ ਸਹਿਤ ਗੁਟਕਾ ਸਾਹਿਬਾਨਾਂ ਨੂੰ ਗੁਰਦੁਆਰਾ ਸਾਹਿਬ ਵਿਖੇ ਰੱਖਵਾ ਦਿੱਤਾ ਹੈ। ਪੁਲਸ ਵੱਲੋਂ ਇਸ ਮਾਮਲੇ ਨਾਲ ਸਬੰਧਤ ਮੁਜ਼ਰਿਮਾਂ ਨੂੰ ਜਲਦ ਤੋਂ ਜਲਦ ਕਾਬੂ ਕਰਨ ਦੀ ਗੱਲ ਆਖੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …