ਹੁਣੇ ਆਈ ਤਾਜਾ ਵੱਡੀ ਖਬਰ
ਇਨਸਾਨ ਨੂੰ ਜ਼ਿੰਦਗੀ ਜੀਣ ਲਈ ਹਰ ਇੱਕ ਚੀਜ਼ ਦੀ ਜ਼ਰੂਰਤ ਪੈਂਦੀ ਹੈ। ਸਮੇਂ ਦੇ ਮੁਤਾਬਕ ਹਰ ਚੀਜ਼ ਵਿੱਚ ਤਬਦੀਲੀ ਹੋ ਰਹੀ ਹੈ। ਲੋਕਾਂ ਦੀਆਂ ਸਹੂਲਤਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਬਦਲਾਅ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਕਿਸੇ ਵੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਹਰ ਇਨਸਾਨ ਨੂੰ ਖਾਣਾ ਬਣਾਉਣ ਲਈ ਰਸੋਈ ਵਿਚ ਗੈਸ ਦੀ ਵਰਤੋਂ ਕਰਨੀ ਪੈਂਦੀ ਹੈ। ਕਈ ਵਾਰ ਇਸ ਦੀ ਸਹੀ ਸਮੇਂ ਤੇ ਡਿਲਵਰੀ ਨਾ ਹੋਣ ਕਾਰਨ ਉਪਭੋਗਤਾ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ।
ਜਿਸ ਦੇ ਚੱਲਦੇ ਹੋਏ ਰਸੋਈ ਗੈਸ ਪ੍ਰਾਪਤ ਕਰਨ ਵਿੱਚ ਮੁਸ਼ਕਿਲ ਆ ਜਾਂਦੀ ਹੈ। ਗੈਸ ਸਿਲੰਡਰਾਂ ਦੇ ਬਾਰੇ ਕੀਤੇ ਗਏ ਕਈ ਐਲਾਨ ਲੋਕਾਂ ਨੂੰ ਹੈਰਾਨੀ ਵਿੱਚ ਪਾ ਦਿੰਦੇ ਹਨ। ਹੁਣ ਐਲਪੀਜੀ ਗੈਸ ਸਿਲੰਡਰ ਵਰਤਣ ਵਾਲਿਆਂ ਲਈ ਇਕ ਮਾੜੀ ਖਬਰ ਸਾਹਮਣੇ ਆਈ ਹੈ। ਕਿਉਕਿ ਇਥੇ ਇਹ ਐਲਾਨ ਹੋ ਗਿਆ ਹੈ। ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਬਦਲਾ ਕਾਰਨ ਗਰੀਬ ਵਰਗ ਉਤੇ ਬੋਝ ਪਾਇਆ ਜਾ ਰਿਹਾ ਹੈ। ਕੱਲ ਸੋਮਵਾਰ ਤੋਂ ਦਿੱਲੀ ਵਿੱਚ ਐਲਪੀਜੀ ਗੈਸ ਸਿਲੰਡਰ ਮਹਿੰਗਾ ਹੋਣ ਜਾ ਰਿਹਾ ਹੈ। ਜਿਸ ਕਾਰਨ ਗਹਿਰੀ ਚਿੰਤਾ ਵਿਚ ਹਨ।
ਹੁਣ ਘਰੇਲੂ ਗੈਸ ਸਿਲੰਡਰ 14.2 ਕਿਲੋ ਵਾਲੇ ਦੀ ਕੀਮਤ 50 ਰੁਪਏ ਵਧੇਗੀ। ਇੰਨਾ ਘਰੇਲੂ ਗੈਸ ਦੀਆਂ ਕੀਮਤਾਂ ਵਧਣ ਨਾਲ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਨਵੀਂਆਂ ਕੀਮਤਾਂ ਸੋਮਵਾਰ ਦੁਪਹਿਰ 12 ਵਜੇ ਤੋਂ ਬਾਅਦ ਲਾਗੂ ਹੋਣਗੀਆਂ। ਗੈਸ ਦੀਆਂ ਵਧੀਆਂ ਹੋਈਆਂ ਇਹ ਕੀਮਤਾਂ ਲੋਕਾਂ ਨੂੰ ਹੋਰ ਆਰਥਿਕ ਮੰਦੀ ਦੇ ਦੌਰ ਵਿੱਚ ਲੈ ਜਾਣਗੀਆਂ। ਕਿਉਂਕਿ ਲੋਕ ਕਰੋਨਾ ਦੇ ਸਮੇਂ ਤੋਂ ਪਹਿਲਾਂ ਹੀ ਬੜੀ ਮੁਸ਼ਕਲ ਨਾਲ ਉਭਰ ਰਹੇ ਹਨ।
ਹੁਣ ਗੈਸ ਸਿਲੰਡਰ ਦੀ ਕੀਮਤ ਵਿੱਚ ਵਾਧੇ ਤੋਂ ਬਾਅਦ 14.2 ਕਿਲੋਗ੍ਰਾਮ ਸਿਲੰਡਰ ਦੀ ਕੀਮਤ ਪ੍ਰਤੀ ਸਿਲੰਡਰ 769 ਰੁਪਏ ਹੋਵੇਗੀ। ਹੁਣ ਪਿਛਲੇ ਕੁਝ ਮਹੀਨਿਆਂ ਤੋਂ ਕਈ ਵਾਰ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਵਾਧਾ ਹੋ ਚੁੱਕਾ ਹੈ। ਇਸ ਤੋਂ ਪਹਿਲਾਂ ਦਿੱਲੀ ਵਿੱਚ ਗੈਰ ਸਬਸਿਡੀ ਵਾਲੇ ਸਿਲੰਡਰ ਦੀ ਕੀਮਤ 694 ਰੁਪਏ ਤੋਂ ਵਧਾ ਕੇ 719 ਰੁਪਏ ਕੀਤੀ ਗਈ ਸੀ। ਪਿਛਲੇ ਸਾਲ ਦਸੰਬਰ 2020 ਨੂੰ ਵੀ ਰਸੋਈ ਗੈਸ ਦੀ ਕੀਮਤ ਵਿੱਚ 50 ਰੁਪਏ ਦਾ ਵਾਧਾ ਹੋਇਆ ਸੀ। ਕਰੋਨਾ ਦੇ ਕਾਰਨ ਸਾਰਾ ਦੇਸ਼ ਪਹਿਲਾਂ ਹੀ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਿਹਾ ਹੈ,ਉਸ ਸਮੇਂ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਕਾਰਨ ਲੋਕ ਪਰੇਸ਼ਾਨੀ ਵਿੱਚ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …