ਆਈ ਤਾਜਾ ਵੱਡੀ ਖਬਰ
ਕਿਸਾਨ ਆਗੂ ਰਾਕੇਸ਼ ਟਿਕੈਤ ਦੀਆਂ ਅੱਖਾਂ ਚੋਂ ਡਿੱ-ਗ-ਣ ਵਾਲੇ ਹੰਝੂਆਂ ਨੇ ਜਿਥੇ ਇਸ ਕਿਸਾਨੀ ਸੰਘਰਸ਼ ਦੀ ਖੇਡ ਹੀ ਬਦਲ ਕੇ ਰੱਖ ਦਿੱਤੀ ਹੈ। ਉੱਥੇ ਹੀ ਸਰਹੱਦਾਂ ਉਪਰ ਪਹਿਲਾਂ ਦੇ ਮੁਕਾਬਲੇ ਵਧੇਰੇ ਕਿਸਾਨਾਂ ਨੂੰ ਇਸ ਸੰਘਰਸ਼ ਵਿੱਚ ਸ਼ਾਮਲ ਹੋਏ ਦੇਖਿਆ ਜਾ ਰਿਹਾ ਹੈ। ਇਨ੍ਹਾਂ ਕਿਸਾਨਾਂ ਦੀ ਵਧੀ ਹੋਈ ਗਿਣਤੀ ਨੇ ਇਸ ਸੰਘਰਸ਼ ਵਿੱਚ ਨਵੀਂ ਰੂਹ ਫੂ-ਕ ਦਿੱਤੀ ਹੈ। ਦੇਸ਼ ਦੀ ਸਰਕਾਰ ਵੱਲੋਂ ਇਸ ਕਿਸਾਨੀ ਸੰਘਰਸ਼ ਨੂੰ ਅਸਫਲ ਬਣਾਉਣ ਲਈ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਤੇ ਭਾਰੀ ਪੁਲਸ ਵੱਲੋਂ ਵੀ ਸਰਹੱਦਾਂ ਉਪਰ ਧਰਨੇ ਲਾਉਣ ਦੀ ਕੋਸ਼ਿਸ਼ ਕੀਤੀ ਗਈ।
ਜਿੱਥੇ ਗਾਜ਼ੀਪੁਰ ਬਾਡਰ ਤੇ ਕਿਸਾਨਾਂ ਦੀ ਘਟੀ ਗਿਣਤੀ ਨੂੰ ਦੇਖ ਕੇ ਸਰਕਾਰ ਵੱਲੋਂ ਇਹ ਕਦਮ ਚੁੱਕਿਆ ਸੀ। ਉਸ ਰਾਤ ਦੇ 1:30 ਵਜੇ ਤਕ ਇਹ ਕਿਸਾਨਾਂ ਦਾ ਹ-ਜੂ-ਮ ਸੜਕ ਉਪਰ ਰਿਹਾ ਸੀ। ਹੁਣ ਕੇਂਦਰ ਸਰਕਾਰ ਨੂੰ ਡਰ ਪੈਦਾ ਹੋ ਚੁੱਕਾ ਹੈ ਤੇ ਮੋਦੀ ਦੀ ਮੀਟਿੰਗ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਕਿਸਾਨਾਂ ਦੇ ਸੰਘਰਸ਼ ਦੇ ਮੁੜ ਭਖਣ ਤੋਂ ਬਾਅਦ ਸਭ ਸਿਆਸੀ ਪਾਰਟੀਆਂ ਦੇ ਹੋਸਲੇ ਬੁਲੰਦ ਹੋ ਗਏ ਹਨ। ਕਿਸਾਨਾਂ ਵੱਲੋਂ ਜਾਰੀ ਇਸ ਸੰਘਰਸ਼ ਦੀ ਗੱਡੀ ਮੁੜ ਲੀਹ ਤੇ ਆ ਚੁੱਕੀ ਹੈ।
ਦੇਸ਼ ਦੇ ਹਾਲਾਤਾਂ ਨੂੰ ਵੇਖਦੇ ਹੋਏ ਸਭ ਕਿਸਾਨ ਲੀਡਰਾਂ ਵੱਲੋਂ ਆਪਣੀ ਰਣਨੀਤੀ ਨੂੰ ਬਦਲ ਦਿੱਤਾ ਗਿਆ ਹੈ। ਦੇਸ਼ ਦੀ ਸਰਕਾਰ ਨੂੰ ਇੱਕਜੁੱਟਤਾ ਵਿਖਾਉਣ ਖਾਤਿਰ ਸਿਆਸੀ ਪਾਰਟੀਆਂ ਨੂੰ ਇਸ ਕਿਸਾਨੀ ਸੰਘਰਸ਼ ਵਿੱਚ ਆਉਣ ਦਾ ਸੱਦਾ ਦਿੱਤਾ ਗਿਆ ਹੈ, ਤੇ ਕਿਸਾਨ ਆਗੂ ਸਭ ਸਿਆਸੀ ਪਾਰਟੀਆਂ ਦਾ ਸਵਾਗਤ ਕਰ ਰਹੇ ਹਨ। ਪਹਿਲਾਂ ਵੀ ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ ਕਿਸਾਨਾਂ ਦੇ ਸੰਘਰਸ਼ ਨੂੰ ਭਰਪੂਰ ਹਮਾਇਤ ਦਿੱਤੀ ਜਾ ਰਹੀ ਹੈ। ਕੱਲ ਹੋਈ ਮੀਟਿੰਗ ਵਿੱਚ ਕਾਂਗਰਸ ਦੇ ਗੁਲਾਮ ਨਬੀ ਆਜ਼ਾਦ, ਤ੍ਰਿਮੂਲ ਕਾਗਰਸ ਦੇ ਸੁਦੀਪ ਬੰਦੋ ਪਾਧਿਆਇ ,
ਅਕਾਲੀ ਦਲ ਦੇ ਬਲਵਿੰਦਰ ਸਿੰਘ ਭੂੰਦੜ ਅਤੇ ਸ਼ਿਵ ਸੈਨਾ ਦੇ ਵਿਨਾਇਕ ਰਾਊਤ, ਨੇ ਕੱਲ ਹੋਈ ਬੈਠਕ ਵਿੱਚ ਕਿਸਾਨਾਂ ਦਾ ਮੁੱਦਾ ਉਠਾਇਆ ਹੈ। ਗੁਲਾਮ ਨਬੀ ਆਜ਼ਾਦ ਨੇ ਵੀ ਆਖਿਆ ਕਿ ਕਿਸਾਨਾਂ ਦੇ ਮੁੱਦੇ ਤੇ ਸਰਕਾਰ ਨੂੰ ਅੜਨਾ ਨਹੀਂ ਚਾਹੀਦਾ, ਜੋ ਸਾਰੇ ਦੇਸ਼ ਲਈ ਅਨਾਜ ਪੈਦਾ ਕਰਦੇ ਹਨ। ਆਜ਼ਾਦ ਵੱਲੋਂ ਕਿਹਾ ਗਿਆ ਕਿ ਇਨ੍ਹਾਂ ਖੇਤੀ ਕਾਨੂੰਨਾਂ ਦਾ ਵਿਰੋਧੀ ਧਿਰ ਵੱਲੋਂ ਪਹਿਲਾਂ ਵੀ ਵਿਰੋਧ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਅਗਰ ਸਰਕਾਰ ਕਿਸਾਨ ਆਗੂਆਂ ਨੂੰ ਕੇਸਾਂ ਵਿੱਚ ਉਲਝਾ ਰਹੀ ਹੈ ਤਾਂ ਇਹ ਸੰਘਰਸ਼ ਹੋਰ ਤੇਜ਼ ਹੋ ਜਾਵੇਗਾ। ਕਾਂਗਰਸ ਵੱਲੋਂ ਵੀ ਸਰਕਾਰ ਨੂੰ ਚਿਤਾਵਨੀ ਦਿੱਤੀ ਜਾ ਚੁੱਕੀ ਹੈ ਕਿ ਕਿਸਾਨ ਲੀਡਰਾਂ ਨੂੰ ਗਲਤ ਢੰਗ ਨਾਲ ਕੇਸਾਂ ਵਿੱਚ ਨਾ ਉਲਝਾਇਆ ਜਾਵੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …