Breaking News

ਖੇਤੀ ਕਨੂੰਨਾਂ ਦੇ ਬਾਰੇ ਚ ਹੁਣ ਕੇਂਦਰ ਸਰਕਾਰ ਵਲੋਂ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਖੇਤੀ ਕਾਨੂੰਨਾਂ ਦੇ ਮੁੱਦੇ ਨੂੰ ਲੈ ਕੇ ਕੋਈ ਨਾ ਕੋਈ ਬਿਆਨਬਾਜ਼ੀ ਸਾਹਮਣੇ ਆਈ ਹੀ ਰਹਿੰਦੀ ਹੈ। ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਜਿੱਥੇ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਵਿੱਚ ਸੋਧ ਪ੍ਰਸਤਾਵ ਪੇਸ਼ ਕੀਤਾ ਗਿਆ ਸੀ। ਜਿਸ ਨੂੰ ਸਭ ਕਿਸਾਨ ਆਗੂਆਂ ਵੱਲੋਂ ਠੁਕਰਾ ਦਿੱਤਾ ਗਿਆ ਸੀ। ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ।

ਇਸ ਲਈ ਕਿਸਾਨ 26 ਨਵੰਬਰ 2020 ਤੋਂ ਦਿੱਲੀ ਦੀਆਂ ਸਰਹੱਦਾਂ ਉਪਰ ਮੋਰਚਾ ਲਾ ਕੇ ਡਟੇ ਹੋਏ ਹਨ। ਸੰਘਰਸ਼ ਨੂੰ ਤੇਜ਼ ਕਰਦੇ ਹੋਏ ਕਿਸਾਨਾਂ ਵੱਲੋਂ 26 ਜਨਵਰੀ ਦੇ ਮੌਕੇ ਤੇ ਦਿੱਲੀ ਵਿੱਚ ਟਰੈਕਟਰ ਪਰੇਡ ਵੀ ਕੀਤੀ ਗਈ ਸੀ ਜਿਸ ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਪੂਰਾ ਕੀਤਾ ਗਿਆ। ਖੇਤੀ ਕਾਨੂੰਨਾਂ ਨੂੰ ਲੈ ਕੇ ਹੁਣ ਕੇਂਦਰ ਸਰਕਾਰ ਵੱਲੋਂ ਇਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ। ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰੀ ਮੰਤਰੀ ਨਰੇਂਦਰ ਸਿੰਘ ਤੋਮਰ ਵੱਲੋਂ ਜਲਦੀ ਇਸ ਮਸਲੇ ਨੂੰ ਸੁਲਝਾਉਣ ਦਾ ਬਿਆਨ ਸਾਹਮਣੇ ਆਇਆ ਹੈ।

ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਗਵਾਲੀਅਰ ਦੇ ਵਿੱਚ ਐਤਵਾਰ ਨੂੰ ਵੱਖ-ਵੱਖ ਪ੍ਰੋਗਰਾਮਾਂ ਵਿੱਚ ਸ਼ਿਰਕਤ ਕਰਨ ਮਗਰੋਂ ਪੱਤਰਕਾਰਾਂ ਨੂੰ ਸੰਬੋਧਨ ਕੀਤਾ। ਜਿਸ ਦੌਰਾਨ ਉਨ੍ਹਾਂ ਨੇ ਖੇਤੀ ਸੁਧਾਰ ਕਾਨੂੰਨਾਂ ਵਿਰੁੱਧ ਚੱਲ ਰਹੇ ਅੰਦੋਲਨ ਬਾਰੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਕਿਸਾਨ ਜਥੇ ਬੰਦੀਆਂ ਨਾਲ ਗੱਲ ਬਾਤ ਕਰ ਰਹੀ ਹੈ ਅਤੇ ਅੱਗੇ ਵੀ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਾਂਗਰਸ ਉਪਰ ਵੀ ਤਿੱਖੀ ਅਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਸਭ ਵਿਰੋਧੀ ਪਾਰਟੀਆਂ ਸਿਆਸੀ ਰੋਟੀਆਂ ਸੇਕਣ ਦਾ ਕੰਮ ਕਰ ਰਹੀਆਂ ਹਨ।

ਜੋ ਖੁਦ ਪਹਿਲਾਂ 2019 ਦੀਆਂ ਚੋਣਾਂ ਦੌਰਾਨ ਇਨ੍ਹਾਂ ਖੇਤੀ ਕਾਨੂੰਨਾਂ ਦੇ ਸਮਰਥਨ ਵਿਚ ਸਨ। ਤੇ ਜਨਤਾ ਨਾਲ ਇਸ ਗੱਲ ਉੱਪਰ ਕੰਮ ਕਰਨ ਦਾ ਵਾਅਦਾ ਵੀ ਕੀਤਾ ਸੀ। ਹੁਣ ਕਾਂਗਰਸ ਵੱਲੋਂ ਇਸ ਗੱਲ ਨੂੰ ਲੈ ਕੇ ਮੋਦੀ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇ ਬੰਦੀਆਂ ਦੇ ਅੰਦੋਲਨ ਦਾ ਦਾਇਰਾ ਸੀਮਤ ਖੇਤਰ ਵਿਚ ਹੀ ਹੈ,ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਉਨ੍ਹਾਂ ਦੀ ਆਮਦਨ ਨੂੰ ਦੁੱਗਣਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …