ਹੁਣੇ ਆਈ ਤਾਜਾ ਵੱਡੀ ਖਬਰ
ਦਿੱਲੀ ਤੋਂ ਵੈਨਕੂਵਰ (ਕੈਨੇਡਾ) ਜਾ ਰਹੀ ਏਅਰ ਇੰਡੀਆ ਏਅਰਲਾਈਨਜ਼ ਦੀ ਵਿਸ਼ੇਸ਼ ਉਡਾਣ ਵਿਚ ਸਵਾਰ 63 ਸਾਲਾ ਬਜ਼ੁਰਗ ਮਾਤਾ ਗੁਰਮੀਤ ਕੌਰ ਸਿੱਧੂ ਦੀ ਜਹਾਜ਼ ‘ਚ ਹੀ ਮੌਤ ਹੋ ਜਾਣ ਦਾ ਪਤਾ ਲੱਗਿਆ ਹੈ। ਬਜ਼ੁਰਗ ਮਾਤਾ ਗੁਰਮੀਤ ਕੌਰ ਪਤਨੀ ਸੁਖਦੇਵ ਸਿੰਘ ਸਿੱਧੂ ਜ਼ਿਲ੍ਹਾ ਬਰਨਾਲਾ ਦੇ ਪਿੰਡ ਮੂੰਮ ਨਾਲ ਸਬੰਧਤ ਸਨ।
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕਾ ਗੁਰਮੀਤ ਕੌਰ ਆਪਣੇ ਪਤੀ ਨਾਲ 8 ਮਹੀਨੇ ਪਹਿਲਾਂ ਕੈਨੇਡਾ ਤੋਂ ਪੰਜਾਬ ਆਏ ਸਨ ਅਤੇ ਉਨ੍ਹਾਂ ਨੇ ਮਾਰਚ ਵਿਚ ਵਾਪਸ ਪਰਤਣਾ ਸੀ, ਪਰ ਕੋਰੋਨਾ ਮਹਾਂਮਾਰੀ ਕਾਰਨ ਉੱਥੇ ਹੀ ਫਸ ਗਏ। ਹੁਣ ਜਦੋਂ ਉਹ ਵਾਪਸ ਕੈਨੇਡਾ ਆ ਰਹੇ ਸਨ ਤਾਂ ਹਵਾਈ ਸਫ਼ਰ ਦੌਰਾਨ ਉਨ੍ਹਾਂ ਜਹਾਜ਼ ਦੀ ਸੀਟ ਉੱਪਰ ਹੀ ਆਪਣੇ ਪ੍ਰਾਣ ਤਿਆਗ ਦਿੱਤੇ।
ਜਿਸ ਜਹਾਜ਼ ਵਿਚ ਸਫ਼ਰ ਕਰ ਰਹੇ ਸਨ ਉਸ ਜਹਾਜ਼ ਨੇ ਠੀਕ ਦੋ ਘੰਟੇ ਬਾਅਦ ਵੈਨਕੂਵਰ (ਕੈਨੇਡਾ) ਹਵਾਈ ਅੱਡੇ ਉਪਰ ਉਤਰਨਾ ਸੀ। ਮ੍ਰਿਤਕ ਦੇੇ ਦੋ ਲੜਕੀਆਂ ਅਤੇੇ ਦੋ ਲੜਕੇ ਹਨ। ਮ੍ਰਿਤਕ ਔਰਤ ਦਾ ਸਾਰਾ ਪਰਿਵਾਰ ਕੈੈਨੇਡਾ ਵਿੱਚ ਰਹਿੰਦਾ ਹੈ। ਮ੍ਰਿਤਕ ਦਾ ਪਤੀ ਕੈਨੇਡਾ ਵਿਖੇ ਕੋਰੋਨਾ ਵਾਇਰਸ ਕਾਰਨ ਇਕਾਂਤਵਾਸ ਕੀਤਾ ਹੋਇਆ ਹੈ। ਇੱਥੇ ਪੰਜਾਬ ਦੇ ਪਿੰਡ ਮੂੰਮ ਵਿਖੇ ਪਰਿਵਾਰ ਦਾ ਕੋਈ ਵੀ ਮੈਂਬਰ ਨਹੀਂ ਰਹਿੰਦਾ ਪਰ ਮ੍ਰਿਤਕ ਦੀ ਮੌਤ ਦੀ ਖ਼ਬਰ ਕਾਰਨ ਪਿੰਡ ’ਚ ਸੋਗ ਦੀ ਲਹਿਰ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …