ਹੁਣੇ ਆਈ ਤਾਜਾ ਵੱਡੀ ਖਬਰ
ਹੁਣ ਤੱਕ ਪੰਜਾਬ ਦੇ ਮੌਜੂਦਾ ਹਲਾਤਾਂ ਤੇ ਨਜ਼ਰ ਮਾਰੀ ਜਾਵੇ ਤਾਂ ਇਸ ਸਮੇਂ ਮਾਹੌਲ ਪੰਜਾਬ ਵਿਚ ਹੋ ਰਹੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਲੈ ਕੇ ਬੇਹੱਦ ਭਖਿਆ ਹੋਇਆ ਹੈ। ਅੱਜ 14 ਫਰਵਰੀ ਐਤਵਾਰ ਨੂੰ ਪੰਜਾਬ ਵਿਚ ਵੱਖ ਵੱਖ ਥਾਵਾਂ ਉੱਪਰ ਇਹਨਾਂ ਚੋਣਾਂ ਸਬੰਧੀ ਵੋਟਾਂ ਪਾਈਆਂ ਜਾ ਰਹੀਆਂ ਹਨ। ਬੀਤੇ ਕਾਫੀ ਦਿਨਾਂ ਤੋਂ ਇਨ੍ਹਾਂ ਚੋਣਾਂ ਦੇ ਸਬੰਧ ਵਿੱਚ ਕਈ ਤਰ੍ਹਾਂ ਦੀਆਂ ਘਟਨਾਵਾਂ ਪੰਜਾਬ ਵਿਚ ਦੇਖਣ ਅਤੇ ਸੁਣਨ ਨੂੰ ਮਿਲੀਆਂ ਹਨ।
ਜਿਨ੍ਹਾਂ ਵਿਚ ਬਹੁਤ ਸਾਰੀਆਂ ਦੁਖਦਾਈ ਘਟਨਾਵਾਂ ਵੀ ਸ਼ਾਮਲ ਹਨ। ਇਨ੍ਹਾਂ ਘਟਨਾਵਾਂ ਦੇ ਵਿਚ ਅੱਜ ਉਸ ਸਮੇਂ ਵਾਧਾ ਹੋ ਗਿਆ ਜਦੋਂ ਗੜ੍ਹਸ਼ੰਕਰ ਦੇ ਵਿਚ ਵੋਟ ਪਾਉਣ ਗਈ ਇਕ ਬਜ਼ੁਰਗ ਔਰਤ ਦੀ ਮੌ-ਤ ਹੋ ਗਈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਹ ਘਟਨਾ ਗੜ੍ਹਸ਼ੰਕਰ ਦੇ ਵਾਰਡ ਨੰਬਰ-3 ਦੀ ਦੱਸੀ ਜਾ ਰਹੀ ਹੈ। ਜਿੱਥੇ ਸਵੇਰ ਸਮੇਂ ਬਜ਼ੁਰਗ ਔਰਤ ਸੁਰਜੀਤ ਕੌਰ ਪਤਨੀ ਗੁਰਬਚਨ ਸਿੰਘ ਵੋਟ ਪਾਉਣ ਵਾਸਤੇ ਗਈ। ਉਕਤ ਥਾਂ ‘ਤੇ ਜਾ ਕੇ ਔਰਤ ਨੇ ਵੋਟ ਪਾਉਣ ਦੀ ਪ੍ਰਕਿਰਿਆ ਨੂੰ ਪੂਰਾ ਕੀਤਾ ਅਤੇ ਉਸ ਤੋਂ ਬਾਅਦ ਵਾਪਸ ਆਪਣੇ ਘਰ ਨੂੰ ਆਉਣ ਲਈ ਚੱਲ ਪਈ।
ਪਰ ਰਸਤੇ ਵਿੱਚ ਘਰ ਆਉਂਦੇ ਸਮੇਂ ਉਸਨੂੰ ਅਚਾਨਕ ਘਬਰਾਹਟ ਮਹਿਸੂਸ ਹੋਣੀ ਸ਼ੁਰੂ ਹੋ ਗਈ ਜਿਸ ਤੋਂ ਬਾਅਦ ਉਸ ਬਜ਼ੁਰਗ ਔਰਤ ਦੀ ਸਿਹਤ ਖਰਾਬ ਹੋ ਗਈ ਅਤੇ ਉਹ ਡਿੱਗ ਗਈ। ਨਜ਼ਦੀਕੀ ਲੋਕਾਂ ਨੇ ਉਸ ਨੂੰ ਚੁੱਕਿਆ ਅਤੇ ਤੁਰੰਤ ਹਸਪਤਾਲ ਲੈ ਗਏ। ਜਿਥੇ ਡਾਕਟਰਾਂ ਨੇ ਉਸ ਔਰਤ ਨੂੰ ਮ੍ਰਿ-ਤ-ਕ ਘੋਸ਼ਿਤ ਕਰ ਦਿੱਤਾ। ਖਬਰ ਲਿਖੇ ਜਾਣ ਤੱਕ ਉਕਤ ਔਰਤ ਦੀ ਮੌ-ਤ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ। ਗੜਸ਼ੰਕਰ ਖੇਤਰ ਦੇ ਵਿੱਚ ਵਾਪਰੀ ਇਸ ਘਟਨਾ ਦੇ ਕਾਰਨ ਹਰ ਕੋਈ ਹੈਰਾਨ ਰਹਿ ਗਿਆ ਹੈ।
ਅਚਾਨਕ ਹੀ ਮਿਲੀ ਇਸ ਮੌ-ਤ ਦੇ ਕਾਰਨ ਸਥਾਨਕ ਵਾਸੀਆਂ ਦੇ ਵਿਚ ਗ਼ਮ ਦਾ ਮਾਹੌਲ ਪੈਦਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਚੋਣਾਂ ਦੇ ਸੰਬੰਧ ਵਿੱਚ ਪੰਜਾਬ ਵਿੱਚ ਬੀਤੇ ਕਾਫੀ ਦਿਨਾਂ ਤੋਂ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ ਜਿਸ ਦੇ ਵਿਚ ਜਾਨੀ ਅਤੇ ਮਾਲੀ ਨੁਕਸਾਨ ਹੋਣ ਦੀਆਂ ਖ਼ਬਰਾਂ ਵੀ ਆ ਰਹੀਆਂ ਹਨ। ਅੱਜ ਪੰਜਾਬ ਅੰਦਰ ਵਾਪਰੀ ਇਸ ਘਟਨਾ ਦੇ ਕਾਰਨ ਇਹ ਹਾਲਾਤ ਇਕ ਵਾਰ ਫਿਰ ਤੋਂ ਨਾਸਾਜ਼ ਹੋਏ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …