ਆਈ ਤਾਜਾ ਵੱਡੀ ਖਬਰ
26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਵਾਪਰੀ ਲਾਲ ਕਿਲ੍ਹੇ ਤੇ ਕੇਸਰੀ ਝੰਡਾ ਲਹਿਰਾਉਣ ਦੀ ਘਟਨਾ ਕਾਰਨ ਕੇਸ ਦਰਜ਼ ਕਰਕੇ ਬਹੁਤ ਸਾਰੇ ਬੇ-ਕ-ਸੂ-ਰ ਕਿਸਾਨਾਂ ਨੂੰ ਹਿਰਾਸਤ ਵਿੱਚ ਰੱਖਿਆ ਗਿਆ ਹੈ। ਪੁਲਿਸ ਵੱਲੋਂ ਕਿਸਾਨਾਂ ਉੱਪਰ ਕੀਤੇ ਗਏ ਲਾ-ਠੀ-ਚਾ-ਰ-ਜ ਦੀਆਂ ਬਹੁਤ ਸਾਰੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ। ਵਿਦੇਸ਼ਾਂ ਦੇ ਖਿਡਾਰੀਆਂ ਵੱਲੋਂ ਵੀ ਇਸ ਦੀਆਂ ਤਸਵੀਰਾਂ ਨੂੰ ਸਾਂਝਾ ਕਰਕੇ ਕਿਸਾਨਾਂ ਦੇ ਨਾਲ ਹੋਣ ਦੀ ਹਮਾਇਤ ਕੀਤੀ ਗਈ ਹੈ।
ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਕੇਂਦਰ ਸਰਕਾਰ ਨੂੰ ਬੇਕਸੂਰ ਕਿਸਾਨਾਂ ਨੂੰ ਛੱਡਣ ਅਤੇ ਦਰਜ ਕੀਤੇ ਗਏ ਕੇਸ ਰੱਦ ਕਰਨ ਦੀ ਅਪੀਲ ਕੀਤੀ ਗਈ ਸੀ। ਕਿਉਂਕਿ ਕਿਸਾਨ ਆਗੂਆਂ ਵੱਲੋਂ ਦੱਸਿਆ ਗਿਆ ਹੈ ਕਿ ਬਹੁਤ ਸਾਰੇ ਨੌਜਵਾਨ ਕਿਸਾਨ ਅਤੇ ਟਰੈਕਟਰ ਲਾਪਤਾ ਹਨ। ਜੋ ਸਭ ਪੁਲਿਸ ਦੀ ਹਿਰਾਸਤ ਵਿੱਚ ਹਨ। ਹੁਣ ਪੰਜਾਬ ਦੇ ਤਿੰਨ ਕੈਬਿਨਿਟ ਮੰਤਰੀ ਹੈਲੀਕਾਪਟਰ ਵਿੱਚ ਸਵਾਰ ਹੋ ਕੇ ਅਮਿਤ ਸ਼ਾਹ ਕੋਲ ਗਏ ਹਨ।
ਜਿੱਥੇ ਅੱਜ ਪੰਜਾਬ ਵਿੱਚ ਚਾਰ ਵਜੇ ਕੈਬਨਿਟ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਹੋਣ ਜਾ ਰਹੀ ਹੈ । ਉਥੇ ਹੀ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸੁਖਵਿੰਦਰ ਸਿੰਘ ਸਰਕਾਰੀਆ ਅਤੇ ਭਾਰਤ ਭੂਸ਼ਨ ਆਸ਼ੂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਰਵਾਨਾ ਹੋਏ ਹਨ। ਜੋ ਹੈਲੀਕਾਪਟਰ ਦੇ ਜ਼ਰੀਏ ਰਵਾਨਾ ਹੋਏ ਹਨ ਤੇ ਵਾਪਸ ਸ਼ਾਮ ਤੱਕ ਉਨ੍ਹਾਂ ਦੇ ਦਿੱਲੀ ਤੋਂ ਚੰਡੀਗੜ੍ਹ ਆ ਜਾਣ ਦੀ ਉਮੀਦ ਹੈ। ਸੂਬੇ ਦੀਆਂ ਕਿਸਾਨ ਜਥੇ ਬੰਦੀਆਂ ਅਤੇ ਧਾਰਮਿਕ ਸੰਸਥਾਵਾਂ ਵੱਲੋਂ 400 ਤੋਂ ਵਧੇਰੇ ਕਿਸਾਨਾਂ ਦੇ ਲਾਪਤਾ ਹੋਣ ਦਾ ਦੋ-ਸ਼ ਲਗਾਇਆ ਜਾ ਚੁੱਕਾ ਹੈ।
ਇਸ ਸਾਰੀ ਘਟਨਾ ਲਈ ਦਿੱਲੀ ਪੁਲੀਸ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਕੈਬਨਿਟ ਦੇ ਮੰਤਰੀਆ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਚਕਾਰ ਇਨ੍ਹਾਂ ਲਾਪਤਾ ਹੋਏ ਕਿਸਾਨਾਂ ਨੂੰ ਲੈ ਕੇ ਗੱਲ ਬਾਤ ਕੀਤੀ ਜਾਵੇਗੀ। 26 ਜਨਵਰੀ ਦੀ ਕੀਤੀ ਜਾ ਰਹੀ ਟਰੈਕਟਰ ਪਰੇਡ ਦੌਰਾਨ ਕੁਝ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਤੇ ਕੁੱਝ ਲਾਲ ਕਿਲੇ ਦੀ ਘਟਨਾ ਤੋਂ ਬਾਅਦ ਪੁਲਿਸ ਦੀ ਹਿਰਾਸਤ ਵਿੱਚ ਹਨ। ਪੰਜਾਬ ਸਰਕਾਰ ਵੱਲੋਂ ਪਹਿਲਾਂ ਵੀ ਕਿਸਾਨਾਂ ਤੇ ਦਰਜ ਕੀਤੇ ਗਏ ਕੇਸਾਂ ਦਾ ਮਾਮਲਾ ਸਰਕਾਰ ਕੋਲ ਚੁਕਿਆ ਜਾ ਚੁੱਕਾ ਹੈ। ਕਿਉਂਕਿ ਦੇਸ਼ ਅੰਦਰ ਹੁਣ 26 ਜਨਵਰੀ ਨੂੰ ਦਿੱਲੀ ਟਰੈਕਟਰ ਪਰੇਡ ਦੌਰਾਨ ਲਾਪਤਾ ਹੋਏ ਉਨ੍ਹਾਂ ਸਾਰੇ ਕਿਸਾਨਾਂ ਦਾ ਮਾਮਲਾ ਗਰਮਾਇਆ ਹੋਇਆ ਹੈ ਜੋ ਇਸ ਸਮੇਂ ਦਿੱਲੀ ਪੁਲਿਸ ਹਿਰਾਸਤ ਵਿਚ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …