ਆਈ ਤਾਜਾ ਵੱਡੀ ਖਬਰ
ਖੇਤੀ ਕਾਨੂੰਨਾਂ ਨੂੰ ਰੱ-ਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਦੇਸ਼ ਦੇ ਹਰ ਵਰਗ ਵੱਲੋਂ ਇਸ ਕਿਸਾਨੀ ਸੰਘਰਸ਼ ਨੂੰ ਭਰਪੂਰ ਹਮਾਇਤ ਦਿੱਤੀ ਜਾ ਰਹੀ ਹੈ। ਉਥੇ ਹੀ ਹਰਿਆਣਾ, ਪੰਜਾਬ, ਰਾਜਸਥਾਨ, ਉੱਤਰ ਪ੍ਰਦੇਸ਼, ਉਤਰਾਖੰਡ ਤੋਂ ਭਾਰੀ ਗਿਣਤੀ ਵਿੱਚ ਕਿਸਾਨ ਇਸ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਪਹੁੰਚ ਰਹੇ ਹਨ। ਜਿੱਥੇ ਕਿਸਾਨਾਂ ਵੱਲੋਂ ਇਹ ਸੰਘਰਸ਼ ਹੋਰ ਤੇਜ਼ ਕੀਤਾ ਜਾ ਰਿਹਾ ਹੈ,
ਉਥੇ ਹੀ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਲੀ ਵੱਲ ਵਧਣ ਤੋਂ ਰੋਕਣ ਲਈ ਬੈਰੀਕੇਡਿੰਗ ਕੀਤੀ ਗਈ ਹੈ ਅਤੇ ਸੜਕਾਂ ਉਪਰ ਲੋਹੇ ਦੇ ਕਿੱਲ ਲਗਾ ਦਿਤੇ ਗਏ ਸਨ। ਇਸ ਤੋਂ ਇਲਾਵਾ ਸਰਹੱਦ ਨੂੰ ਜਾਣ ਵਾਲੇ ਰਸਤਿਆਂ ਉੱਪਰ ਕੰਡਿਆਲੀ ਤਾਰ ਲਗਾ ਦਿੱਤੀ ਗਈ ਹੈ, ਤਾਂ ਜੋ ਪੈਦਲ ਜਾ ਕੇ ਵੀ ਇਸ ਸੰਘਰਸ਼ ਵਿੱਚ ਸ਼ਾਮਲ ਨਾ ਹੋਇਆ ਜਾ ਸਕੇ। ਕਿਸਾਨੀ ਸੰਘਰਸ਼ ਵਾਲੇ ਮੋਰਚਿਆਂ ਉੱਪਰ ਪੁਲਸ ਭਾਰੀ ਤ-ਦਾ-ਦ ਵਿੱਚ ਤਾਇਨਾਤ ਕਰ ਦਿੱਤੀ ਗਈ ਹੈ।
ਹੁਣ ਕਿਸਾਨੀ ਅੰਦੋਲਨ ਨੂੰ ਲੈ ਕੇ ਦਿੱਲੀ ਦੇ ਬਾਰਡਰਾਂ ਤੋਂ ਕਿਸਾਨਾਂ ਲਈ ਇਕ ਚੰ-ਗੀ ਖਬਰ ਸਾਹਮਣੇ ਆਈ ਹੈ। ਜਿੱਥੇ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਗਾਜ਼ੀਪੁਰ ਬਾਰਡਰ ਤੇ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਜਿੱਥੇ ਕਿਸਾਨਾਂ ਨੂੰ ਰੋਕਣ ਲਈ ਸੜਕਾਂ ਉਪਰ ਮੇਖਾਂ ਲਗਵਾਈਆਂ ਗਈਆਂ ਸਨ। ਜਿਸ ਦੀ ਵਿਸ਼ਵ ਪੱਧਰ ਤੇ ਬਹੁਤ ਆਲੋਚਨਾ ਹੋ ਰਹੀ ਹੈ। ਦੇਸ਼ਾਂ-ਵਿਦੇਸ਼ਾਂ ਦੀਆਂ ਸਰਕਾਰਾਂ ਅਤੇ ਬਹੁਤ ਸਾਰੀਆਂ ਹਸਤੀਆਂ ਵੱਲੋਂ ਕੇਂਦਰ ਦੀ ਕੀਤੀ ਗਈ ਇਸ ਕਾਰਗੁਜ਼ਾਰੀ ਉਪਰ ਲਾਹਣਤਾਂ ਪਾਈਆਂ ਜਾ ਰਹੀਆਂ ਹਨ।
ਜਿਸਦੇ ਚਲਦੇ ਹੋਏ ਇਨ੍ਹਾਂ ਮੇਖਾਂ ਤੇ ਕਿੱਲਾ ਨੂੰ ਸੜਕਾਂ ਤੋਂ ਬੀਤੇ ਵੀਰਵਾਰ ਹਟਾ ਦਿੱਤਾ ਗਿਆ ਹੈ। ਗਾਜ਼ੀਪੁਰ ਸਰਹੱਦ ਤੇ ਜਿੱਥੇ ਪ੍ਰਦਰਸ਼ਨਕਾਰੀਆਂ ਦੀ ਗਿਣਤੀ ਦਿਨੋ-ਦਿਨ ਵਧ ਰਹੀ ਹੈ, ਉਥੇ ਹੀ ਪੁਲਿਸ ਵੱਲੋਂ ਇਹਨਾਂ ਹ-ਲਾ-ਤਾਂ ਤੇ ਨਜ਼ਰ ਰੱਖਣ ਲਈ ਡਰੋਨ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਸਰਹੱਦ ਉੱਪਰ ਰਾਕੇਸ਼ ਟਿਕੈਤ ਵੱਲੋਂ ਜਾਰੀ ਕੀਤੇ ਗਏ ਇੱਕ ਵੀਡੀਓ ਤੋਂ ਬਾ-ਅ-ਦ ਕਿਸਾਨਾਂ ਦੀ ਗਿਣਤੀ ਤੇਜ਼ੀ ਨਾਲ ਵਧੀ ਹੈ। ਇਸ ਲਈ ਸਰਹੱਦ ਉਪਰ ਫੋਰਸ ਨੂੰ ਵਧਾ ਦਿੱਤਾ ਗਿਆ ਹੈ ਤੇ ਬੈਰੀਕੇਡ ਵੀ ਲਗਾਏ ਗਏ ਹਨ। 26 ਨਵੰਬਰ 2020 ਤੋਂ ਕਿਸਾਨਾਂ ਵੱਲੋਂ ਲਾਗੂ ਕੀਤਾ ਗਿਆ ਇਹ ਕਿਸਾਨੀ ਸੰਘਰਸ਼ ਅੱਜ 71 ਵੇਂ ਦਿਨ ਵੀ ਲਗਾਤਾਰ ਜਾਰੀ ਹੈ। ਕਿਸਾਨ ਆਗੂਆਂ ਵੱਲੋਂ ਇਨ੍ਹਾਂ ਖੇਤੀ ਕਾ-ਨੂੰ-ਨਾਂ ਨੂੰ ਸਿਰੇ ਤੋਂ ਰੱ-ਦ ਕਰਵਾਉਣ ਦੀ ਮੰ-ਗ ਕੀਤੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …