ਹੁਣੇ ਆਈ ਤਾਜਾ ਵੱਡੀ ਖਬਰ
ਪਿਛਲੇ ਕਈ ਮਹੀਨਿਆਂ ਤੋਂ ਖੇਤੀ ਕਾ-ਨੂੰ-ਨਾਂ ਨੂੰ ਰੱ-ਦ ਕਰਵਾਉਣ ਲਈ ਕਿਸਾਨ ਆਗੂਆਂ ਵੱਲੋਂ ਸੰਘਰਸ਼ ਆਰੰਭ ਕੀਤਾ ਗਿਆ ਸੀ। ਜੋ 26 ਨਵੰਬਰ 2020 ਤੋਂ ਦਿੱਲੀ ਦੀਆਂ ਸਰਹੱਦਾਂ ਤੇ ਹੋਰ ਸੰਘਰਸ਼ਮਈ ਤਰੀਕੇ ਨਾਲ ਸ਼ੁਰੂ ਕੀਤਾ ਗਿਆ। ਕਿਸਾਨ ਆਗੂ ਅਤੇ ਕੇਂਦਰ ਸਰਕਾਰ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਕਿਸਾਨ ਆਗੂਆਂ ਵੱਲੋਂ ਸੰਘਰਸ਼ ਨੂੰ ਤੇਜ਼ ਕਰਦੇ ਹੋਏ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ ਤੇ ਦਿੱਲੀ ਦੀਆਂ ਸੜਕਾਂ ਉਪਰ ਕਿਸਾਨਾਂ ਵੱਲੋਂ ਟਰੈਕਟਰ ਪਰੇਡ ਕਰਨ ਦਾ ਐਲਾਨ ਕੀਤਾ ਗਿਆ ਸੀ।
ਜੋ ਬਹੁਤ ਸਾਰੇ ਕਿਸਾਨਾਂ ਵੱਲੋਂ ਸ਼ਾਂਤਮਈ ਢੰਗ ਦੇ ਨਾਲ ਦਿੱਲੀ ਦੀਆਂ ਸੜਕਾਂ ਤੇ ਕੱਢੀ ਗਈ। ਦਿੱਲੀ ਦੇ ਲੋਕਾਂ ਵੱਲੋਂ ਇਸ ਟਰੈਕਟਰ ਪਰੇਡ ਦੌਰਾਨ ਕਿਸਾਨਾਂ ਉਪਰ ਫੁੱਲਾਂ ਦੀ ਬਰਸਾਤ ਕੀਤੀ ਗਈ। ਉਥੇ ਹੀ ਕੁਝ ਕਿਸਾਨ ਦਿੱਲੀ ਦੇ ਲਾਲ ਕਿਲ੍ਹੇ ਉਪਰ ਗਲਤੀ ਨਾਲ ਪਹੁੰਚ ਗਏ। ਜਿਨ੍ਹਾਂ ਨੇ ਉਥੇ ਕੇਸਰੀ ਰੰਗ ਦਾ ਝੰਡਾ ਲਹਿਰਾ ਦਿੱਤਾ। ਜਿਸ ਕਾਰਨ ਮਾਹੌਲ ਤਣਾਅਪੂਰਨ ਹੋ ਗਿਆ ਅਤੇ ਇਸ ਘਟਨਾ ਲਈ ਬਹੁਤ ਸਾਰੇ ਕਿਸਾਨ ਆਗੂਆਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ। ਹੁਣ ਅਚਾਨਕ ਸੰਯੂਕਤ ਕਿਸਾਨ ਮੋਰਚੇ ਨੇ ਆਪਣਾ ਇਕ ਫੈਸਲਾ ਬਦਲ ਲਿਆ ਹੈ। 26 ਜਨਵਰੀ ਦੀ ਘਟਨਾ ਤੋਂ ਬਾਅਦ ਕਿਸਾਨ ਆਗੂ , ਆਜ਼ਾਦ ਕਿਸਾਨ ਕਮੇਟੀ ਦੁਆਬਾ ਦੇ ਪ੍ਰਧਾਨ ਹਰਪਾਲ ਸੰਘਾਂ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਸਪੈਂਡ ਕਰ ਦਿੱਤਾ ਗਿਆ ਸੀ।
ਹੁਣ ਫਿਰ ਤੋਂ ਉਨ੍ਹਾਂ ਨੂੰ ਸੰਯੁਕਤ ਕਿਸਾਨ ਮੋਰਚੇ ਵਿੱਚ ਬਹਾਲ ਕਰਨ ਦੀ ਖਬਰ ਸਾਹਮਣੇ ਆਈ ਹੈ। 26 ਜਨਵਰੀ ਦੇ ਦਿਨ ਹਰਪਾਲ ਸੰਘਾਂ ਗਲਤੀ ਨਾਲ ਗਲਤ ਰਸਤੇ ਚਲੇ ਗਏ ਸਨ, ਜਦੋਂ ਉਨ੍ਹਾਂ ਨੂੰ ਰਸਤੇ ਦੇ ਗਲਤ ਹੋਣ ਦਾ ਪਤਾ ਲੱਗਾ ਤਾਂ ਉਹ ਤੁਰੰਤ ਵਾਪਸ ਆ ਗਏ ਸਨ। ਉਸ ਸਮੇਂ ਉਨ੍ਹਾਂ ਦੀ ਗੱਡੀ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਹੋਰ ਕਿਸਾਨ ਆਗੂ ਵੀ ਹਾਜਰ ਸਨ। ਹਰਪਾਲ ਸਿੰਘ ਸੰਘਾ ਨੂੰ ਸਸਪੈਂਡ ਕਰਨ ਸਬੰਧੀ ਜਾਣਕਾਰੀ ਹਰਪਾਲ ਸੰਘਾਂ ਵੱਲੋਂ ਦਿੱਤੀ ਗਈ ਸੀ। ਇਸ ਦੇ ਕਾਰਨ ਬਾਰੇ ਉਨ੍ਹਾਂ ਕਿਹਾ ਸੀ ਕਿ ਇਹ ਤਾਂ ਕਿਸਾਨ ਆਗੂ ਹੀ ਦੱਸ ਸਕਦੇ ਹਨ।
ਹੁਣ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਗੱਲਬਾਤ ਦੌਰਾਨ ਇਸ ਗੱਲ ਦੀ ਹਾਮੀ ਭਰੀ ਹੈ ਕਿ ਹਰਪਾਲ ਸਿੰਘ ਸੰਘਾ ਦੀ ਜਥੇਬੰਦੀ ਵਿਚ ਬਹਾਲੀ ਦੀ ਰਿਪੋਰਟ ਆ ਚੁੱਕੀ ਹੈ। ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਚਲ ਰਹੇ ਇਸ ਸੰਘਰਸ਼ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਖੇਤੀ ਕਾ-ਨੂੰ-ਨ ਰੱ-ਦ ਨਹੀਂ ਹੁੰਦੇ ਉਸ ਸਮੇਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …