Breaking News

ਪੰਜਾਬ ਚ ਅੱਜ ਆਏ ਏਨੇ ਕੋਰੋਨਾ ਦੇ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਆਈ ਤਾਜਾ ਵੱਡੀ ਖਬਰ

ਸਾਰੇ ਵਿਸ਼ਵ ਵਿੱਚ ਪਿਛਲਾ ਸਾਲ ਕਦੇ ਵੀ ਨਾ ਭੁੱਲਣ ਵਾਲਾ ਸਾਲ ਸਾਬਤ ਹੋਵੇਗਾ। ਦੁਨੀਆ ਵਿੱਚ ਆਈ ਕਰੋਨਾ ਨੇ ਸਾਰੀ ਦੁਨੀਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਸੀ। ਦੇਸ਼ ਦੀ ਸਿਹਤ ਇਸ ਸਮੇਂ ਗੰਭੀਰ ਸਥਿਤੀ ਵਿਚੋਂ ਗੁਜ਼ਰ ਰਹੀ ਹੈ। ਪੂਰੇ ਵਿਸ਼ਵ ਦੇ ਵਿਚ ਇਹ ਲਾਗ ਦੀ ਬਿਮਾਰੀ ਹੁਣ ਆਪਣੀ ਦੂਸਰੀ ਲਹਿਰ ਕਾਰਨ ਖ-ਤ-ਰ-ਨਾ-ਕ ਰੂਪ ਅਪਨਾ ਚੁੱਕੀ ਹੈ। ਦੁਨੀਆਂ ਦੇ ਵਿੱਚ ਬਾਕੀ ਦੇ ਦੁੱਖ ਇਸ ਬਿਮਾਰੀ ਦੇ ਸਾਹਮਣੇ ਛੋਟੇ ਜਾਪਦੇ ਹਨ। ਇਸ ਬਿਮਾਰੀ ਦੇ ਇੱਕ ਸਾਲ ਤੋਂ ਵੱਧ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਕੋਰੋਨਾ ਵਾਇਰਸ ਦਾ ਸਹਿਮ ਲੋਕਾਂ ਵਿਚ ਅਜੇ ਤੱਕ ਕਾਇਮ ਹੈ।

ਆਏ ਦਿਨ ਬਹੁਤ ਸਾਰੇ ਲੋਕ ਆਪਣੇ ਸਕੇ ਸਬੰਧੀਆਂ ਨੂੰ ਇਸ ਬਿਮਾਰੀ ਦੇ ਕਾਰਨ ਗੁਆ ਰਹੇ ਹਨ। ਪੂਰੇ ਵਿਸ਼ਵ ਦੇ ਨਾਲ ਭਾਰਤ ਵਿੱਚ ਵੀ ਇਸ ਬਿਮਾਰੀ ਕਾਰਨ ਮਰੀਜ਼ਾਂ ਦੀ ਜਨ ਸੰਖਿਆ ਵਿਚ ਨਿਰੰਤਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਪੰਜਾਬ ‘ਚ ਕੋਰੋਨਾ ਦੇ ਮਰੀਜ਼ਾਂ ‘ਚ ਪਹਿਲਾਂ ਤੋਂ ਕਾਫੀ ਕਮੀ ਆਈ ਹੈ। ਸੂਬੇ ਦੇ ਲਗ ਭਗ ਸਾਰੇ ਜ਼ਿਲ੍ਹਿਆਂ ਨੂੰ ਇਸ ਮ-ਹਾ-ਮਾ-ਰੀ ਤੋਂ ਰਾਹਤ ਮਿਲਦੀ ਦਿਖਾਈ ਦੇ ਰਹੀ ਹੈ। ਪੰਜਾਬ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 8 ਮੌਤਾਂ ਹੋਈਆਂ ਹਨ ਜਦੋਂ ਕਿ 186 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 2070 ਹੋ ਗਈ ਹੈ।

ਜਦੋਂ ਕਿ ਸੂਬੇ ‘ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 175023 ਹੋ ਗਈ ਹੈ ਜਦੋਂ ਕਿ 167285 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਸੂਬੇ ਦੇ ਸਿਹਤ ਵਿਭਾਗ ਵੱਲੋਂ ਇਨ੍ਹਾਂ ਐਕਟਿਵ ਮਰੀਜ਼ਾਂ ਉੱਪਰ ਲਗਾਤਾਰ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਇਨ੍ਹਾਂ ਨੂੰ ਮੁੜ ਤੋਂ ਸਿਹਤਯਾਬ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਸੂਬੇ ਦੇ ਵਿੱਚ ਹਾਲਾਤ ਅਜੇ ਵੀ ਪਹਿਲਾਂ ਵਾਂਗ ਆਮ ਨਹੀਂ ਹੋਏ। ਲੋਕਾਂ ਵੱਲੋਂ ਜ਼ਿਆਦਾਤਰ ਕੰਮ ਆਨਲਾਇਨ ਮਾਧਿਅਮ ਦੇ ਜ਼ਰੀਏ ਕੀਤਾ ਜਾਣਾ ਸ਼ੁਰੂ ਕਰ ਦਿੱਤਾ ਗਿਆ ਹੈ।

ਇਸ ਸਮੇਂ ਬੱਚਿਆਂ ਦੀ ਪੜ੍ਹਾਈ ਕੋਰੋਨਾ ਨੂੰ ਦੇਖਦੇ ਹੋਏ ਇੰਟਰਨੈੱਟ ਜ਼ਰੀਏ ਕਰਵਾਈ ਜਾ ਰਹੀ ਹੈ। ਭਾਵੇਂ ਦੇਸ਼ ਦੇ ਅੰਦਰ ਕੋਰੋਨਾ ਵਾਇਰਸ ਦੀਆਂ 2 ਵੈਕਸੀਨਾਂ ਦੀ ਖੋਜ ਪੂਰੀ ਹੋ ਚੁੱਕੀ ਹੈ ਅਤੇ ਇਨ੍ਹਾਂ ਨੂੰ ਐਮਰਜੈਂਸੀ ਹਾਲਾਤਾਂ ਵਿੱਚ ਵਰਤਣ ਦੇ ਲਈ ਮਨਜ਼ੂਰੀ ਵੀ ਮਿਲ ਚੁੱਕੀ ਹੈ। ਅਜੇ ਸੂਬੇ ਅੰਦਰ ਕਰੋਨਾ ਦੀ ਵੈਕਸੀਨ ਕਰੋਨਾ ਯੋਧਿਆਂ ਅਤੇ ਮਰੀਜ਼ਾਂ ਨੂੰ ਦਿੱਤੀ ਜਾ ਰਹੀ ਹੈ। ਪਰ ਫਿਰ ਵੀ ਸੁਰੱਖਿਆ ਦੇ ਮੱਦੇ ਨਜ਼ਰ ਸਰਕਾਰ ਲੋਕਾਂ ਨੂੰ ਜਾਰੀ ਗਾਈਡ ਲਾਈਨਜ਼ ਨੂੰ ਫਾਲੋ ਕਰਨ ਦੇ ਲਈ ਆਖ ਰਹੀ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …