Breaking News

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਦੱਸੀ ਅਜਿਹੀ ਖਬਰ ਕੇ ਹਰ ਕੋਈ ਰਹਿ ਗਿਆ ਹੈਰਾਨ

ਆਈ ਤਾਜਾ ਵੱਡੀ ਖਬਰ

3 ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਸ਼ੁਰੂ ਕੀਤਾ ਗਿਆ ਸੰਘਰਸ਼ ਨਿਰੰਤਰ ਜਾਰੀ ਹੈ। 26 ਜਨਵਰੀ ਤੋਂ ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਤੇ ਮੋਰਚੇ ਲਾਏ ਹੋਏ ਨੇ ਤੇ ਕੇਂਦਰ ਸਰਕਾਰ ਤੋਂ ਇਨਾ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ਕੀਤੀ ਜਾ ਰਹੀ ਹੈ। ਉੱਥੇ ਹੀ ਹੁਣ ਤੱਕ ਕੇਂਦਰ ਸਰਕਾਰ ਤੇ ਕਿਸਾਨ ਆਗੂਆਂ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਸਰਕਾਰ ਵੱਲੋਂ ਇਹਨਾਂ ਖੇਤੀ ਕਨੂੰਨਾਂ ਬਾਰੇ ਸੋਧ ਦਾ ਪ੍ਰਸਤਾਵ ਜਾਰੀ ਕੀਤਾ ਗਿਆ ਸੀ ਜਿਸ ਨੂੰ ਕਿਸਾਨ ਆਗੂਆਂ ਵੱਲੋਂ ਠੁਕਰਾ ਦਿੱਤਾ ਗਿਆ ਹੈ।

ਉੱਥੇ ਹੀ ਬਹੁਤ ਸਾਰੇ ਸ਼ਰਾਰਤੀ ਅਨਸਰਾਂ ਵੱਲੋਂ ਇਸ ਸੰਘਰਸ਼ ਨੂੰ ਲੈ ਕੇ ਕੁਝ ਨਾ ਕੁਝ ਕਿਹਾ ਜਾ ਰਿਹਾ ਹੈ। ਉੱਥੇ ਹੀ ਕੁੱਝ ਜਾਅਲ੍ਹੀ ਖਾਤੇ ਬਣਾ ਕੇ ਕੁਝ ਅਜਿਹੇ ਲੋਕਾਂ ਵੱਲੋਂ ਪੈਸਾ ਇੱਕਠਾ ਕੀਤਾ ਜਾ ਰਿਹਾ ਹੈ। ਹੁਣ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਵੀ ਇਕ ਅਜਿਹੀ ਖਬਰ ਦੱਸੀ ਹੈ ,ਜਿਸ ਨੂੰ ਸੁਣ ਕੇ ਸਭ ਨੂੰ ਹੈਰਾਨੀ ਹੋ ਰਹੀ ਹੈ। ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਅਤੇ ਕਿਸਾਨ ਅੰਦੋਲਨ ਦੇ ਸਰਗਰਮ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਦੱਸਿਆ ਹੈ ਕਿ ਉਨ੍ਹਾਂ ਦੇ ਨਾਮ ਉੱਤੇ ਅਤੇ ਉਨ੍ਹਾਂ ਦੇ ਕੁਝ ਦੋਸਤਾਂ ਦੇ ਨਾਮ ਉੱਪਰ ਜਾਅਲੀ ਖਾਤੇ ਬਣਾਏ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਕੁਝ ਅਜਿਹੇ ਲੋਕਾਂ ਵੱਲੋਂ ਟਵਿਟਰ ਸਮੇਤ ਹੋਰ ਸੋਸ਼ਲ ਮੀਡੀਆ ਦੇ ਪਲੇਟਫਾਰਮ ਉੱਪਰ ਉਨ੍ਹਾਂ ਦੇ ਜਾਅਲੀ ਖਾਤੇ ਬਣਾ ਕੇ ਤੇ ਉਨ੍ਹਾਂ ਦੀ ਤਸਵੀਰ ਲਗਾ ਕੇ ਕੁਝ ਗ਼ਲਤ ਪੋਸਟਾਂ ਪਾਈਆਂ ਜਾ ਰਹੀਆਂ ਹਨ। ਜੋ ਇਸ ਕਿਸਾਨੀ ਸੰਘਰਸ਼ ਨਾਲ ਖਿਲਵਾੜ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬਣਾਏ ਗਏ ਜਾਅਲੀ ਖਾਤੇ ਦੇ 2 ਹਜ਼ਾਰ ਫਾਲੋਅਰਜ਼ ਤੋਂ ਵੱਧ ਹੋ ਗਏ ਹਨ। ਜਿਸ ਤੇ ਲੱਖਾ ਸਿਧਾਣਾ ਅਤੇ ਦੀਪ ਸਿੱਧੂ ਬਾਰੇ ਗ਼ਲਤ ਖ਼ਬਰਾਂ ਪਾਈਆਂ ਜਾ ਰਹੀਆਂ ਹਨ।

ਇਥੇ ਅਜਿਹੇ ਬਿਆਨ ਪੇਸ਼ ਕੀਤੇ ਜਾ ਰਹੇ ਹਨ , ਜਿਸ ਬਾਰੇ ਮੈਂ ਕਦੇ ਬੋਲਿਆ ਹੀ ਨਹੀ। ਉਨ੍ਹਾਂ ਕਿਹਾ ਕਿ ਅਜਿਹੇ ਖਾਤੇ ਬਣਾ ਕੇ ਗ਼ਲਤ ਪੋਸਟਾਂ ਅਤੇ ਬਿਆਨਬਾਜ਼ੀ ਕਰਕੇ ਇਸ ਕਿਸਾਨੀ ਸੰਘਰਸ਼ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੁਝ ਸ਼ਰਾਰਤੀ ਲੋਕਾਂ ਵੱਲੋਂ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਬਲਵੀਰ ਸਿੰਘ ਰਾਜੇਵਾਲ ਵੱਲੋਂ ਖੁਦ ਆਪਣੇ ਫੇਸਬੁੱਕ ਅਕਾਊਂਟ ਉਪਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਪੋਸਟਾਂ ਅਤੇ ਝੂਠੀਆਂ ਖਬਰਾਂ ਤੋਂ ਸਭ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …