ਹੁਣੇ ਆਈ ਤਾਜਾ ਵੱਡੀ ਖਬਰ
26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਦਿੱਲੀ ਵਿਚ ਵਾਪਰੀ ਲਾਲ ਕਿਲੇ ਦੀ ਘਟਨਾ ਨੂੰ ਲੈ ਕੇ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ ਸੀ। ਇਸ ਘਟਨਾ ਲਈ ਜਿੱਥੇ ਕਿਸਾਨ ਆਗੂਆਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਉਥੇ ਹੀ ਅਦਾਕਾਰ ਦੀਪ ਸਿੱਧੂ ਨੂੰ ਵੀ ਇਸ ਦਾ ਦੋਸ਼ੀ ਮੰਨਿਆ ਜਾ ਰਿਹਾ ਹੈ। ਪੁਲੀਸ ਵੱਲੋਂ ਕੁਝ ਦਿਨ ਪਹਿਲਾਂ ਹੀ ਦੀਪ ਸਿੱਧੂ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਗਿਆ ਸੀ। ਦੀਪ ਸਿੱਧੂ ਉਹ ਅਦਾਕਾਰ ਹੈ ਜੋ ਪਿਛਲੇ ਲੰਮੇ ਸਮੇਂ ਤੋਂ ਇਸ ਕਿਸਾਨੀ ਸੰਘਰਸ਼ ਨਾਲ ਜੁੜਿਆ ਹੋਇਆ ਸੀ।
ਦਿੱਲੀ ਪੁਲਿਸ ਵੱਲੋਂ 26 ਜਨਵਰੀ ਨੂੰ ਲਾਲ ਕਿਲੇ ਵਿਚ ਝੰਡਾ ਲਹਿਰਾਉਣ ਅਤੇ ਹਿੰਸਾ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਦਾ ਦੋਸ਼ੀ ਅਦਾਕਾਰ ਦੀਪ ਸਿੱਧੂ ਨੂੰ ਠਹਿਰਾਇਆ ਜਾ ਰਿਹਾ ਹੈ। ਦੀਪ ਸਿੱਧੂ ਤੇ ਇਕਬਾਲ ਦੀ ਗ੍ਰਿਫਤਾਰੀ ਤੋਂ ਬਾਅਦ ਪੁਲਿਸ ਵੱਲੋਂ ਕਈ ਖੁਲਾਸੇ ਕੀਤੇ ਗਏ ਹਨ। ਉਥੇ ਹੀ ਪੁਲਿਸ ਵੱਲੋਂ ਅੱਜ ਸਵੇਰ ਸਮੇਂ ਇਨ੍ਹਾਂ ਦੋਹਾਂ ਨੂੰ ਦਿੱਲੀ ਲਾਲ ਕਿਲ੍ਹੇ ਉਪਰ ਲਿਜਾਇਆ ਗਿਆ ਸੀ। ਹੁਣ ਲਾਲ ਕਿਲੇ ਤੋਂ ਬਾਅਦ ਦੀਪ ਸਿੱਧੂ ਕੀ ਕਰਨਾ ਚਾਹੁੰਦਾ ਸੀ ਇਸ ਬਾਰੇ ਵੀ ਵੱਡਾ ਖੁਲਾਸਾ ਸਾਹਮਣੇ ਆਇਆ ਹੈ। ਅੱਜ ਕਰਾਈਮ ਬਰਾਂਚ ਦੀ ਟੀਮ ਵੱਲੋਂ ਦੀਪ ਸਿੱਧੂ ਅਤੇ ਇਕਬਾਲ ਸਿੰਘ ਨੂੰ ਮੁੜ ਤੋਂ ਲਾਲ ਕਿਲੇ ਲਜਾਇਆ ਗਿਆ ਸੀ ਤਾਂ ਜੋ 26 ਜਨਵਰੀ ਦੀ ਘਟਨਾ ਦੇ ਹੋਰ ਸਬੂਤ ਇਕੱਠੇ ਕੀਤੇ ਜਾ ਸਕਣ।
ਅੱਜ ਦੀਪ ਸਿੱਧੂ ਅਤੇ ਇਕਬਾਲ ਤੋਂ ਲਾਲ ਕਿਲ੍ਹੇ ਉਪਰ ਜਾ ਕੇ ਪੁਲਿਸ ਵੱਲੋਂ ਪੁੱਛੀ ਗਈ ਜਾਣਕਾਰੀ ਦਾ ਖੁਲਾਸਾ ਕੀਤਾ ਗਿਆ ਹੈ ਕਿ ਉਸ ਦਿਨ ਲਾਲ ਕਿਲੇ ਪਹੁੰਚਣ ਲਈ ਦੀਪ ਸਿੱਧੂ ਵੱਲੋਂ ਰੋਡ ਮੈਪ ਤਿਆਰ ਕੀਤਾ ਗਿਆ ਸੀ।ਉਸ ਤੋਂ ਬਾਅਦ ਦੀਪ ਸਿੱਧੂ ਦਾ ਮਕਸਦ ਸਮਰਥਕਾਂ ਨੂੰ ਨਾਲ ਲੈ ਕੇ ਇੰਡੀਆ ਗੇਟ ਵੱਲ ਜਾਣ ਦਾ ਵੀ ਸੀ। ਪਰ ਉਨ੍ਹਾਂ ਵੱਲੋਂ ਕਿਸੇ ਵੀ ਹਿੰਸਾ ਨੂੰ ਅੰਜਾਮ ਨਹੀਂ ਦਿੱਤਾ ਗਿਆ ਤੇ ਨਾ ਹੀ ਉਨ੍ਹਾਂ ਦਾ ਇਸ ਤਰ੍ਹਾਂ ਦਾ ਕੋਈ ਇਰਾਦਾ ਸੀ। ਉਨ੍ਹਾਂ ਦੱਸਿਆ ਕਿ ਸਥਿਤੀ ਤਣਾਅਪੂਰਣ ਹੁੰਦੀ ਵੇਖ ਕੇ ਉਹ ਵਾਪਸ ਆਪਣੇ ਧਰਨਾ ਸਥਾਨ ਤੇ ਆ ਗਏ ਸਨ।
ਉਨ੍ਹਾਂ ਵੱਲੋਂ ਕਿਸੇ ਕੱਟੜਪੰਥੀ ਨਾਲ ਜੁੜੇ ਹੋਣ ਤੇ ਸਵਾਲ ਦਾ ਜਵਾਬ ਦਿੰਦੇ ਹੋਏ ਦੀਪ ਸਿੱਧੂ ਨੇ ਦੱਸਿਆ ਕਿ ਉਹ ਕਿਸੇ ਵੀ ਕੱਟੜਪੰਥੀ ਨਾਲ ਨਹੀਂ ਜੁੜਿਆ ਹੋਇਆ। ਉਸ ਵੱਲੋਂ ਇਸ ਕਿਸਾਨੀ ਸੰਘਰਸ਼ ਨੂੰ ਸਮਰਥਨ ਦਿੱਤਾ ਗਿਆ ਹੈ, ਇਸ ਗੱਲ ਲਈ ਨੌਜਵਾਨਾਂ ਅਤੇ ਕਿਸਾਨਾਂ ਵੱਲੋਂ ਦਿੱਤਾ ਜਾਂਦਾ ਪਿਆਰ ਚੰਗਾ ਲਗਦਾ ਸੀ ਜਿਸ ਕਾਰਨ ਇਸ ਸੰਘਰਸ਼ ਨਾਲ ਜੁੜਿਆ ਰਿਹਾ। ਦੀਪ ਸਿੱਧੂ ਨੇ ਦੱਸਿਆ ਕਿ ਉਹ ਪੰਜਾਬ ਵਿੱਚ ਹੀ ਕੀਤੇ ਜਾ ਰਹੇ ਸੰਘਰਸ਼ ਨਾਲ ਜੁੜਿਆ ਹੋਇਆ ਸੀ। ਉਸ ਤੋਂ ਬਾਅਦ ਉਹ 27 ਨਵੰਬਰ ਨੂੰ ਦਿੱਲੀ ਵਿੱਚ ਸ਼ਾਮਲ ਹੋਇਆ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …