ਹੁਣੇ ਆਈ ਤਾਜਾ ਵੱਡੀ ਖਬਰ
ਪਿਛਲੇ ਕਈ ਮਹੀਨਿਆਂ ਤੋਂ ਬੱਚਿਆਂ ਨਾਲ ਹੋਣ ਵਾਲੇ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ। ਜਿੱਥੇ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਕਈ ਇੰਤਜ਼ਾਮ ਕੀਤੇ ਜਾ ਰਹੇ ਹਨ ਉਥੇ ਹੀ ਬਹੁਤ ਸਾਰੇ ਹਾਦਸੇ ਵਾਪਰ ਰਹੇ ਹਨ। ਬੱਚਿਆਂ ਨਾਲ ਬਹੁਤ ਸਾਰੇ ਹਾਦਸੇ ਵਾਪਰਨ ਦੀਆਂ ਖ਼ਬਰਾਂ ਆਮ ਹੀ ਸੁਣਦੇ ਰਹੇ ਹਾਂ। ਜਿਸ ਵਿਚ ਬਹੁਤ ਸਾਰੇ ਮਾਪਿਆਂ ਦੇ ਮਾਸੂਮ ਬੱਚਿਆਂ ਦੀ ਜਾਨ ਤੱਕ ਚਲੀ ਗਈ। ਜੋ ਦਿਨ ਬੱਚਿਆਂ ਦੇ ਬਚਪਨ ਵਿਚ ਖੇਡਣ ਦੇ ਹੁੰਦੇ ਹਨ, ਜਿਸ ਨੂੰ ਵੇਖ ਕੇ ਮਾਪਿਆਂ ਨੂੰ ਲੱਗਦਾ ਹੈ ਕਿ ਉਨ੍ਹਾਂ ਨੂੰ ਜ਼ਿੰਦਗੀ ਦੀ ਹਰ ਖੁਸ਼ੀ ਮਿਲ ਗਈ ਹੈ।
ਪਿਛਲੇ ਸਾਲ ਤੋਂ ਸ਼ੁਰੂ ਹੋ ਕੇ ਹੁਣ ਤੱਕ ਬਹੁਤ ਸਾਰੀਆਂ ਘਟਨਾਵਾਂ ਅਜਿਹੀਆਂ ਸਾਹਮਣੇ ਆਈਆਂ ਹਨ ਜਿਨ੍ਹਾਂ ਵਿੱਚ ਬਹੁਤ ਸਾਰੇ ਮਾਪਿਆਂ ਦੇ ਮਾਸੂਮ ਬੱਚੇ ਕਿਸੇ ਨਾ ਕਿਸੇ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਅਜਿਹੇ ਹਾਦਸਿਆਂ ਵਿਚ ਹੋਈਆਂ ਬੱਚਿਆਂ ਦੀਆਂ ਮੌਤਾਂ ਨੇ ਬਹੁਤ ਸਾਰੇ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜਿਸ ਨਾਲ ਪਰਿਵਾਰਾਂ ਦੇ ਹਲਾਤਾਂ ਤੇ ਬਹੁਤ ਗਹਿਰਾ ਅਸਰ ਪੈਂਦਾ ਹੈ। ਆਏ ਦਿਨ ਹੀ ਅਜਿਹੀ ਕੋਈ ਨਾ ਕੋਈ ਘਟਨਾ ਸਾਹਮਣੇ ਆ ਜਾਂਦੀ ਹੈ ਜੋ ਮਾਹੌਲ ਨੂੰ ਹੋਰ ਗਮਗੀਨ ਕਰ ਦਿੰਦੀ ਹੈ। ਹੁਣ ਪੰਜਾਬ ਵਿਚ ਫਿਰ ਤੋਂ ਬੱਚਿਆਂ ਨਾਲ ਹੋਏ ਹਾਦਸੇ ਦੀ ਮਾੜੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਲੰਧਰ ਦੇ ਥਾਣਾ ਰਾਮਾਂ ਮੰਡੀ ਦੀ ਹੱਦ ਅਧੀਨ ਪੈਂਦੇ ਝਾਂਸੀ ਕਲੋਨੀ ਦੀ ਹੈ। ਜਿੱਥੇ ਬੱਚਿਆਂ ਨਾਲ ਉਸ ਸਮੇ ਹਾਦਸਾ ਵਾਪਰਿਆ ਜਦੋਂ ਬੱਚੇ ਘਰ ਦੀ ਛੱਤ ਉੱਪਰ ਖੇਡ ਰਹੇ ਸਨ। ਇਕ ਪਤੰਗ ਹਾਈ ਵੋਲਟੇਜ ਤਾਰਾਂ ਵਿੱਚ ਫਸ ਗਈ। ਜਦੋਂ ਬੱਚਿਆਂ ਵੱਲੋਂ ਉਸਨੂੰ ਕੱਢਣ ਦੀ ਕੋਸ਼ਿਸ਼ ਇਕ ਲੋਹੇ ਦੀ ਰਾਡ ਨਾਲ ਕੀਤੀ ਗਈ ਤਾਂ, ਉਹ ਤਾਰਾਂ ਨਾਲ ਟਕਰਾ ਗਈ ਅਤੇ ਜ਼ਬਰਦਸਤ ਧਮਾਕਾ ਹੋਇਆ, ਜਿਸ ਨਾਲ ਅੰਕੁਰ ਅਤੇ ਸ਼ੁਭਮ ਬੁਰੀ ਤਰ੍ਹਾਂ ਝੁਲਸ ਗਏ। ਦੋਹਾਂ ਬੱਚਿਆਂ ਦੇ ਪਰਿਵਾਰ ਛੱਤ ਤੇ ਪਹੁੰਚੇ ਅਤੇ ਤੁਰੰਤ ਦੋਹਾਂ ਬੱਚਿਆਂ ਨੂੰ ਹਸਪਤਾਲ ਲਿਜਾਇਆ ਗਿਆ।
ਜਿੱਥੇ ਅੰਕੁਰ ਦੀ ਹਾਲਤ ਜ਼ਿਆਦਾ ਨਾਜ਼ੁਕ ਹੋਣ ਤੇ ਲੁਧਿਆਣਾ ਦੇ ਡੀ ਐਮ ਸੀ ਹਸਪਤਾਲ ਰੈਫਰ ਕਰ ਦਿੱਤਾ ਗਿਆ। ਜਿੱਥੇ ਅੱਜ ਬੱਚੇ ਦੀ ਇਲਾਜ ਦੌਰਾਨ ਮੌ-ਤ ਹੋਣ ਤੋਂ ਬਾਅਦ, ਉਸ ਦੀ ਮ੍ਰਿ-ਤ-ਕ ਦੇਹ ਨੂੰ ਜਲੰਧਰ ਲਿਆ ਕੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਸ਼ੁਭਮ ਮੈਟਰੋ ਹਸਪਤਾਲ ਵਿਚ ਇਲਾਜ ਅਧੀਨ ਹੈ। ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …