ਆਈ ਤਾਜਾ ਵੱਡੀ ਖਬਰ
ਜਿਸ ਸਮੇਂ ਤੋਂ ਕਿਸਾਨੀ ਸੰਘਰਸ਼ ਸ਼ੁਰੂ ਹੋਇਆ ਹੈ ਉਸ ਸਮੇਂ ਤੋਂ ਹੀ ਪੰਜਾਬ ਦੇ ਗਾਇਕਾਂ ਅਤੇ ਕਲਾਕਾਰਾਂ ਵਲੋ ਵੱਧ ਚੜ੍ਹ ਕੇ ਇਸ ਕਿਸਾਨੀ ਸੰਘਰਸ਼ ਨੂੰ ਹਮਾਇਤ ਦਿੱਤੀ ਜਾ ਰਹੀ ਹੈ। ਜਿਸ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਅੰਦਰ ਵੀ ਕਿਸਾਨਾਂ ਵੱਲੋਂ ਸੰਘਰਸ਼ ਜਾਰੀ ਕੀਤਾ ਗਿਆ ਹੈ। ਉਸ ਵਿੱਚ ਵੀ ਪੰਜਾਬ ਦੇ ਗਾਇਕਾਂ ਤੇ ਕਲਾਕਾਰਾਂ ਵੱਲੋਂ ਬਾਰੀ-ਬਾਰੀ ਜਾ ਕੇ ਇਸ ਕਿਸਾਨੀ ਸੰਘਰਸ਼ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ। ਦੇਸ਼ਾਂ ਵਿਦੇਸ਼ਾਂ ਵਿਚ ਵੱਸਦੇ ਕਲਾਕਾਰਾਂ ਅਤੇ ਗਾਇਕਾਂ ਵੱਲੋਂ ਵੀ ਸੋਸ਼ਲ ਮੀਡੀਆ ਦੇ ਜ਼ਰੀਏ ਇਸ ਕਿਸਾਨੀ ਸੰਘਰਸ਼ ਨੂੰ ਮਜ਼ਬੂਤ ਕਰਨ ਲਈ ਆਪਣਾ ਸਹਿਯੋਗ ਦਿੱਤਾ ਜਾ ਰਿਹਾ ਹੈ।
ਕਿਸਾਨ ਆਗੂਆਂ ਵੱਲੋਂ ਹੁਣ ਸੰਘਰਸ਼ ਨੂੰ ਤੇਜ਼ ਕਰਦੇ ਹੋਏ 6 ਫ਼ਰਵਰੀ ਨੂੰ ਦੇਸ਼ ਵਿਆਪੀ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਜਿੱਥੇ ਇਸ ਕਿਸਾਨੀ ਸੰਘਰਸ਼ ਨੂੰ ਸਭ ਸਿਆਸੀ ਪਾਰਟੀਆਂ ਵੱਲੋਂ ਸਮਰਥਨ ਦਿੱਤਾ ਜਾ ਰਿਹਾ ਹੈ। ਚੱਕਾ ਜਾਮ ਕਰਨ ਲਈ ਕੀਤੇ ਗਏ ਐਲਾਨ ਲਈ ਵੀ ਭਰਪੂਰ ਸਮਰਥਨ ਮਿਲ ਰਿਹਾ ਹੈ। ਹੁਣ ਪੰਜਾਬੀ ਕਲਾਕਾਰ ਗੁਰਪ੍ਰੀਤ ਘੁੱਗੀ ਬਾਰੇ ਵੀ ਇਕ ਵੱਡੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਵੱਲੋਂ ਕਿਸਾਨਾਂ ਬਾਰੇ ਦਿੱਤੇ ਗਏ ਬਿਆਨ ਦੀ ਸਭ ਪਾਸੇ ਚਰਚਾ ਹੋ ਰਹੀ ਹੈ। ਮਸ਼ਹੂਰ ਪੰਜਾਬੀ ਕਮੇਡੀਅਨ ਅਤੇ ਅਦਾਕਾਰ ਗੁਰਪ੍ਰੀਤ ਸਿੰਘ ਘੁੱਗੀ ਵੱਲੋਂ 6 ਫਰਵਰੀ ਨੂੰ ਦੇਸ਼ ਪੱਧਰ ਤੇ ਹਾਈਵੇ ਜਾਮ ਕੀਤੇ ਜਾਣ ਦਾ ਸਮਰਥਨ ਕੀਤਾ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਸਭ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ 6 ਫਰਵਰੀ ਨੂੰ ਦੁਪਹਿਰ 12 ਵਜੇ ਤੋਂ ਲੈ ਕੇ 3 ਵਜੇ ਤੱਕ ਚੱਕਾ ਜਾਮ ਕੀਤਾ ਜਾ ਰਿਹਾ ਹੈ। ਕਿਉਂਕਿ ਇਸ ਸਮੇਂ ਅੰਦਰ ਆਫਿਸ ਜਾਣ ਵਾਲੇ ਲੋਕ ਆਪਣੇ ਦਫ਼ਤਰਾਂ ਵਿੱਚ ਜਾ ਚੁੱਕੇ ਹੋਣਗੇ ਅਤੇ 3 ਵਜੇ ਤੋਂ ਬਾਅਦ ਇਹ ਸਭ ਲੋਕ ਵਾਪਸ ਆਪਣੇ ਘਰ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ ਅਤੇ ਉਸਦੀ ਤਕਲੀਫ਼ ਸੁਣਨਾ ਸਭ ਦਾ ਪਹਿਲਾ ਫਰਜ਼ ਬਣਦਾ ਹੈ। ਅਦਾਕਾਰ ਗੁਰਪ੍ਰੀਤ ਸਿੰਘ ਘੁੱਗੀ ਵੱਲੋਂ ਕਿਸਾਨਾਂ ਦੇ ਇਸ ਫੈਸਲੇ ਦਾ ਸਮਰਥਨ ਕੀਤਾ ਗਿਆ ਹੈ।
ਉਨ੍ਹਾਂ ਸਭ ਲੋਕਾਂ ਨੂੰ ਕਿਸਾਨਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਗੁਰਪ੍ਰੀਤ ਸਿੰਘ ਘੁੱਗੀ ਪਹਿਲਾਂ ਆਮ ਆਦਮੀ ਪਾਰਟੀ ਨਾਲ ਜੁੜ ਚੁੱਕੇ ਹਨ, ਸਾਲ 2014 ਦੇ ਵਿੱਚ ਉਨ੍ਹਾਂ ਨੇ ਆਪਣਾ ਸਿਆਸੀ ਕੈਰੀਅਰ ਸ਼ੁਰੂ ਕੀਤਾ ਸੀ, 2017 ਦੇ ਵਿਚ ਹੀ ਸਿਆਸਤ ਤੋਂ ਦੂਰ ਹੋ ਗਏ। ਪੰਜਾਬ ਦੇ ਬਹੁਤ ਸਾਰੇ ਕਲਾਕਾਰਾਂ ਅਤੇ ਗਾਇਕਾਂ ਵੱਲੋਂ ਇਸ ਕਿਸਾਨੀ ਸੰਘਰਸ਼ ਨੂੰ ਭਰਪੂਰ ਸਮਰਥਨ ਦਿੱਤਾ ਜਾ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …