Breaking News

ਹੁਣੇ ਹੁਣੇ ਸਿੰਘੂ ਬਾਰਡਰ ਤੋਂ ਆਈ ਵੱਡੀ ਖਬਰ ਲਾਗਲੇ ਪਿੰਡਾਂ ਦੇ ਲੋਕ ਇਕੱਠੇ ਹੋ ਕੇ ਕਰ ਰਹੇ ਹੁਣ ਇਹ ਮੰਗ

ਆਈ ਤਾਜਾ ਵੱਡੀ ਖਬਰ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਮੇ ਸਮੇਂ ਤੋਂ ਕਿਸਾਨਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਹੋਈਆਂ ਕਈ ਦੌਰ ਦੀਆਂ ਮੀਟਿੰਗਾਂ ਬੇਸਿੱਟਾ ਰਹਿਣ ਤੋਂ ਬਾਅਦ ਕਿਸਾਨ ਆਗੂਆਂ ਵੱਲੋਂ 26 ਜਨਵਰੀ ਦੇ ਮੌਕੇ ਤੇ ਦਿੱਲੀ ਦੀਆਂ ਸੜਕਾਂ ਉਪਰ ਟਰੈਕਟਰ ਪਰੇਡ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਲਈ ਭਾਰਤ ਦੇ ਬਹੁਤ ਸਾਰੇ ਸੂਬਿਆਂ ਤੋਂ ਕਿਸਾਨ ਆਪਣੇ ਟ੍ਰੈਕਟਰਾਂ ਸਮੇਤ ਦਿੱਲੀ ਦੀਆਂ ਸਰਹੱਦਾਂ ਉਤੇ ਪਹੁੰਚ ਗਏ ਸਨ।

ਇਸ ਪਰੇਡ ਬਾਰੇ ਦਿੱਲੀ ਦੀ ਪੁਲਿਸ ਪ੍ਰਸ਼ਾਸਨ ਅਤੇ ਕਿਸਾਨ ਆਗੂਆਂ ਵਿਚਕਾਰ ਹੋਈ ਗੱਲ ਬਾਤ ਤੋਂ ਬਾਅਦ ਰੋਡ ਮੈਪ ਤਿਆਰ ਕੀਤਾ ਗਿਆ। ਜਿਸ ਉਪਰ ਕਿਸਾਨਾਂ ਵੱਲੋਂ ਸ਼ਾਂਤ ਮਈ ਢੰਗ ਨਾਲ ਟਰੈਕਟਰ ਮਾਰਚ ਕਰਨ ਤੋਂ ਬਾਅਦ ਵਾਪਸ ਆਪਣੇ ਧਰਨੇ ਵਾਲੇ ਅਸਥਾਨਾਂ ਉਪਰ ਵਾਪਿਸ ਆਉਣ ਦਾ ਪ੍ਰੋਗ੍ਰਾਮ ਮਿਥਿਆ ਗਿਆ ਸੀ। ਉੱਥੇ ਹੀ ਕੁੱਝ ਲੋਕਾਂ ਵੱਲੋਂ ਲਾਲ ਕਿਲ੍ਹੇ ਉੱਪਰ ਜਾ ਕੇ ਕੇਸਰੀ ਝੰਡਾ ਲਹਿਰਾ ਦਿੱਤਾ ਗਿਆ। ਇਸ ਘਟਨਾ ਨੂੰ ਲੈ ਕੇ ਸਰਕਾਰ ਵੱਲੋਂ ਕਈ ਲੋਕਾਂ ਖ਼ਿਲਾਫ਼ ਪਰਚੇ ਦਰਜ ਕੀਤੇ ਗਏ ਹਨ

ਅਤੇ ਕੁਝ ਦੀ ਗ੍ਰਿਫਤਾਰੀ ਕੀਤੀ ਗਈ। ਹੁਣ ਸਿੰਘੂ ਬਾਰਡਰ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਲਾਗਲੇ ਪਿੰਡਾਂ ਦੇ ਲੋਕਾਂ ਵੱਲੋਂ ਇਕੱਠੇ ਹੋ ਕੇ ਇਕ ਮੰਗ ਕੀਤੀ ਗਈ ਹੈ। ਲਾਲ ਕਿਲ੍ਹੇ ਉੱਪਰ ਹੋਏ 26 ਜਨਵਰੀ ਦੀ ਘਟਨਾ ਨੂੰ ਲੈ ਕੇ ਬਹੁਤ ਸਾਰੇ ਲੋਕਾਂ ਵੱਲੋਂ ਇਸ ਦੀ ਅਲੋਚਨਾ ਕੀਤੀ ਜਾ ਰਹੀ ਹੈ। 26 ਜਨਵਰੀ ਤੋਂ ਪਹਿਲਾਂ ਹੀ ਕਿਸਾਨ ਆਗੂਆਂ ਵੱਲੋਂ ਕਿਹਾ ਜਾ ਰਿਹਾ ਸੀ ਕਿ ਲੋਕਾਂ ਨੂੰ ਸੰਯਮ ਵਰਤਣ ਦੀ ਜ਼ਰੂਰਤ ਹੈ। ਕਿਉਂਕਿ ਕੁਝ ਲੋਕ ਇਸ ਕਿਸਾਨੀ ਸੰਘਰਸ਼ ਨੂੰ ਅਸਫਲ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਸਿੰਘੂ ਬਾਰਡਰ ਦੇ ਨਜ਼ਦੀਕ ਪੈਂਦੇ ਪਿੰਡ ਦੇ ਕੁਝ ਲੋਕਾਂ ਵੱਲੋਂ ਅੱਜ ਇਕੱਠੇ ਹੋ ਕੇ ਸਰਹੱਦ ਤੇ ਪਹੁੰਚ ਕੇ 26 ਜਨਵਰੀ ਨੂੰ ਹੋਈ ਇਸ ਘਟਨਾ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਨ੍ਹਾਂ ਲੋਕਾਂ ਦੀ ਗਿਣਤੀ 100 ਦੇ ਕਰੀਬ ਸੀ। ਇਹ ਲੋਕ ਪ੍ਰਦਰਸ਼ਨ ਕਰਦੇ ਸਮੇਂ ਮੰਗ ਕਰ ਰਹੇ ਹਨ ਕਿ ਸਿੰਘੂ ਸਰਹੱਦ ਤੇ ਬੈਠੇ ਪ੍ਰਦਰਸ਼ਨਕਾਰੀ ਕਿਸਾਨ ਵਾਪਸ ਆਪਣੇ ਘਰਾਂ ਨੂੰ ਚਲ ਜਾਣ ਅਤੇ ਇਸ ਜਗ੍ਹਾ ਨੂੰ ਖਾਲੀ ਕਰ ਦਿੱਤਾ ਜਾਵੇ। 26 ਜਨਵਰੀ ਦੀ ਘਟਨਾ ਨੂੰ ਅਸੀਂ ਸਹਿਣ ਨਹੀਂ ਕਰਾਂਗੇ। ਉਨ੍ਹਾਂ ਲੋਕਾਂ ਨੇ ਕਿਹਾ ਹੈ ਕਿ ਸਮਰਥਨ ਦੇ ਹੱਕ ਵਿਚ ਹਨ। ਪਰ ਲਾਲ ਕਿਲ੍ਹੇ ਉੱਪਰ ਹੋਈ ਹਿੰਸਾ ਅਤੇ, ਤਿਰੰਗੇ ਦੀ ਬੇਇਜ਼ਤੀ ਕਾਰਨ ਦੁਖੀ ਹਾਂ। 26 ਜਨਵਰੀ ਦੀ ਘਟਨਾ ਕਾਰਨ ਸਿੰਘੂ ਸਰਹੱਦ ਦੇ ਨੇੜਲੇ ਪਿੰਡਾਂ ਦੇ ਲੋਕਾਂ ਦਾ ਗੁੱਸਾ ਭ-ੜ-ਕ ਰਿਹਾ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …