ਹੁਣੇ ਆਈ ਤਾਜਾ ਵੱਡੀ ਖਬਰ
ਦੇਸ਼ ਦੀਆਂ ਸਭ ਕਿਸਾਨ ਜਥੇ ਬੰਦੀਆਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਉਪਰ ਸ਼ਾਂਤੀ ਤਰੀਕੇ ਨਾਲ ਸੰਘਰਸ਼ ਪਿਛਲੇ ਕਈ ਮਹੀਨਿਆਂ ਤੋਂ ਕੀਤਾ ਜਾ ਰਿਹਾ ਹੈ। ਇਸ ਕਿਸਾਨੀ ਸੰਘਰਸ਼ ਨੂੰ ਦੇਸ਼ ਦੇ ਹਰ ਵਰਗ ਵੱਲੋਂ ਭਰਪੂਰ ਹਮਾਇਤ ਦਿੱਤੀ ਜਾ ਰਹੀ ਹੈ। ਉਥੇ ਹੀ ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਜਿਸ ਦੇ ਨਤੀਜੇ ਵਜੋਂ ਕਿਸਾਨ ਆਗੂਆਂ ਵੱਲੋਂ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ ਤੇ ਦਿੱਲੀ ਦੀਆਂ ਸੜਕਾਂ ਉਪਰ ਟਰੈਕਟਰ ਪਰੇਡ ਕਰਨ ਦਾ ਐਲਾਨ ਕੀਤਾ ਗਿਆ ਸੀ।
ਇਸ ਸਬੰਧੀ ਦਿੱਲੀ ਪੁਲਸ ਪ੍ਰਸ਼ਾਸਨ ਨਾਲ ਮੀਟਿੰਗ ਹੋਣ ਤੋਂ ਬਾਅਦ ਤੈਅ ਕੀਤੇ ਗਏ ਰੋਡ ਮੈਪ ਦੇ ਅਨੁਸਾਰ ਹੀ ਕਿਸਾਨਾਂ ਵੱਲੋਂ ਸ਼ਾਂਤ ਮਈ ਢੰਗ ਨਾਲ ਟਰੈਕਟਰ ਪਰੇਡ ਕੱਢੀ ਗਈ। ਉਥੇ ਹੀ ਕੁਝ ਕਿਸਾਨਾਂ ਵੱਲੋਂ ਲਾਲ ਕਿਲੇ ਉੱਪਰ ਜਾ ਕੇ ਕੇਸਰੀ ਝੰਡਾ ਲਹਿਰਾ ਦਿੱਤਾ ਗਿਆ। ਜਿਸ ਕਾਰਨ ਪੁਲਿਸ ਵੱਲੋਂ ਬਹੁਤ ਸਾਰੇ ਕਿਸਾਨ ਆਗੂਆਂ ਅਤੇ ਅਦਾਕਾਰ ਦੀਪ ਸਿੱਧੂ ਅਤੇ ਲੱਖਾ ਸਿਧਾਣਾ ਅਤੇ ਹੋਰ ਬਹੁਤ ਸਾਰੇ ਕਿਸਾਨਾਂ ਉਪਰ ਮੁਕੱਦਮੇ ਦਰਜ ਕੀਤੇ ਗਏ ਹਨ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਦੇ ਵੀ ਆਦੇਸ਼ ਦਿੱਤੇ ਗਏ। ਹੁਣ ਦਿੱਲੀ ਪੁਲਿਸ ਵੱਲੋਂ ਗ੍ਰਿਫਤਾਰੀ ਲਈ ਰੱਖੇ ਗਏ ਇਨਾਮ ਦੀ ਸਭ ਪਾਸੇ ਚਰਚਾ ਹੋ ਰਹੀ ਹੈ।
26 ਜਨਵਰੀ ਦੀ ਲਾਲ ਕਿਲ੍ਹੇ ਦੀ ਘਟਨਾ ਲਈ ਅਦਾਕਾਰ ਦੀਪ ਸਿੱਧੂ ਨੂੰ ਜ਼ਿੰ-ਮੇ-ਵਾ-ਰ ਠਹਿਰਾਉਂਦੇ ਹੋਏ ਜਾਣਕਾਰੀ ਦੇਣ ਵਾਲੇ ਲੋਕਾਂ ਨੂੰ ਇਨਾਮ ਦੇਣ ਦੀ ਪੇਸ਼ਕਸ਼ ਕੀਤੀ ਗਈ ਹੈ। ਇਸ ਲਈ ਸਰਕਾਰ ਵੱਲੋਂ ਦੀਪ ਸਿੱਧੂ ,ਜੁਗਰਾਜ ,ਗੁਰਜੋਤ ਸਿੰਘ ਅਤੇ ਗੁਰਜੰਟ ਸਿੰਘ ਉੱਪਰ ਇਕ ਇਕ ਲੱਖ ਰੁਪਏ ਦਾ ਇਨਾਮ ਰੱਖਿਆ ਗਿਆ ਹੈ। ਇਸ ਤੋਂ ਬਿਨਾਂ 4 ਲੋਕ ਹੋਰ ਵੀ ਹਨ ਜਿਨ੍ਹਾਂ ਉੱਪਰ ਸਰਕਾਰ ਵੱਲੋਂ 50 ਹਜ਼ਾਰ ਰੁਪਏ ਦਾ ਇਨਾਮ ਰੱਖਿਆ ਗਿਆ ਹੈ ਜਿਨ੍ਹਾਂ ਵਿਚ ਜੱਜਬੀਰ ਸਿੰਘ, ਬੂਟਾ ਸਿੰਘ, ਸੁਖਦੇਵ ਸਿੰਘ ਅਤੇ ਇਕਬਾਲ ਸਿੰਘ ਦੇ ਨਾਮ ਸ਼ਾਮਲ ਹਨ।
ਦਿੱਲੀ ਵਿਚ ਹੋਈ ਲਾਲ ਕਿਲੇ ਦੀ ਹਿੰ-ਸਾ ਨੂੰ ਲੈ ਕੇ ਪੁਲਿਸ ਵੱਲੋਂ ਇਨ੍ਹਾਂ 8 ਲੋਕਾਂ ਉਪਰ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਸਭ ਲੋਕਾਂ ਉੱਪਰ ਸਰਕਾਰ ਵੱਲੋਂ ਇਲਜ਼ਾਮ ਲਗਾਇਆ ਗਿਆ ਹੈ ਕਿ ਇਨ੍ਹਾਂ ਨੇ ਲਾਲ ਕਿਲ੍ਹੇ ਉੱਪਰ ਧਾਰਮਿਕ ਝੰਡਾ ਲਹਿਰਾਇਆ ਹੈ। ਦੀਪ ਸਿੱਧੂ ਵੱਲੋਂ ਇਹ ਕਦਮ ਕਿਸਾਨ ਜਥੇ ਬੰਦੀਆਂ ਦੀ ਆਗਿਆ ਤੋਂ ਬਿਨਾਂ ਹੀ ਚੁੱਕਿਆ ਗਿਆ ਹੈ ਜਿਸ ਕਾਰਨ ਉਹ ਕਿਸਾਨ ਵੀ ਇਸ ਖਿਲਾਫ ਐ-ਕ-ਸ਼-ਨ ਲੈ ਰਹੇ ਹਨ। ਜਿਸ ਕਾਰਨ ਇਸ ਕਿਸਾਨੀ ਸੰਘਰਸ਼ ਨੂੰ ਅਸਫਲ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਦੀਪ ਸਿੱਧੂ ਵੱਲੋਂ 26 ਜਨਵਰੀ ਦੇ ਮੌਕੇ ਤੇ ਸੋਸ਼ਲ ਮੀਡੀਆ ਉਪਰ ਲਾਈਵ ਹੋ ਕੇ ਇਕ ਵੀਡੀਓ ਸਾਂਝੀ ਕੀਤੀ ਗਈ ਸੀ ,ਜਿਸ ਵਿੱਚ ਕੇਸਰੀ ਝੰਡਾ ਲਹਿਰਾਉਣ ਦੀ ਗੱਲ ਸਾਹਮਣੇ ਆਈ ਸੀ। ਜਿਸ ਕਾਰਣ ਦੀਪ ਸਿੱਧੂ ਵਿਵਾਦਾਂ ਵਿਚ ਘਿਰ ਗਏ ਸਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …