Breaking News

ਪੰਜਾਬ ਚ ਹੁਣ ਇਥੇ ਡਿਗੀ ਕੋਰੋਨਾ ਬਿਜਲੀ – ਇਕੋ ਥਾਂ ਤੋਂ ਇਕੱਠੇ ਮਿਲੇ 244 ਪੌਜੇਟਿਵ

ਇਕੋ ਥਾਂ ਤੋਂ ਇਕੱਠੇ ਮਿਲੇ 244 ਪੌਜੇਟਿਵ

ਪੰਜਾਬ ਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹਰ ਰੋਜ ਪੰਜਾਬ ਚ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ। ਹੁਣ ਤਾਂ ਕਈ ਜਿਲਿਆਂ ਚ ਹੀ ਰੋਜਾਨਾ ਸੈਂਕੜਿਆਂ ਦੀ ਗਿਣਤੀ ਵਿਚ ਮਰੀਜ ਮਿਲਨੇ ਸ਼ੁਰੂ ਹੋ ਗਏ ਹਨ ਜੋ ਕੇ ਬਹੁਤ ਹੀ ਚਿੰਤਾ ਦੀ ਗਲ੍ਹ ਹੈ। ਪੰਜਾਬ ਸਰਕਾਰ ਵੀ ਇਸ ਨੋ ਰੋਕਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ। ਪਰ ਇਹ ਤਦ ਤਕ ਬਿਲਕੁਲ ਵੀ ਨਹੀਂ ਰੁਕ ਸਕਦਾ ਜਦ ਤਕ ਲੋਕ ਸ਼ੋਸ਼ਲ ਡਿਸਟੈਂਸ ਦੀ ਪਾਲਣਾ ਨਹੀਂ ਕਰਨਗੇ।

ਲੁਧਿਆਣਾ-ਕੋਰੋਨਾ ਵਾਇਰਸ ਦੀ ਮਹਾਮਾਰੀ ਦੇ ਚੱਲਦੇ ਪਾਜ਼ੇਟਿਵ ਮਰੀਜ਼ਾਂ ਦਾ ਸਾਹਮਣੇ ਆਉਣਾ ਜਾਰੀ ਹੈ। ਇਸ ਵਾਇਰਸ ਨਾਲ ਮੰਗਲਵਾਰ ਨੂੰ 9 ਲੋਕਾਂ ਦੀ ਮੌਤ ਹੋ ਗਈ, ਜਦਕਿ 244 ਨਵੇਂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ । ਇਨ੍ਹਾਂ ‘ਚੋਂ 212 ਜ਼ਿਲ੍ਹੇ ਦੇ ਰਹਿਣ ਵਾਲੇ ਹਨ, ਜਦਕਿ ਬਾਕੀ ਦੂਜੇ ਜ਼ਿਲ੍ਹਿਆਂ ਤੇ ਸੂਬਿਆਂ ਨਾਲ ਸੰਬੰਧਿਤ ਹਨ। ਹੁਣ ਤਕ ਮਹਾਨਗਰ ‘ਚ 5524 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁਕੇ ਹਨ, ਜਦਕਿ ਇਨ੍ਹਾਂ ‘ਚੋਂ 187 ਦੀ ਮੌਤ ਹੋ ਚੁਕੀ, ਇਸ ਦੇ ਇਲਾਵਾ ਦੂਜੇ ਸ਼ਹਿਰਾਂ ਤੋਂ ਸਥਾਨਕ ਹਸਪਤਾਲਾਂ ‘ਚ ਦਾਖਲ ਹੋਣ ਵਾਲੇ ਮਰੀਜ਼ਾਂ ‘ਚੋਂ 647 ਪਾਜ਼ੇਟਿਵ ਮਰੀਜ਼ ਆ ਚੁਕੇ ਹਨ,

ਜਦਕਿ ਇਨ੍ਹਾਂ ‘ਚੋਂ 45 ਲੋਕਾਂ ਦੀ ਮੌਤ ਹੋ ਚੁਕੀ ਹੈ। ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਇਸ ਮਹਾਮਾਰੀ ਦੌਰਾਨ 3681 ਲੋਕ ਕੋਰੋਨਾਵਾਇਰਸ ਤੋਂ ਮੁਕਤ ਹੋ ਚੁਕੇ ਹਨ। ਮੰਗਲਵਾਰ ਨੂੰ ਸਾਹਮਣੇ ਆਏ ਮਰੀਜ਼ਾਂ ‘ਚੋਂ ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ ‘ਚ ਆਉਣ ਵਾਲੇ 75 ਮਰੀਜ਼ ਸ਼ਾਮਲ ਹਨ, ਜਦਕਿ 17 ਮਰੀਜ਼ ਓ. ਪੀ. ਡੀ. ‘ਚ ਆਏ ਹਨ। ਇਨ੍ਹਾਂ ‘ਚ 7 ਪੁਲਸ ਕਰਮਚਾਰੀ ਤੇ 6 ਹੈਲਥ ਕੇਅਰ ਵਰਕਰ ਹੈ। ਇਸ ਦੇ ਇਲਾਵਾ 3 ਡੋਮੇਸਟਿਕ ਤੇ ਅੰਤਰਰਾਸ਼ਟਰੀ ਟ੍ਰੈਵਲਰ ਹੈ, 3 ਗਰਭਵਤੀ ਮਹਿਲਾਵਾਂ ਹਨ, ਜਦਕਿ 23 ਅੰਡਰ ਟ੍ਰਾਇਲ ਸ਼ਾਮਲ ਹਨ।

913 ਸੈਂਪਲ ਜਾਂਚ ਲਈ ਭੇਜੇ
ਸਿਵਲ ਸਰਜਨ ਮੁਤਾਬਕ ਮੰਗਲਵਾਰ ਨੂੰ 213 ਸ਼ੱਕੀ ਮਰੀਜ਼ਾਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ, ਜਿਨ੍ਹਾਂ ਦੀ ਰਿਪੋਰਟ ਜ਼ਲਦ ਆਉਣ ਦੀ ਸੰਭਾਵਨਾ ਹੈ।
999 ਸੈਂਪਲਾਂ ਦੀ ਰਿਪੋਰਟ ਪੈਂਡਿੰਗ
ਸਿਹਤ ਅਧਿਕਾਰੀਆਂ ਮੁਤਾਬਕ ਵੱਖ-ਵੱਖ ਲੈਬ ‘ਚ ਭੇਜੇ ਗਏ ਸੈਂਪਲਾਂ ‘ਚੋਂ 999 ਸੈਂਪਲ ਦੀ ਰਿਪੋਰਟ ਅਜੇ ਪੈਂਡਿੰਗ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਲੈਬ ‘ਚ ਸੈਂਪਲਾਂ ਦੀ ਗਿਣਤੀ ਵੱਧ ਜਾਣ ਦੇ ਕਾਰਣ ਰਿਪੋਰਟ ਆਉਣ ‘ਚ ਦੇਰੀ ਹੋ ਰਹੀ ਹੈ।

Check Also

ਇਹ ਕੁੜੀ ਕਰਦੀ ਹੈ ਬੇਹੱਦ ਹੀ ਖਤਰਨਾਕ ਕੰਮ , ਮਹੀਨੇ ਦਾ ਕਮਾਉਂਦੀ ਲੱਖਾਂ ਰੁਪਏ

ਆਈ ਤਾਜਾ ਵੱਡੀ ਖਬਰ  ਦੁਨੀਆਂ ਭਰ ਦੇ ਵਿੱਚ ਅਜਿਹੇ ਬਹੁਤ ਸਾਰੇ ਕੰਮ ਕਾਜ ਹਨ ਜੋ …