Breaking News

ਕਿਸਾਨ ਅੰਦੋਲਨ : ਹੁਣੇ ਹੁਣੇ ਅਚਾਨਕ 25 ਫਰਵਰੀ ਲਈ ਹੋ ਗਿਆ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ

ਦੇਸ਼ ਵਿਚ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਕੋਈ ਨਾ ਕੋਈ ਖਬਰ ਸਾਹਮਣੇ ਆਈ ਹੀ ਰਹਿੰਦੀ ਹੈ। ਕਿਸਾਨ ਆਗੂਆਂ ਅਤੇ ਸਰਕਾਰ ਵਿਚਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਲੈ ਕੇ ਹੋਈਆਂ ਮੀਟਿੰਗਾਂ ਹੁਣ ਤੱਕ ਬੇਸਿੱਟਾ ਰਹੀਆਂ ਹਨ। ਜਿਸ ਕਾਰਨ ਕਿਸਾਨਾਂ ਵੱਲੋਂ ਲੰਮੇ ਸਮੇਂ ਤੋਂ ਸ਼ੁਰੂ ਕੀਤਾ ਗਿਆ ਸੰਘਰਸ਼ ਅਜੇ ਵੀ ਨਿਰੰਤਰ ਚੱਲ ਰਿਹਾ ਹੈ। ਕਿਸਾਨਾਂ ਵੱਲੋਂ ਸੰਘਰਸ਼ ਨੂੰ ਤੇਜ਼ ਕਰਦੇ ਹੋਏ 26 ਜਨਵਰੀ ਨੂੰ ਟ੍ਰੈਕਟਰ ਪਰੇਡ ਕੀਤੀ ਗਈ ਸੀ ਉਸ ਦਿਨ ਕੁਝ ਕਿਸਾਨਾਂ ਵੱਲੋਂ ਲਾਲ ਕਿਲੇ ਉਪਰ ਕੇਸਰੀ ਰੰਗ ਦਾ ਝੰਡਾ ਲਹਿਰਾਉਣ ਕਰਕੇ ਸਥਿਤੀ ਤ-ਣਾ-ਅ-ਪੂ-ਰ-ਣ ਹੋ ਗਈ ਹੈ

ਜਿਸ ਕਾਰਨ ਇਸ ਕਿਸਾਨੀ ਸੰਘਰਸ਼ ਉਪਰ ਸਖਤੀ ਵਧਾਈ ਜਾ ਰਹੀ ਹੈ। ਕਿਸਾਨਾਂ ਵੱਲੋਂ ਹੁਣ ਪੰਜਾਬ, ਹਰਿਆਣਾ ਤੇ ਰਾਜਸਥਾਨ ਵਿੱਚ ਮਹਾ ਪੰਚਾਇਤ ਦਾ ਆਯੋਜਨ ਵੀ ਕੀਤਾ ਜਾ ਰਿਹਾ ਹੈ। ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਇਸ ਕਿਸਾਨੀ ਸੰਘਰਸ਼ ਨਾਲ ਜੋੜਿਆ ਜਾ ਸਕੇ। ਹੁਣ ਅਚਾਨਕ 25 ਫਰਵਰੀ ਬਾਰੇ ਇਹ ਵੱਡਾ ਐਲਾਨ ਕੀਤਾ ਗਿਆ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ ਜਿਥੇ ਪਹਿਲਾਂ ਹਰਿਆਣਾ ਅਤੇ ਰਾਜਸਥਾਨ ਦੇ ਵਿੱਚ ਪੰਚਾਇਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ,

ਤਾਂ ਜੋ ਇਸ ਨਾਲ ਕਿਸਾਨ ਵੱਧ ਤੋਂ ਵੱਧ ਇਸ ਕਿਸਾਨੀ ਸੰਘਰਸ਼ ਨਾਲ ਜੁੜ ਸਕਣ। ਉੱਥੇ ਹੀ ਹੁਣ ਪੰਜਾਬ ਦੇ ਵਿਚ ਵੀ ਸੰਯੁਕਤ ਕਿਸਾਨ ਮੋਰਚੇ ਵਲੋਂ 25 ਫਰਵਰੀ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਕ ਕਸਬਾ ਕਲਾਨੌਰ ਦੀ ਦਾਣਾ ਮੰਡੀ ’ਚ ਕਿਸਾਨ ਮਹਾਂ ਪੰਚਾਇਤ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਜਿਸ ਨਾਲ ਵੱਧ ਤੋਂ ਵੱਧ ਪਿੰਡ ਪੱਧਰ ਅਤੇ ਸ਼ਹਿਰ ਪੱਧਰ ਦੇ ਲੋਕਾਂ ਨੂੰ ਇਸ ਕਿਸਾਨੀ ਸੰਘਰਸ਼ ਜੋੜ ਕੇ ਇਸ ਅੰਦੋਲਨ ਨੂੰ ਸਫ਼ਲ ਬਣਾਇਆ ਜਾ ਸਕੇ। 25 ਫਰਵਰੀ ਨੂੰ ਕੀਤੀ ਜਾ ਰਹੀ ਪੰਚਾਇਤ ਦੀ ਜਾਣਕਾਰੀ ਦਿੰਦੇ ਹੋਏ

ਚੇਅਰਮੈਨ ਭਗਵਾਨ ਸਿੰਘ ਬਰੀਲ੍ਹਾ, ਕਾਮਰੇਡ ਜਗਜੀਤ ਸਿੰਘ ਗੋਰਾਇਆ ਨੇ ਦੱਸਿਆ ਹੈ ਕਿ ਇਸ ਸਮਾਗਮ ’ਚ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਸ. ਬਲਬੀਰ ਸਿੰਘ ਰਾਜੇਵਾਲ, ਕੁਲਵੰਤ ਸਿੰਘ ਸੰਧੂ, ਰੂਲਦੂ ਸਿੰਘ ਮਾਨਸਾ, ਬਲਵਿੰਦਰ ਸਿੰਘ ਰਾਜੂ ਔਲਖ, ਸਤਨਾਮ ਸਿੰਘ ਸਾਹਨੀ, ਮਨਜੀਤ ਸਿੰਘ ਰਾਏ, ਬਲਦੇਵ ਸਿੰਘ ਨਿਹਾਲਗੜ੍ਹ ਸਮੇਤ ਕਿਸਾਨੀ ਮਾਮਲਿਆਂ ’ਚ ਪੈਰਵਾਈ ਕਰ ਰਹੇ ਆਗੂ ਸੰਬੋਧਨ ਕਰਨ ਲਈ ਪਹੁੰਚਣਗੇ। ਇਸ ਲਈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਮਹਾ ਪੰਚਾਇਤ ਵਿੱਚ ਸ਼ਾਮਲ ਹੋ ਕੇ ਕਿਸਾਨੀ ਸੰਘਰਸ਼ ਨੂੰ ਆਪਣਾ ਸਮਰਥਨ ਦੇਣ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …