Breaking News

ਹੁਣੇ ਹੁਣੇ ਰਾਤ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਅਜਿਹਾ ਟਵੀਟ ਸਾਰੇ ਪਾਸੇ ਹੋ ਗਈ ਚਰਚਾ

ਹੁਣੇ ਆਈ ਤਾਜਾ ਵੱਡੀ ਖਬਰ

ਦਿੱਲੀ ਦੀਆਂ ਸਰਹੱਦਾਂ ਉਪਰ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ ਅੰਦੋਲਨ 26 ਨਵੰਬਰ ਤੋਂ ਸ਼ੁਰੂ ਕੀਤਾ ਗਿਆ ਸੀ। ਇਸ ਅੰਦੋਲਨ ਦੇ ਤਹਿਤ ਕਿਸਾਨ ਆਗੂਆਂ ਵੱਲੋਂ 26 ਜਨਵਰੀ ਨੂੰ ਟ੍ਰੈਕਟਰ ਪਰੇਡ ਦਾ ਆਯੋਜਨ ਕੀਤਾ ਗਿਆ। ਇਸ ਪਰੇਡ ਵਾਸਤੇ ਦਿੱਲੀ ਪੁਲਿਸ ਪ੍ਰਸ਼ਾਸਨ ਵੱਲੋਂ ਹੀ ਇਜਾਜ਼ਤ ਦਿੱਤੀ ਗਈ ਸੀ। ਜਿਸ ਦਿਨ 26 ਜਨਵਰੀ ਨੂੰ ਇਹ ਟਰੈਕਟਰ ਪਰੇਡ ਕਿਸਾਨਾਂ ਵੱਲੋਂ ਜਾਰੀ ਕੀਤੀ ਗਈ ਤਾਂ, ਪੁਲਿਸ ਵੱਲੋ ਰਸਤੇ ਵਿੱਚ ਕਈ ਥਾਂ ਤੇ ਰੋਕਾ ਲਗਾਈਆਂ ਗਈਆਂ।

ਇਸ ਦੌਰਾਨ ਹੀ ਪੁਲਿਸ ਅਤੇ ਕਿਸਾਨਾਂ ਵਿਚਕਾਰ ਕੁਝ ਜਗਹਾ ਤੇ ਘਟਨਾਵਾਂ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ। ਇਸ ਦੌਰਾਨ ਹੀ ਕੁਝ ਕਿਸਾਨਾਂ ਵੱਲੋਂ ਦਿੱਲੀ ਦੇ ਲਾਲ ਕਿਲ੍ਹੇ ਉਪਰ ਕੇਸਰੀ ਝੰਡਾ ਲਹਿਰਾ ਦਿੱਤਾ ਗਿਆ। ਇਸ ਮਾਮਲੇ ਨੂੰ ਲੈ ਕੇ ਸਥਿਤੀ ਅਜਿਹੀ ਤ-ਣਾ-ਅ-ਪੂ-ਰ-ਨ ਬਣੀ ਕਿ ਕੇਂਦਰ ਸਰਕਾਰ ਵੱਲੋਂ ਇਸ ਸਾਰੀ ਘਟਨਾ ਲਈ ਕਿਸਾਨ ਆਗੂਆਂ ਨੂੰ ਜ਼ਿੰਮੇਵਾਰ ਠਹਿਰਾ ਦਿੱਤਾ ਗਿਆ। ਇਸ ਘਟਨਾ ਨੂੰ ਲੈ ਕੇ ਜਿੱਥੇ ਬਹੁਤ ਸਾਰੇ ਕਿਸਾਨ ਆਗੂਆਂ ਖਿਲਾਫ ਮਾਮਲੇ ਦਰਜ ਕੀਤੇ ਗਏ ਹਨ

ਅਤੇ ਗ੍ਰਿਫਤਾਰੀ ਦੇ ਆਦੇਸ਼ ਪੁਲਿਸ ਪ੍ਰਸ਼ਾਸਨ ਵੱਲੋਂ ਦਿੱਤੇ ਗਏ ਹਨ। ਉੱਥੇ ਹੀ ਹੁਣ ਰਾਤ ਸਮੇਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਟਵੀਟ ਕੀਤਾ ਗਿਆ ਹੈ। ਜਿਸ ਦੀ ਸਭ ਪਾਸੇ ਚਰਚਾ ਹੋ ਰਹੀ ਹੈ। 26 ਜਨਵਰੀ ਨੂੰ ਲਾਲ ਕਿਲ੍ਹੇ ਉੱਪਰ ਹੋਈ ਘਟਨਾ ਦੀ ਬਹੁਤ ਸਾਰੇ ਲੋਕਾਂ ਵੱਲੋਂ ਆਲੋਚਨਾ ਕੀਤੀ ਗਈ ਹੈ ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਦਿੱਲੀ ਪੁਲਿਸ ਨੂੰ ਚਿਤਾਵਨੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਦਿੱਲੀ ਲਾਲ ਕਿਲੇ ਦੀ ਘਟਨਾ ਲਈ ਤੁਸੀਂ ਸਭ ਕਿਸਾਨ ਆਗੂਆਂ ਨੂੰ ਜ਼ਿੰਮੇਵਾਰ ਨਹੀਂ ਠਹਿਰਾ ਸਕਦੇ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਕਿਸਾਨ ਨੇਤਾਵਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਕਿਉਂਕਿ 26 ਜਨਵਰੀ ਦੀ ਟਰੈਕਟਰ ਪਰੇਡ ਤੋਂ ਬਾਅਦ ਦਿੱਲੀ ਪੁਲਿਸ ਵੱਲੋਂ ਕਿਸਾਨਾਂ ਵਿਰੁੱਧ ਕਾਰਵਾਈ ਤੇਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਨੀਰਵ ਮੋਦੀ ਜਾ ਵਿਜੇ ਮਾਲਿਆ ਨਹੀਂ ਹਨ ਜੋ ਦੇਸ਼ ਛੱਡ ਕੇ ਭੱਜ ਜਾਣਗੇ। ਇਹ ਛੋਟੇ ਕਿਸਾਨ ਹਨ। ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਵਿੱਚ ਕਿਹਾ ਹੈ ਕਿ ਲਾਲ ਕਿਲੇ ਵਿੱਚ ਹੋਈ ਘਟਨਾ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਬੀਜੇਪੀ ਦੀ ਮਿਲੀ ਭੁਗਤ ਸਾਹਮਣੇ ਆਈ ਹੈ। ਉਹਨਾਂ ਨੇ ਪ੍ਰਕਾਸ਼ ਜਾਵੇਡਕਰ ਨੂੰ ਵੀ ਕਿਹਾ ਹੈ ਕਿ ਜੋ ਲੋਕ ਹਮਲਾ ਕਰਦੇ ਹੋਏ ਨਜ਼ਰ ਆ ਰਹੇ ਹਨ ਉਨ੍ਹਾਂ ਦੀ ਵੀਡੀਓ ਵੇਖਣੀ ਚਾਹੀਦੀ ਹੈ, ਜੋ ਤੁਹਾਡੇ ਲੋਕ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਲੀਡਰਾਂ ਖਿਲਾਫ ਜਾਰੀ ਲੁੱਕ ਆਊਟ ਨੋਟਿਸ ਵਾਪਸ ਲੈਣ ਲਈ ਵੀ ਆਖਿਆ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …