ਤਾਜਾ ਵੱਡੀ ਖਬਰ
ਭਾਰਤ ਵਿੱਚ ਪੰਜਾਬ ਤੋਂ ਉਠਿਆ ਕਿਸਾਨੀ ਸੰਘਰਸ਼ ਅੱਜ ਦੇਸ਼ ਪੱਧਰ ਦਾ ਨਾ ਹੋ ਕੇ ਵਿਸ਼ਵ ਪੱਧਰ ਦਾ ਸੰਘਰਸ਼ ਬਣ ਚੁੱਕਾ ਹੈ।ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿਥੇ ਭਾਰਤ ਦੇ ਸਭ ਕਿਸਾਨਾਂ ਵੱਲੋਂ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਉਥੇ ਹੀ ਪਿਛਲੇ ਸਾਲ 26 ਨਵੰਬਰ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ਉਪਰ ਮੋਰਚੇ ਲਾਕੇ ਡਟੇ ਹੋਏ ਹਨ। ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਦੇ ਵਿਚਕਾਰ ਹੁਣ ਤੱਕ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ।
26 ਜਨਵਰੀ ਨੂੰ ਕਿਸਾਨਾਂ ਵੱਲੋਂ ਕੱਢੀ ਗਈ ਟਰੈਕਟਰ ਪਰੇਡ ਦੌਰਾਨ ਕੁਝ ਕਿਸਾਨਾਂ ਵੱਲੋਂ ਲਾਲ ਕਿਲ੍ਹੇ ਉਪਰ ਕੇਸਰੀ ਝੰਡਾ ਲਹਿਰਾਏ ਜਾਣ ਦੇ ਮਾਮਲੇ ਨੂੰ ਲੈ ਕੇ ਸਰਕਾਰ ਵੱਲੋਂ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਹੁਣ ਇਸ ਕਿਸਾਨੀ ਸੰਘਰਸ਼ ਦੇ ਹੱਕ ਵਿਚ ਅੰਤਰਰਾਸ਼ਟਰੀ ਖਿਡਾਰੀ ਅਤੇ ਫਿਲਮੀ ਕਲਾਕਾਰ ਤੇ ਗਾਇਕ ਹਮਾਇਤ ਕਰ ਰਹੇ ਹਨ। ਜਿਨ੍ਹਾਂ ਵੱਲੋਂ ਸੋਸ਼ਲ ਮੀਡੀਆ ਦੇ ਉਪਰ ਕਿਸਾਨਾਂ ਦੀਆਂ ਤਸਵੀਰਾਂ ਨੂੰ ਲੈ ਕੇ ਟਵੀਟ ਕਰਕੇ ਆਪਣੇ ਬਿਆਨ ਦਿੱਤੇ ਜਾ ਰਹੇ ਹਨ। ਜਿਨ੍ਹਾਂ ਵੱਲੋਂ ਇਸ ਕਿਸਾਨੀ ਸੰਘਰਸ਼ ਨੂੰ ਭਰਪੂਰ ਹਮਾਇਤ ਮਿਲ ਰਹੀ ਹੈ।
ਹੁਣ ਗਰੇਟਾ ਥਨਬਰਗ ਨੇ ਐਫ ਆਈ ਆਰ ਦਰਜ ਹੋਣ ਮਗਰੋਂ ਦੋਬਾਰਾ ਟਵੀਟ ਕੀਤਾ ਹੈ ਜਿਸ ਨੇ ਕਿਸਾਨਾਂ ਲਈ ਇੱਕ ਵੱਡਾ ਐਲਾਨ ਕੀਤਾ ਹੈ। ਗ੍ਰੇਟਾ ਥੰਨਬਰਗ ਨੇ ਐੱਫ ਆਈ ਆਰ ਦਰਜ ਕਰਨ ਤੋਂ ਬਾਅਦ ਮੁੜ ਜਵਾਬ ਦਿੱਤਾ ਹੈ। ਕਿਉਂਕਿ ਬਹੁਤ ਸਾਰੇ ਲੋਕਾਂ ਵੱਲੋਂ ਇਸ ਨੂੰ ਦੇਸ਼ ਦਾ ਅੰਦਰੂਨੀ ਮਾਮਲਾ ਦੱਸਿਆ ਗਿਆ ਸੀ। ਸਵੀਡਿਸ਼ ਮੂਲ ਦੀ ਗਰੇਟਾ ਵੱਲੋਂ ਕੀਤੇ ਗਏ ਟਵੀਟ ਦੇ ਸਬੰਧ ਵਿੱਚ ਦਿੱਲੀ ਪੁਲਿਸ ਵਿੱਚ ਐਫ਼ ਆਈ ਆਰ ਦਰਜ ਕੀਤੀ ਗਈ ਹੈ। ਦਿੱਲੀ ਪੁਲਿਸ ਵੱਲੋਂ ਸਾਈਬਰ ਸੈੱਲ ਨੇ ਧਾਰਾ 153 A ਅਤੇ 120 B ਦੇ ਤਹਿਤ ਕੇਸ ਦਰਜ ਕੀਤਾ ਹੈ। ਇਸ ਤੋਂ ਬਾਅਦ ਗਰੇਟਾ ਨੇ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਵਿੱਚ ਡੱਟ ਕੇ ਖੜੇ ਹੋਣ ਦਾ ਐਲਾਨ ਕੀਤਾ ਹੈ ਤੇ ਉਸ ਦੇ ਤੇਵਰਾ ਵਿਚ ਕੋਈ ਕਮੀ ਨਹੀਂ ਆਈ।
ਉਸ ਨੇ ਸਾਫ਼ ਕਰ ਦਿੱਤਾ ਹੈ ਕਿ ਉਹ ਕਿਸੇ ਧਮਕੀ ਤੋਂ ਡਰਨ ਵਾਲੀ ਨਹੀਂ ਹੈ ਅਤੇ ਅਜੇ ਵੀ ਕਿਸਾਨਾਂ ਦੇ ਹੱਕ ਵਿਚ ਖੜ੍ਹੀ ਹੈ। ਉਸ ਵੱਲੋਂ ਕਿਸਾਨਾਂ ਦੇ ਸਮਰਥਨ ਵਿੱਚ ਟਵੀਟ ਕੀਤਾ ਗਿਆ ਸੀ। ਉਸ ਨੇ ਸਪਸ਼ਟ ਕੀਤਾ ਕਿ ਉਹ ਨਫਰਤ ਅਤੇ ਧਮਕੀਆਂ ਨਾਲ ਆਪਣੇ ਸਟੈਂਡ ਨੂੰ ਨਹੀਂ ਬਦਲ ਸਕਦੀ। ਵਾਤਾਵਰਣ ਕਾਰਕੁਨ ਗ੍ਰੇਟਾ ਥੰਨਬਰਗ ਵੱਲੋਂ ਕਿਸਾਨਾਂ ਦੇ ਹਿਤ ਵਿੱਚ ਕੀਤੇ ਗਏ ਸਮਰਥਨ ਨੂੰ ਲੈ ਕੇ ਦਿੱਲੀ ਪੁਲਸ ਵੱਲੋਂ ਉਸਦੇ ਖਿਲਾਫ਼ ਐਫ ਆਈ ਆਰ ਦਰਜ ਕੀਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …