ਹੁਣੇ ਆਈ ਤਾਜਾ ਵੱਡੀ ਖਬਰ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਪੈਣ ਵਾਲੀ ਕੜਾਕੇ ਦੀ ਠੰਢ ਵੀ ਕਿਸਾਨਾਂ ਦੇ ਹੌਂਸਲੇ ਨੂੰ ਕਮਜ਼ੋਰ ਨਹੀਂ ਕਰ ਸਕੀ। 26 ਜਨਵਰੀ ਨੂੰ ਟ੍ਰੈਕਟਰ ਪਰੇਡ ਦੌਰਾਨ ਲਾਲ ਕਿਲੇ ਉੱਤੇ ਵਾਪਰੀਆਂ ਘਟਨਾਵਾਂ ਨੂੰ ਲੈ ਕੇ ਕਿਸਾਨਾਂ ਨਾਲ ਹੋਈਆਂ ਵਾਰਦਾਤਾਂ ਤੋਂ ਬਾਅਦ ਇਸ ਕਿਸਾਨੀ ਸੰਘਰਸ਼ ਨੂੰ ਕਿਸਾਨ ਆਗੂ ਰਾਕੇਸ਼ ਟਿਕੈਤ ਵੱਲੋਂ ਮੁੜ ਤੇਜ਼ ਕਰ ਦਿੱਤਾ ਗਿਆ ਹੈ।
ਇਸ ਕਿਸਾਨੀ ਸੰਘਰਸ਼ ਦੌਰਾਨ ਹੁਣ ਤੱਕ ਬਹੁਤ ਸਾਰੇ ਕਿਸਾਨ ਸ਼ਹੀਦ ਹੋ ਚੁੱਕੇ ਹਨ, ਜਿਨ੍ਹਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਦੇਸ਼ ਦੇ ਹਰ ਵਰਗ ਵੱਲੋਂ ਇਸ ਕਿਸਾਨੀ ਸੰਘਰਸ਼ ਨੂੰ ਭਰਪੂਰ ਸਮਰਥਨ ਦਿਤਾ ਜਾ ਰਿਹਾ ਹੈ। ਇਸ ਸੰਘਰਸ਼ ਦੌਰਾਨ ਬਹੁਤ ਸਾਰੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਉਪਰ ਠੰਡ ਦੀ ਚਪੇਟ ਵਿਚ ਆ ਗਏ, ਤੇ ਕੁਝ ਦਿਲ ਦਾ ਦੌਰਾ ਪੈਣ ਕਾਰਨ, ਤੇ ਕੁਝ ਇਸ ਕਿਸਾਨੀ ਸੰਘਰਸ਼ ਵਿੱਚ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਗਏ। ਕੈਪਟਨ ਅਮਰਿੰਦਰ ਸਿੰਘ ਇਸ ਕਾਰਨ ਹੀ ਗੁੱਸੇ ਵਿੱਚ ਤੇ ਕਹੀ ਇਹ ਗੱਲ ।
ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਮੌਤ ਨੂੰ ਲੈ ਕੇ ਹਰਿਆਣਾ ਸਰਕਾਰ ਤੇ ਭਾਜਪਾ ਦੇ ਕੁਝ ਆਗੂਆਂ ਵੱਲੋਂ ਕੀਤੀ ਗਈ ਬਿਆਨਬਾਜ਼ੀ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਅਜੇਹੇ ਲੀਡਰਾਂ ਨੂੰ ਸੱਤਾ ਤੋਂ ਲਾਂਭੇ ਹੋ ਜਾਣਾ ਚਾਹੀਦਾ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਗੱਲ ਦੀ ਵੀ ਨਿੰਦਾ ਕੀਤੀ ਗਈ ਕਿ ਸਰਕਾਰ ਵੱਲੋਂ ਕਿਸੇ ਵੀ ਮ੍ਰਿਤਕ ਦੇ ਪਰਿਵਾਰ ਨੂੰ ਕੋਈ ਵਿੱਤੀ ਸਹਾਇਤਾ ਦੇਣ ਦੀ ਯੋਜਨਾ ਸਰਕਾਰ ਵਲੋਂ ਨਹੀ ਹੈ। ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੌਮਰ ਵੱਲੋਂ ਮ੍ਰਿਤਕਾਂ ਸਬੰਧੀ ਇਹ ਕਿਹਾ ਗਿਆ ਹੈ ਕਿ ਸਾਡੇ ਕੋਲ ਮ੍ਰਿਤਕ ਕਿਸਾਨ ਸਬੰਧੀ ਕੋਈ ਜਾਣਕਾਰੀ ਨਹੀਂ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੇਤੀਬਾੜੀ ਮੰਤਰੀ ਨੇ ਜਾਂ ਤਾਂ ਜਾਣ-ਬੁੱਝ ਕੇ ਸਦਨ ਵਿਚ ਝੂਠ ਬੋਲਿਆ ਹੈ ਜਾਂ ਉਹ ਕਿਸਾਨੀ ਸੰਘਰਸ਼ ਦੌਰਾਨ ਕਿਸਾਨਾਂ ਦੀ ਹੋਈ ਮੌ-ਤ ਦੇ ਅੰਕੜਿਆਂ ਦਾ ਪਤਾ ਲਗਾਉਣ ਦੀ ਪ੍ਰਵਾਹ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨਣੀਆਂ ਚਾਹੀਦੀਆਂ ਹਨ ਅਤੇ ਮ੍ਰਿ-ਤ-ਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਲਈ ਇਨਕਾਰ ਕੀਤੇ ਜਾਣ ਤੋਂ ਸਾਬਤ ਹੋ ਗਿਆ ਹੈ, ਕੀ ਸਰਕਾਰ ਮਨਘੜਤ ਗੱਲਾਂ ਫੈਲਾ ਕੇ ਇਸ ਸੰਘਰਸ਼ ਨੂੰ ਅਸਫ਼ਲ ਕਰਨਾ ਚਾਹੁੰਦੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਕਿਹੋ ਜਿਹੀ ਸਰਕਾਰ ਹੈ ਜਿਸ ਨੂੰ ਆਪਣੇ ਦੇਸ਼ ਵਿੱਚ ਮਰ ਰਹੇ ਲੋਕਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ, ਕਿ ਇਸ ਕਿਸਾਨੀ ਸੰਘਰਸ਼ ਦੌਰਾਨ ਕਿੰਨੇ ਕਿਸਾਨਾਂ ਦੀ ਜਾਨ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …