ਆਈ ਤਾਜਾ ਵੱਡੀ ਖਬਰ
ਬਹੁਤ ਸਾਰੇ ਲੋਕਾਂ ਦਾ ਸੁਪਨਾ ਵਿਦੇਸ਼ ਜਾਣ ਦਾ ਹੁੰਦਾ ਹੈ, ਜਿੱਥੇ ਜਾ ਕੇ ਉਹ ਲੋਕ ਆਪਣੇ ਸੁਪਨਿਆਂ ਨੂੰ ਸਾਕਾਰ ਕਰਦੇ ਹਨ। ਕਰੋਨਾ ਨੇ ਬਹੁਤ ਸਾਰੇ ਲੋਕਾਂ ਦੇ ਅਜਿਹੇ ਸੁਪਨਿਆਂ ਨੂੰ ਤੋੜ ਕੇ ਰੱਖ ਦਿੱਤਾ ਹੈ। ਕਰੋਨਾ ਦੇ ਵਧੇ ਕੇਸਾਂ ਕਾਰਨ ਬਹੁਤ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਤੇ ਸੁਰੱਖਿਆ ਨੂੰ ਵਧਾਉਂਦੇ ਹੋਏ ਤਾਲਾਬੰਦੀ ਕੀਤੀ ਗਈ ਹੈ। ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਉਪਰ ਵੀ ਪੂਰਨ ਪਾਬੰਦੀ ਲਗਾਈ ਗਈ ਹੈ। ਜਿਸ ਨਾਲ ਇਸ ਕਰੋਨਾ ਤੇ ਪ੍ਰਸਾਰ ਨੂੰ ਰੋਕਿਆ ਜਾ ਸਕੇ।
ਇਸ ਕਰੋਨਾ ਦੇ ਕਾਰਨ ਬਹੁਤ ਸਾਰੇ ਵਿਦਿਆਰਥੀ ਵਿਦੇਸ਼ ਵੀ ਪੜ੍ਹਾਈ ਦੇ ਤੌਰ ਤੇ ਨਹੀਂ ਜਾ ਸਕੇ। ਕੁਝ ਲੋਕ ਵਿਦੇਸ਼ਾਂ ਵਿੱਚ ਮਜਬੂਰੀ ਵਸ ਜਾਂਦੇ ਹਨ ਤੇ ਕੁੱਝ ਲੋਕਾਂ ਨੂੰ ਉਸ ਦੇਸ਼ ਦੀ ਖੂਬਸੂਰਤੀ ਆਪਣੇ ਵੱਲ ਖਿੱਚ ਕੇ ਲੈ ਜਾਂਦੀ ਹੈ। ਵਿਦੇਸ਼ ਜਾਣ ਵਾਲੇ ਲੋਕ ਬਹੁਤ ਲੰਮੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਹਨ। ਹੁਣ ਕੈਨੇਡਾ ਜਾਣ ਦੇ ਸ਼ੋਕੀਨ ਲੋਕਾਂ ਲਈ ਇੱਕ ਵੱਡੀ ਖੁਸ਼ੀ ਦੀ ਖਬਰ ਸਾਹਮਣੇ ਆਈ ਹੈ। ਕੈਨੇਡਾ ਸਰਕਾਰ ਵੱਲੋਂ ਬੀਤੇ ਦਿਨੀਂ ਜਿਸ ਤਰ੍ਹਾਂ ਸੀ. ਆਰ. ਐਸ. ਸਕੋਰ 75 ਤੇ ਲਿਆਂਦਾ ਗਿਆ ਹੈ।
ਜਿਸ ਦੇ ਜ਼ਰੀਏ ਐਕਸਪ੍ਰੈਸ ਐਂਟਰੀ ਰਾਹੀਂ 27,332 ਲੋਕਾਂ ਨੂੰ ਪੱਕੇ ਹੋਣ ਦਾ ਮੌਕਾ ਦਿੱਤਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ ਆਉਣ ਵਾਲੇ 3 ਸਾਲਾਂ ਦੇ ਵਿੱਚ, ਹਰ ਸਾਲ ਪ੍ਰਵਾਸੀਆਂ ਨੂੰ 4 ਲੱਖ ਦੇ ਕਰੀਬ ਕੈਨੇਡਾ ਆਉਣ ਦਾ ਟੀਚਾ ਮਿੱਥਿਆ ਗਿਆ ਹੈ। ਕੈਨੇਡਾ ਸਰਕਾਰ ਵੱਲੋਂ ਚੁੱਕੇ ਇਸ ਕਦਮ ਦੀ ਸਭ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ। ਇਸ ਖੁਸ਼ਖਬਰੀ ਤੋਂ ਬਾਅਦ ਕੈਨੇਡਾ ਸਰਕਾਰ ਵੱਲੋਂ ਇੱਕ ਹੋਰ ਖੁਸ਼ੀ ਦੀ ਖਬਰ ਸਾਹਮਣੇ ਆ ਰਹੀ ਹੈ। ਹੁਣ ਕੈਨੇਡਾ ਸਰਕਾਰ ਐਲ ਐਮ ਆਈ ਏ ਨੂੰ ਲੈ ਕੇ ਕੀਤੀਆਂ ਜਾ ਰਹੀਆਂ ਠੱਗੀਆਂ ਅਤੇ ਬੇਈਮਾਨੀਆਂ ਨੂੰ ਠੱਲ ਪਾਉਣ ਲਈ ਇਸ ਕੈਟਾਗਿਰੀ ਨੂੰ ਖਤਮ ਕਰਨ ਦਾ ਵਿਚਾਰ ਵਟਾਂਦਰਾ ਗੰਭੀਰਤਾ ਨਾਲ ਕਰ ਰਹੀ ਹੈ।
ਜਿਸ ਨਾਲ ਲੋਕਾਂ ਨੂੰ ਇਮੀਗ੍ਰੇਸ਼ਨ ਠੱਗਾਂ ਦੀ ਚਪੇਟ ਵਿੱਚ ਹੋਣ ਤੋਂ ਬਚਾਇਆ ਜਾਵੇਗਾ। ਐਲ ਐਮ ਆਈ ਏ ਦੇ ਕਾਰਨ ਲੋਕਾਂ ਵੱਲੋਂ ਕੀਤੀ ਗਈ ਆਵਾਜ਼ ਬੁਲੰਦ ਦੇ ਕਾਰਨ ਬਹੁਤ ਸਾਰੇ ਠੱਗ ਫੜੇ ਗਏ ਹਨ ਅਤੇ ਕੁਝ ਅਜੇ ਵੀ ਕੁਝ ਲੋਕ ਧੋਖਾਧੜੀ ਤੇ ਠੱਗੀ ਕਰ ਰਹੇ ਹਨ। ਕੈਨੇਡਾ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਜਾ ਰਹੀਆਂ ਇਨ੍ਹਾਂ ਯੋਜਨਾਵਾਂ ਨਾਲ ਸਭ ਤੋਂ ਵੱਧ ਫਾਇਦਾ ਪੰਜਾਬੀਆਂ ਨੂੰ ਹੋਵੇਗਾ , ਕਿਉਂਕਿ ਕੈਨੇਡਾ ਵਿੱਚ ਪੰਜਾਬੀਆਂ ਦੀ ਗਿਣਤੀ ਬਹੁਤ ਜ਼ਿਆਦਾ ਹੈ।