ਆਈ ਤਾਜਾ ਵੱਡੀ ਖਬਰ
ਸਰਕਾਰੀ ਸਕੂਲਾਂ ‘ਚ ਦਾਖ਼ਲੇ ਦੇ ਸੰਬੰਧ ‘ਚ ਵਿਦਿਆਰਥੀਆਂ ਨੂੰ ਟਰਾਂਸਫ਼ਰ ਸਰਟੀਫਿਕੇਟ ਪ੍ਰਾਪਤ ਕਰਨ ਦੀ ਆ ਰਹੀ ਮੁਸ਼ਕਲ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਦਾਖ਼ਲੇ ਸੰਬੰਧੀ ਟਰਾਂਸਫ਼ਰ ਸਰਟੀਫਿਕੇਟ ਦੀ ਬੰਦਿਸ਼ ਖ਼ਤਮ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ‘ਚ ਦਾਖ਼ਲੇ ਦੇ ਸੰਬੰਧ ‘ਚ ਕੋਈ ਮੁਸ਼ਕਲ ਨਾ ਆਵੇ।
ਇਸ ਦੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸਿੰਗਲਾ ਦੇ ਨਿਰਦੇਸ਼ਾਂ ਤੋਂ ਬਾਅਦ ਵਿਭਾਗ ਨੇ ਇਸ ਸੰਬੰਧ ‘ਚ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਇੱਕ ਪੱਤਰ ਜਾਰੀ ਕਰ ਦਿੱਤਾ ਹੈ । ਬੁਲਾਰੇ ਅਨੁਸਾਰ ਸਰਕਾਰੀ ਸਕੂਲਾਂ ‘ਚ ਦਾਖ਼ਲੇ ਦੇ ਸੰਬੰਧ ‘ਚ ਟਰਾਂਸਫ਼ਰ ਸਰਟੀਫਿਕੇਟ ਦੀ ਬੰਦਸ਼ ਨੂੰ ਖ਼ਤਮ ਕਰ ਦਿੱਤਾ ਗਿਆ ਹੈ
ਅਤੇ ਸਕੂਲ ਮੁਖੀਆਂ ਨੂੰ ਅਜਿਹੇ ਵਿਦਿਆਰਥੀਆਂ ਨੂੰ ਆਪਣੇ ਪੱਧਰ ‘ਤੇ ਦਾਖਲਾ ਦੇਣ ਲਈ ਕਿਹਾ ਗਿਆ ਹੈ । ਇਸ ਦੇ ਨਾਲ ਹੀ ਦਾਖ਼ਲਾ ਲੈਣ ਦੀ ਇੱਛਾ ਰੱਖਣ ਵਾਲੇ ਜਿਨ੍ਹਾਂ ਵਿਦਿਆਰਥੀਆਂ ਦੇ ਕੋਲ ਜਨ ਸਰਟੀਫਿਕੇਟ ਨਹੀਂ ਹੈ , ਉਨ੍ਹਾਂ ਨੂੰ ਜਨਮ ਸਰਟੀਫਿਕੇਟ ਦੇ ਸੰਬੰਧ ‘ਚ ਮਜਬੂਰ ਨਾ ਕਰਨ ਵਾਸਤੇ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਵਿਦਿਆਰਥੀਆਂ ਨੂੰ ਪ੍ਰੋਵੀਜ਼ਨ ਆਧਾਰ ਦਾਖਲਾ ਦੇਣ ਵਾਸਤੇ ਕਿਹਾ ਗਿਆ ਹੈ।
ਕੋਰੋਨਾ ਨੇ ਸਾਰੇ ਪਾਸੇ ਹਾਹਕਾਰ ਮਚਾਈ ਹੋਈ ਹੈ। ਪੰਜਾਬ ਚ ਵੀ ਹਰ ਰੋਜ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਆ ਰਹੇ ਹਨ ਹਰ ਰੋਜ ਹੀ ਲੋਕਾਂ ਦੀ ਜਾਨ ਵੀ ਇਸ ਵਾਇਰਸ ਨਾਲ ਜਾ ਰਹੀ ਹੈ। ਲੋਕ ਬਿੰਨਾ ਮਤਲਬ ਦੇ ਘਰਾਂ ਤੋਂ ਬਾਹਰ ਘੁੰਮਦੇ ਆਮ ਹੀ ਦੇਖੇ ਜਾ ਰਹੇ ਹਨ। ਜਦੋਂ ਪੰਜਾਬ ਵਿਚ 100 ਤੋਂ ਘਟ ਮਰੀਜ ਸਨ ਤਦ ਤਾਂ ਲੋਕ ਘਰਾਂ ਅੰਦਰ ਟਿਕ ਕੇ ਬੈਠੇ ਸਨ ਪਰ ਹੁਣ ਏਨੇ ਜਿਆਦਾ ਕੇਸਾਂ ਦੇ ਆਉਣ ਤੋਂ ਬਾਅਦ ਵੀ ਲੋਕੀ ਬਿਨਾ ਕੰਮ ਦੇ ਬਾਹਰ ਘੁੰਮ ਫਿਰ ਰਹੇ ਹਨ।ਜਿਸ ਨਾਲ ਇਹ ਵਾਇਰਸ ਤੇਜੀ ਨਾਲ ਫੈਲ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …