ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਇਕ ਪ੍ਰਕਿਰਿਆ ਜ਼ਰੀਏ ਸ਼ਾਸ਼ਨ ਨੂੰ ਚਲਾਇਆ ਜਾਂਦਾ ਹੈ ਤਾਂ ਜੋ ਪੂਰੇ ਰਾਸ਼ਟਰ ਦੇ ਅੰਦਰ ਏਕਤਾ, ਅਖੰਡਤਾ ਅਤੇ ਸ਼ਾਂਤੀ ਬਣੀ ਰਹੇ। ਇਸ ਵਾਸਤੇ ਸਾਡੇ ਸੰਵਿਧਾਨ ਦੇ ਵਿਚ ਦਿੱਤੇ ਗਏ ਪ੍ਰਸਤਾਵਾਂ ਅਨੁਸਾਰ ਕੰਮ ਕਰਨ ਦੇ ਹਾਲਾਤਾਂ ਦਾ ਵਰਣਨ ਕੀਤਾ ਗਿਆ ਹੈ। ਜਿਸ ਅਧੀਨ ਭਾਰਤ ਦਾ ਕਾਰਜਕਾਰੀ ਅਧਿਕਾਰੀ ਭਾਵ ਕਿ ਪ੍ਰਧਾਨ ਮੰਤਰੀ ਦੇਸ਼ ਨੂੰ ਚਲਾਉਣ ਦੇ ਲਈ ਲੋਕ ਸਭਾ ਅਤੇ ਰਾਜ ਸਭਾ ਦੇ ਜ਼ਰੀਏ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਕਰਦਾ ਹੈ। ਇਨ੍ਹਾਂ ਦੋਵਾਂ ਸਦਨਾਂ ਦੇ ਵਿਚ ਵੱਖ ਵੱਖ ਮੈਂਬਰਾਂ ਵੱਲੋਂ ਕੀਤੀ ਗਈ ਗੱਲ ਬਾਤ ਅਤੇ ਬਿਆਨ ਬਾਜ਼ੀ ਦੇ ਸਦਕਾ ਕਈ ਤਰ੍ਹਾਂ ਦੇ ਨਵੇਂ ਐਲਾਨ ਅਤੇ ਫੈਸਲੇ ਨਿਕਲ ਕੇ ਸਾਹਮਣੇ ਆਉਂਦੇ ਹਨ।
ਪਰ ਬੀਤੇ ਸਾਲ ਦੌਰਾਨ ਸ਼ੁਰੂ ਹੋਈ ਕੋਰੋਨਾ ਵਾਇਰਸ ਦੀ ਬਿਮਾਰੀ ਕਾਰਨ ਰਾਜ ਸਭਾ ਅਤੇ ਲੋਕ ਸਭਾ ਦੇ ਕੰਮ ਕਾਜ ਨੂੰ ਆਨ ਲਾਈਨ ਮਾਧਿਅਮ ਦੇ ਜ਼ਰੀਏ ਕੀਤਾ ਜਾਣਾ ਸ਼ੁਰੂ ਕਰ ਦਿੱਤਾ ਗਿਆ ਸੀ। ਪਰ ਹੁਣ ਇਕ ਵਾਰ ਫਿਰ ਤੋਂ ਸੀਮਿਤ ਗਿਣਤੀ ਦੇ ਨਾਲ ਇਨ੍ਹਾਂ ਦੋਵਾਂ ਸਦਨਾਂ ਦੇ ਮੈਂਬਰ ਆਪਣੀ ਹਾਜ਼ਰੀ ਲਗਵਾ ਰਹੇ ਹਨ। ਮੌਜੂਦਾ ਸਮੇਂ ਕਈ ਤਰ੍ਹਾਂ ਦੀਆਂ ਗੱਲਾਂ ਨੂੰ ਲੈ ਕੇ ਬਹਿਸ ਬਾਜ਼ੀ ਕੀਤੀ ਜਾ ਰਹੀ ਹੈ। ਹਾਲ ਹੀ ਦੇ ਦਿਨਾਂ ਦੌਰਾਨ ਸੰਸਦ ਦੇ ਵਿਚ ਬਜਟ ਬਿੱਲ ਪੇਸ਼ ਕੀਤਾ ਗਿਆ ਹੈ। ਇਸ ਦੇ ਸੰਬੰਧ ਵਿਚ ਵੱਖ-ਵੱਖ ਪਾਰਟੀਆਂ ਦੇ ਸਾਂਸਦ ਇਸ ਬਜਟ ਬਿੱਲ ਦੇ ਨਾਲ-ਨਾਲ ਹੋਰ ਕਈ ਮੌਜੂਦਾ ਮੁੱਦਿਆਂ ਉੱਪਰ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹਨ।
ਇਸੇ ਤਹਿਤ ਹੀ ਇੱਕ ਖਬਰ ਸੁਣਨ ਨੂੰ ਮਿਲ ਰਹੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 8 ਫਰਵਰੀ ਦਿਨ ਸੋਮਵਾਰ ਨੂੰ ਰਾਜ ਸਭਾ ਦੇ ਵਿਚ ਆਪਣੇ ਵਿਚਾਰ ਪੇਸ਼ ਕਰ ਸਕਦੇ ਹਨ। ਜ਼ਿਕਰ ਯੋਗ ਹੈ ਕਿ ਰਾਸ਼ਟਰਪਤੀ ਦੇ ਸੰਬੋਧਨ ਤੋਂ ਬਾਅਦ ਰਾਜ ਸਭਾ ਦੇ ਵਿਚ ਵੀਰਵਾਰ ਨੂੰ ਚਰਚਾ ਦਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਸੀ।
ਜਿਸ ਦੌਰਾਨ ਹੁਣ ਤੱਕ ਕਈ ਸੰਸਦ ਮੈਂਬਰ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਕਰ ਚੁੱਕੇ ਹਨ। ਇਸੇ ਅਧੀਨ ਹੀ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਰਾਜ ਸਭਾ ਦੇ ਵਿਚ ਆਪਣੇ ਵਿਚਾਰ ਪ੍ਰਗਟ ਕਰ ਸਕਦੇ ਹਨ। ਆਸ ਲਗਾਈ ਜਾ ਰਹੀ ਹੈ ਕਿ ਇਸ ਦੌਰਾਨ ਬਜਟ ਬਿੱਲ ਅਤੇ ਕਿਸਾਨਾਂ ਦੇ ਨਾਲ ਜੁੜੇ ਹੋਏ ਹੋ ਮਸਲੇ ਉਪਰ ਪ੍ਰਧਾਨ ਮੰਤਰੀ ਵੱਲੋਂ ਕਈ ਵੱਡੇ ਬਿਆਨ ਦਿੱਤੇ ਜਾ ਸਕਦੇ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …