ਆਈ ਤਾਜਾ ਵੱਡੀ ਖਬਰ
ਪਿਛਲੇ ਸਾਲ 26 ਨਵੰਬਰ 2020 ਤੋਂ ਕਿਸਾਨ ਜਥੇ ਬੰਦੀਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਸ਼ੁਰੂ ਕੀਤਾ ਗਿਆ ਸੀ। ਜਿਸ ਨੂੰ ਚਲਦੇ ਹੋਏ ਦੋ ਮਹੀਨੇ ਤੋ ਉਪਰ ਦਾ ਸਮਾਂ ਬੀਤ ਚੁੱਕਾ ਹੈ। 26 ਜਨਵਰੀ ਨੂੰ ਗਣਤੰਤਰਤਾ ਦਿਵਸ ਦੇ ਮੌਕੇ ਤੇ ਕਿਸਾਨਾਂ ਵੱਲੋਂ ਕੱਢੀ ਗਈ ਟਰੈਕਟਰ ਪਰੇਡ ਦੌਰਾਨ ਕਿਸਾਨਾਂ ਵੱਲੋਂ ਲਾਲ ਕਿਲ੍ਹੇ ਉਪਰ ਕੇਸਰੀ ਝੰਡਾ ਲਹਿਰਾਉਣ ਨੂੰ ਲੈ ਕੇ ਮਾਹੌਲ ਤ-ਣਾ-ਅ-ਪੂ-ਰ-ਨ ਹੋ ਗਿਆ ਸੀ। ਪੁਲੀਸ ਵੱਲੋਂ ਕੁਝ ਕਿਸਾਨਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ।
ਪੁਲਿਸ ਵੱਲੋਂ ਕਈ ਜਗ੍ਹਾ ਤੋਂ ਧਰਨਾ ਚੁਕਵਾਉਣ ਦੀ ਵੀ ਕੋਸ਼ਿਸ਼ ਕੀਤੀ ਗਈ। ਜਿਸ ਕਾਰਨ ਹੁਣ ਹਰ ਵਰਗ ਵੱਲੋਂ ਇਸ ਕਿਸਾਨੀ ਸੰਘਰਸ਼ ਨੂੰ ਮਜ਼ਬੂਤ ਕਰਨ ਲਈ ਸਹਿਯੋਗ ਦਿੱਤਾ ਜਾ ਰਿਹਾ ਹੈ। ਪੰਜਾਬ ਵਿਚ ਹੁਣ ਇੱਥੇ ਕਿਸਾਨ ਅੰਦੋਲਨ ਨੂੰ ਲੈ ਕੇ 5 ਫਰਵਰੀ ਬਾਰੇ ਇਕ ਵੱਡਾ ਐਲਾਨ ਹੋ ਗਿਆ ਹੈ। ਜਿੱਥੇ ਇਸ ਕਿਸਾਨੀ ਸੰਘਰਸ਼ ਨੂੰ ਹੁਣ ਸਿਆਸੀ ਪਾਰਟੀਆਂ ਵੱਲੋਂ ਸਾਥ ਦਿੱਤਾ ਜਾ ਰਿਹਾ ਹੈ ਉਥੇ ਹੀ ਸਾਧੂ ਸੰਤ ਸੰਪ੍ਰਦਾਵਾਂ ਵੱਲੋਂ ਵੀ ਇਸ ਵਿਚ ਯੋਗਦਾਨ ਪਾਇਆ ਜਾ ਰਿਹਾ ਹੈ। ਹੁਣ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਮੋਰਚੇ ਨੂੰ ਹਮਾਇਤ ਦੇਣ ਲਈ ਦਿੱਲੀ ਕੂਚ ਕਰਨ ਦਾ ਐਲਾਨ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਪੱਖੀ ਹੋਣ ਦਾ ਕੋਈ ਭਰਮ ਨਹੀਂ ਰਹਿਣ ਦਿੱਤਾ । ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਸ਼ੁਰੂ ਕੀਤਾ ਗਿਆ ਇਹ ਸੰਘਰਸ਼ ਹੁਣ ਜਨ-ਅੰਦੋਲਨ ਚੁੱਕਾ ਹੈ। ਉਨ੍ਹਾਂ ਇਹ ਵੀ ਆਖਿਆ ਕਿ ਕੁਝ ਲੋਕਾਂ ਨੂੰ ਸ਼ਹਿ ਦੇ ਕੇ ਇਸ ਕਿਸਾਨੀ ਸੰਘਰਸ਼ ਨੂੰ ਅਸਫ਼ਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਿਸਾਨੀ ਮੋਰਚੇ ਵਾਲੀ ਜਗ੍ਹਾ ਉੱਪਰ ਇੰਟਰਨੇਟ ਬਿਜਲੀ-ਪਾਣੀ ਦੀ ਸਪਲਾਈ ਨੂੰ ਬੰਦ ਕੀਤਾ ਜਾਣਾ ਗੈਰ ਸਵਿਧਾਨਕ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਸਾਨਾਂ ਉਪਰ ਦਰਜ ਕੀਤੇ ਗਏ ਕੇਸਾਂ ਦੀ ਵੀ ਨਿਖੇਧੀ ਕੀਤੀ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਹ ਸਭ ਕੁਝ ਬੁ-ਖ-ਲਾ-ਹ-ਟ ਵਿੱਚ ਆ ਕੇ ਕੀਤਾ ਜਾ ਰਿਹਾ ਹੈ। 5 ਫਰਵਰੀ ਨੂੰ ਕਿਸਾਨ ਮਾਰਚ ਦੇ ਰੂਪ ਵਿੱਚ ਇੱਕ ਵੱਡਾ ਕਾਫ਼ਲਾ ਮੁੱਖ ਅਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ , ਚੌਂਕ ਮਹਿਤਾ, ਤੋਂ ਰਵਾਨਾ ਹੋਵੇਗਾ। ਕੇਂਦਰ ਸਰਕਾਰ ਤੇ ਦਿੱਲੀ ਪੁਲਿਸ ਵੱਲੋਂ ਵਰਤੀ ਜਾ ਰਹੀ ਸਖ਼ਤੀ ਦੇ ਬਾਵਜੂਦ ਵੀ ਕਿਸਾਨਾਂ ਦੇ ਹੌਂਸਲੇ ਬੁਲੰਦ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …