ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਹੋਂਦ ਵਿੱਚ ਲਿਆਂਦੇ ਖੇਤੀ ਕਨੂੰਨਾਂ ਨੂੰ ਰੱਦ ਕਰਾਉਣ ਲਈ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਇਕਮੁੱਠ ਹੋ ਕੇ ਸੰਘਰਸ਼ ਕਰ ਰਹੀਆਂ ਹਨ।ਪਹਿਲੇ ਦਿਨ ਤੋਂ ਹੀ ਉਨ੍ਹਾਂ ਨੂੰ ਪੰਜਾਬ ਦੇ ਅਦਾਕਾਰਾ ਅਤੇ ਕਲਾਕਾਰਾਂ ਵੱਲੋਂ ਭਰਪੂਰ ਸਮਰਥਨ ਦਿਤਾ ਗਿਆ ਹੈ। ਦਿੱਲੀ ਦੀਆਂ ਸਰਹੱਦਾਂ ਤੇ ਵੀ ਸਭ ਗਾਇਕ ਅਤੇ ਅਦਾਕਾਰ ਵਾਰੋ ਵਾਰੀ ਪਹੁੰਚ ਕੇ ਆਪਣਾ ਫਰਜ਼ ਅਦਾ ਕਰ ਰਹੇ ਹਨ। ਉਥੇ ਹੀ ਬਾਲੀਵੁੱਡ ਦੇ ਕਿਸੇ ਵੀ ਕਲਾਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੋਈ ਵੀ ਬਿਆਨ ਬਾਜੀ ਸਾਹਮਣੇ ਨਹੀਂ ਆਈ ਹੈ।
ਪਿਛਲੇ ਲੰਮੇ ਸਮੇਂ ਤੋਂ ਕੀਤੇ ਜਾ ਰਹੇ ਸੰਘਰਸ਼ ਦੇ ਕਾਰਨ ਅਜੇ ਤੱਕ ਸਰਕਾਰ ਇਨ੍ਹਾਂ ਖੇਤੀ ਕਾਨੂੰਨਾ ਨੂੰ ਸਿਰੇ ਤੋਂ ਰੱਦ ਕਰਨ ਲਈ ਤਿਆਰ ਨਹੀਂ ਹੋਈ ਹੈ। ਜਿਸ ਕਾਰਨ ਕਿਸਾਨਾਂ ਵੱਲੋਂ ਸੰਘਰਸ਼ ਨੂੰ ਤੇਜ਼ ਕਰਦੇ ਹੋਏ 26 ਜਨਵਰੀ ਦੇ ਮੌਕੇ ਤੇ ਟਰੈਕਟਰ ਪਰੇਡ ਕਰਨ ਦੀ ਕਾਲ ਦਿੱਤੀ ਗਈ ਸੀ। ਕਿਸਾਨ ਜਥੇ ਬੰਦੀਆਂ ਦੇ ਇਸ ਇਕ ਸੱਦੇ ਤੇ ਦੇਸ਼ ਅੰਦਰੋ ਲੱਖਾਂ ਦੀ ਤਦਾਦ ਵਿੱਚ ਕਿਸਾਨ ਟਰੈਕਟਰ ਲੈ ਕੇ ਦਿੱਲੀ ਦੀਆਂ ਸਰਹੱਦਾਂ ਉਪਰ ਪਹੁੰਚ ਗਏ ਸਨ। ਹੁਣ ਮਸ਼ਹੂਰ ਬਾਲੀਵੁੱਡ ਐਕਟਰ ਅਨੁਪਮ ਖੇਰ ਵੱਲੋਂ ਵੀ ਇਕ ਵੱਡੀ ਖਬਰ ਸਾਹਮਣੇ ਆਈ ਹੈ।
ਜਿੱਥੇ ਪਹਿਲਾਂ ਕਿਸੇ ਵੀ ਕਲਾਕਾਰ ਵੱਲੋਂ ਇਸ ਕਿਸਾਨੀ ਸੰਘਰਸ਼ ਨੂੰ ਹਮਾਇਤ ਨਹੀਂ ਦਿੱਤੀ ਗਈ। ਉਥੇ ਹੀ ਦਿੱਲੀ ਦੇ ਲਾਲ ਕਿਲੇ ਅੰਦਰ ਵਾਪਰੀ ਘਟਨਾ ਨੂੰ ਲੈ ਕੇ ਸਭ ਕਲਾਕਾਰਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਅਨੁਪਮ ਖੈਰ ਵੀ ਕਿਸਾਨੀ ਅੰਦੋਲਨ ਨੂੰ ਲੈ ਕੇ ਹੁਣ ਤਕ ਕੁਝ ਨਹੀਂ ਬੋਲੇ ਪਰ ਹੁਣ ਉਨ੍ਹਾਂ ਵੱਲੋਂ ਕੀਤੇ ਗਏ ਟਵੀਟ ਕਾਰਨ ਸਭ ਪਾਸੇ ਚਰਚਾ ਹੋ ਰਹੀ ਹੈ। ਸੋਸ਼ਲ ਮੀਡੀਆ ਤੇ ਇਕ ਵੀਡੀਓ ਜਾਰੀ ਕਰਦੇ ਹੋਏ ਅਨੁਪਮ ਖੇਰ ਨੇ ਕਿਹਾ ਕਿ ਵੀਡੀਓ ਵਿਚ ਇਕ ਵਿਅਕਤੀ ਦੂਜੇ ਵਿਅਕਤੀ ਨੂੰ ਤਿਰੰਗਾ ਝੰਡਾ ਫੜਾਉਂਦਾ ਹੈ।
ਉਸ ਸਮੇਂ ਉਹ ਵਿਅਕਤੀ ਝੰਡਾ ਸੁੱਟ ਕੇ ਦੂਜਾ ਕੇਸਰੀ ਝੰਡਾ ਫੜਦਾ ਹੈ। ਉਹਨਾਂ ਕਿਹਾ ਕਿ ਜੇ ਰਾਸ਼ਟਰੀ ਝੰਡੇ ਦੀ ਗੱਲ ਕੀਤੀ ਜਾਵੇ ਤਾਂ ਇਸ ਨੂੰ ਕੋਈ ਵੀ ਨੁ-ਕ-ਸਾ-ਨ ਨਹੀਂ ਪਹੁੰਚਾਇਆ ਗਿਆ। ਇਹ ਝੰਡਾ ਆਪਣੀ ਜਗ੍ਹਾ ਉੱਤੇ ਬਰਕਰਾਰ ਹੈ। ਲੋਕਾਂ ਵੱਲੋਂ ਵਾਇਰਲ ਹੋ ਰਹੀ ਵੀਡੀਓ ਨੂੰ ਵੇਖ ਕੇ ਆਪਣੀ ਪ੍ਰਤੀਕ੍ਰਿਆ ਜਾਹਿਰ ਕਰਦੇ ਹੋਏ ਕੁਝ ਲੋਕ ਭੜਕੇ ਹੋਏ ਹਨ। ਕੱਲ੍ਹ ਕੁਝ ਲੋਕਾਂ ਵੱਲੋਂ ਲਾਲ ਕਿਲੇ ਉੱਪਰ ਕੇਸਰੀ ਝੰਡਾ ਲਹਿਰਾ ਦਿੱਤਾ ਗਿਆ ਸੀ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …