ਆਈ ਤਾਜਾ ਵੱਡੀ ਖਬਰ
ਸੰਸਾਰ ਦੇ ਮੋਹਰੀ ਦੇਸ਼ਾਂ ਦੇ ਵਿਚ ਇਸ ਸਮੇਂ ਜੋ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਉਸ ਦਾ ਸਬੰਧ ਭਾਰਤ ਦੇ ਨਾਲ ਹੈ। ਦੇਸ਼ ਅੰਦਰ ਇਸ ਵਿਸ਼ੇ ਨਾਲ ਸਬੰਧਤ ਮੁੱਦੇ ਨੂੰ ਸ਼ੁਰੂ ਹੋਏ ਕਈ ਮਹੀਨੇ ਹੋ ਚੁੱਕੇ ਹਨ ਪਰ ਇਸ ਦਾ ਹੱਲ ਅਜੇ ਤੱਕ ਨਹੀ ਨਿੱਕਲ ਪਾਇਆ। ਇਸ ਮਸਲੇ ਨੂੰ ਸੁਲਝਾਉਣ ਦੇ ਲਈ ਕਈ ਵਾਰ ਬੈਠਕਾਂ ਵੀ ਕੀਤੀਆਂ ਗਈਆਂ ਜੋ ਹਰ ਬਾਰ ਨਾਕਾਮ ਹੀ ਸਾਬਤ ਹੋਈਆਂ। ਵਿਦੇਸ਼ਾਂ ਅੰਦਰ ਚਰਚਾ ਦਾ ਵਿਸ਼ਾ ਇਹ ਮੁੱਦਾ ਭਾਰਤ ਦੇ ਕਿਸਾਨਾਂ ਵੱਲੋਂ ਸ਼ੁਰੂ ਕੀਤਾ ਗਿਆ ਖੇਤੀ ਅੰਦੋਲਨ ਹੈ।
ਜਿਸ ਵਿਚ ਹੁਣ ਤੱਕ ਦੇ ਮਹੀਨਿਆਂ ਦੇ ਸਫਰ ਦੌਰਾਨ ਕਈ ਤਰ੍ਹਾਂ ਦੇ ਅਹਿਮ ਪੜਾਅ ਚੁੱਕੇ ਹਨ। ਗੱਲ ਹੈ ਕਿ ਵਿਦੇਸ਼ੀ ਹੁਕਮਰਾਨ ਵੀ ਭਾਰਤ ਦੀ ਕੇਂਦਰ ਸਰਕਾਰ ਅਤੇ ਕਿਸਾਨ ਜਥੇ ਬੰਦੀਆਂ ਵਿਚਾਲੇ ਚੱਲ ਰਹੇ ਇਸ ਵਿਵਾਦ ਵਿਚ ਕਿਸਾਨਾਂ ਦਾ ਹੀ ਪੱਖ ਪੂਰਦੇ ਨਜ਼ਰ ਆਏ ਹਨ। ਇਸ ਸਮੇਂ ਦੌਰਾਨ ਇਕ ਵੱਡੀ ਖ਼ਬਰ ਸੰਯੁਕਤ ਰਾਸ਼ਟਰ ਅਮਰੀਕਾ ਤੋਂ ਆ ਰਹੀ ਹੈ ਜਿਥੇ ਇਕ ਵਾਰ ਫਿਰ ਤੋਂ ਸਰਕਾਰ ਦੇ ਬੁਲਾਰੇ ਨੇ ਇਕ ਅਹਿਮ ਬਿਆਨ ਦਿੱਤਾ ਹੈ। ਇਹ ਬਿਆਨ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਤੋਨੀਓ ਗੁਤਾਰੇਸ ਵੱਲੋਂ ਦਿੱਤਾ ਗਿਆ।
ਆਪਣੇ ਇਸ ਬਿਆਨ ਨੂੰ ਐਂਤੋਨੀਓ ਗੁਤਾਰੇਸ ਨੇ ਭਾਰਤ ਦੀ ਕੌਮੀ ਰਾਜਧਾਨੀ ਦਿੱਲੀ ਦੇ ਵਿਚ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਵਿਰੁੱੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਦਰਜ ਕਰਵਾਇਆ। ਇਸ ਦੌਰਾਨ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਨੇ ਆਖਿਆ ਕਿ ਭਾਰਤ ਵਰਗੇ ਲੋਕਤੰਤਰਿਕ ਦੇਸ਼ ਦੇ ਅੰਦਰ ਲੋਕਾਂ ਨੂੰ ਸ਼ਾਂਤੀ ਪੂਰਨ ਢੰਗ ਦੇ ਨਾਲ ਰੋਸ ਪ੍ਰਦਰਸ਼ਨ ਕਰਨ, ਇਕੱਠੇ ਹੋਣ ਦੀ ਆਜ਼ਾਦੀ ਅਤੇ ਅ-ਹਿੰ-ਸਾ ਜ਼ਰੀਏ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਕਰਨ ਦਾ ਅਧਿਕਾਰ ਪ੍ਰਾਪਤ ਹੈ
ਅਤੇ ਭਾਰਤ ਦੀ ਕੇਂਦਰ ਸਰਕਾਰ ਨੂੰ ਇਸ ਦਾ ਸਨਮਾਨ ਕਰਨਾ ਚਾਹੀਦਾ ਹੈ। ਇਸ ਸਬੰਧੀ ਸਕੱਤਰ ਜਨਰਲ ਦੇ ਇਕ ਬੁਲਾਰੇ ਸਟੀਫਨ ਦੁਜਾਰਿਕ ਨੇ ਦਿੱਲੀ ਦੇ ਲਾਲ ਕਿਲ੍ਹੇ ਉਪਰ ਵਾਪਰੀ ਹਿੰ-ਸ-ਕ ਘਟਨਾ ਬਾਰੇ ਬੋਲਦਿਆਂ ਕਿਹਾ ਕਿ ਮੈਂ ਸੋਚਦਾ ਹਾਂ ਕਿ ਸ਼ਾਂਤੀ ਪੂਰਨ ਰੋਸ ਪ੍ਰਦਰਸ਼ਨਾਂ, ਇਕੱਤਰ ਹੋਣ ਦੀ ਆਜ਼ਾਦੀ ਅਤੇ ਅ-ਹਿੰ-ਸਾ ਦਾ ਸਨਮਾਨ ਕਰਨਾ ਬਹੁਤ ਜ਼ਰੂਰੀ ਹੈ। ਇਹ ਗੱਲ ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਵੀ ਅਮਰੀਕਾ, ਕੈਨੇਡਾ, ਇੰਗਲੈਂਡ ਅਤੇ ਆਸਟ੍ਰੇਲੀਆ ਵਰਗੇ ਵੱਡੇ ਦੇਸ਼ਾਂ ਦੇ ਸਿਆਸੀ ਬੁਲਾਰਿਆਂ ਵੱਲੋਂ ਭਾਰਤ ਵਿੱਚ ਰੋਸ ਮੁਜ਼ਾਹਰੇ ਕਰ ਰਹੇ ਕਿਸਾਨਾਂ ਦਾ ਸਮਰਥਨ ਕੀਤਾ ਜਾ ਚੁੱਕਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …