ਆਈ ਤਾਜਾ ਵੱਡੀ ਖਬਰ
ਕਿਸਾਨਾਂ ਦੇ ਸੰਘਰਸ਼ ਨੂੰ ਲੈ ਕੇ ਕੱਢੀ ਗਈ ਟੈਕਟਰ ਰੈਲੀ ਦੌਰਾਨ ਹੋਈ ਲਾਲ ਕਿਲੇ ਉੱਪਰ 26 ਜਨਵਰੀ ਦੀ ਘਟਨਾ ਦੇ ਕਾਰਨ ਬਹੁਤ ਸਾਰੇ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਹੋਇਆ ਹੈ। ਕਿਸਾਨ ਆਗੂਆਂ ਨੂੰ ਇਸ ਘਟਨਾ ਲਈ ਜ਼ਿੰਮੇਵਾਰ ਠਹਿਰਾਉਂਦੇ ਹੋਏ ਉਨ੍ਹਾਂ ਉੱਪਰ ਵੀ ਕੇਸ ਦਰਜ ਕਰਕੇ ਗ੍ਰਿਫਤਾਰ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਜਿੱਥੇ ਸਭ ਸਿਆਸੀ ਪਾਰਟੀਆਂ ਵੱਲੋਂ ਇਸ ਘਟਨਾ ਦੀ ਨਿੰ-ਦਾ ਕੀਤੀ ਜਾ ਰਹੀ ਹੈ
ਉਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਇਸ ਘਟਨਾ ਨੂੰ ਮੰ-ਦ-ਭਾ-ਗੀ ਆਖਿਆ ਗਿਆ ਸੀ। ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਲੀ ਦੀ ਪੁਲਸ ਪ੍ਰਸ਼ਾਸਨ ਨੂੰ ਵੀ ਚੇਤਾਵਨੀ ਜਾਰੀ ਕੀਤੀ ਗਈ ਸੀ ਕਿ ਅਗਰ ਕਿਸਾਨਾਂ ਦੇ ਖਿਲਾਫ ਝੂਠੇ ਮੁਕੱਦਮੇ ਦਰਜ ਕੀਤੇ ਜਾਣਗੇ , ਤਾਂ ਇਸ ਦਾ ਨਤੀਜਾ ਚੰਗਾ ਨਹੀਂ ਹੋਵੇਗਾ। ਉਨ੍ਹਾਂ ਨੇ ਕਿਸਾਨਾਂ ਨੂੰ ਸ਼ਾਂਤ ਮਈ ਢੰਗ ਨਾਲ ਇਹ ਸੰਘਰਸ਼ ਜਾਰੀ ਰੱਖਣ ਦੀ ਅਪੀਲ ਵੀ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਅੱਜ ਸ਼ਾਮ ਨੂੰ ਕੀਤੇ ਜਾ ਰਹੇ ਕੰਮ ਦੀ ਇਕ ਵੱਡੀ ਖਬਰ ਸਾਹਮਣੇ ਆਈ ਹੈ ।
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਸੋਮਵਾਰ ਨੂੰ ਸ਼ਾਮ 4 ਵਜੇ ਕੀਤੀ ਜਾ ਰਹੀ ਹੈ। ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾ ਰਹੀ ਇਸ ਅਹਿਮ ਮੀਟਿੰਗ ਵਿੱਚ ਕਈ ਮੁੱਦਿਆਂ ਤੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਇਸ ਮੀਟਿੰਗ ਦੀ ਅਗਵਾਈ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ। ਇਸ ਮੀਟਿੰਗ ਦੇ ਵਿਚ ਜਿਥੇ ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਪਾਲਿਕਾ ਦੀਆਂ ਚੋਣਾਂ ਬਾਰੇ ਵੀ ਗੱਲ ਬਾਤ ਕੀਤੀ ਜਾਵੇਗੀ ਅਤੇ ਅਗਲਾ ਏਜੰਡਾ ਉਲੀਕਿਆ ਜਾਵੇਗਾ।
ਕਿਸਾਨਾਂ ਦੇ ਸੰਘਰਸ਼ ਨੂੰ ਲੈ ਕੇ ਵੀ ਇਸ ਮੀਟਿੰਗ ਵਿੱਚ ਅਹਿਮ ਗੱਲ ਬਾਤ ਕੀਤੀ ਜਾਵੇਗੀ। ਤਾਂ ਜੋ ਇਸ ਸੰਘਰਸ਼ ਦੌਰਾਨ ਹੋਣ ਵਾਲੇ ਨੁਕਸਾਨ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ। ਉੱਥੇ ਹੀ 2021-22 ਦੇ ਪੇਸ਼ ਹੋਣ ਵਾਲੇ ਬਜਟ ਬਾਰੇ ਅੱਜ ਵਿਚਾਰ ਚਰਚਾ ਕੀਤੀ ਜਾਵੇਗੀ। ਸੂਬਾ ਸਰਕਾਰ ਵੱਲੋਂ ਕੀਤੀ ਜਾਣ ਵਾਲੀ ਇਸ ਮੀਟਿੰਗ ਵਿੱਚ ਬਹੁਤ ਸਾਰੇ ਅਹਿਮ ਮੁੱਦਿਆਂ ਤੇ ਵਿਚਾਰ ਚਰਚਾ ਹੋਣ ਦੀ ਉਮੀਦ ਹੈ। ਸੂਬੇ ਦੇ ਸਭ ਲੋਕਾਂ ਦੀ ਨਜ਼ਰ ਅੱਜ ਦੀ ਇਸ ਮੀਟਿੰਗ ਉਪਰ ਹੀ ਟਿਕੀ ਹੋਈ ਹੈ ਕਿ, ਕੀ ਨਤੀਜਾ ਸਾਹਮਣੇ ਆਉਂਦਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …