ਆਈ ਤਾਜਾ ਵੱਡੀ ਖਬਰ
ਆਏ ਦਿਨ ਹੀ ਸਰਕਾਰ ਵੱਲੋਂ ਕੋਈ ਨਾ ਕੋਈ ਨਵਾਂ ਐਲਾਨ ਕੀਤਾ ਜਾ ਰਿਹਾ ਹੈ। ਕੁੱਝ ਐਲਾਨ ਇਹੋ ਜਿਹੇ ਹਨ ਜਿਨ੍ਹਾਂ ਨੂੰ ਸੁਣ ਕੇ ਸਭ ਲੋਕਾਂ ਨੂੰ ਹੈਰਾਨੀ ਹੋ ਰਹੀ ਹੈ। ਜਿੱਥੇ ਪਹਿਲਾਂ ਕੇਂਦਰ ਸਰਕਾਰ ਵੱਲੋਂ ਤਿੰਨ ਖ਼ੇਤੀ ਕਾਨੂੰਨਾਂ ਨੂੰ ਪਾਸ ਕਰਕੇ ਲਾਗੂ ਕੀਤਾ ਗਿਆ ਹੈ। ਜਿਸ ਦੇ ਵਿਰੋਧ ਵਜੋਂ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਜੋ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ। ਉਨ੍ਹਾਂ ਕਿਸਾਨਾਂ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਨਹੀਂ ਹਨ। ਉੱਥੇ ਹੀ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਲਗਾਈਆਂ ਜਾ ਰਹੀਆਂ ਹਨ।
ਤੇ ਕੁਝ ਪਾਬੰਦੀਆਂ ਲਗਾਉਣ ਨਾਲ ਬਹੁਤ ਸਾਰੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਉਂਕਿ ਕੁਝ ਲੋਕਾਂ ਦੇ ਰੁਜ਼ਗਾਰ ਉਸ ਉਪਰ ਨਿਰਭਰ ਹੁੰਦੇ ਹਨ ਅਤੇ ਸਰਕਾਰ ਵੱਲੋਂ ਲਗਾਈ ਗਈ ਪਾਬੰਦੀ ਦੇ ਕਾਰਨ ਉਨ੍ਹਾਂ ਨੂੰ ਆਰਥਿਕ ਮੰਦੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹੁਣ ਏਥੇ 2 ਤੋਂ ਜਿਆਦਾ ਪਸ਼ੂ ਪਾਲਣ ਤੇ ਕਰਨਾ ਹੋਵੇਗਾ ਇਹ ਕੰਮ ਨਹੀਂ ਤਾਂ ਹੋਵੇਗੀ ਐਫ ਆਈ ਆਰ, ਤੇ ਪਸ਼ੂਆਂ ਨੂੰ ਵੀ ਕੀਤਾ ਜਾਵੇਗਾ ਜਬਤ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਖਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਸਦੀ ਖੇਤਰ ਵਾਰਾਣਸੀ ਨਗਰ ਨਿਗਮ ਤੋਂ ਸਾਹਮਣੇ ਆਈ ਹੈ।
ਇਸ ਨਗਰ ਨਿਗਮ ਦੀ ਸੀਮਾ ਅੰਦਰ ਰਹਿਣ ਵਾਲੇ ਲੋਕਾਂ ਲਈ ਵਾਰਾਣਸੀ ਦੇ ਜ਼ਿਲ੍ਹਾ ਅਧਿਕਾਰੀ ਵੱਲੋਂ ਇਕ ਬੈਠਕ ਕਰ ਕੇ ਨਗਰ ਨਿਗਮ ਸਮੇਤ ਤਮਾਮ ਪੁਲਿਸ ਪ੍ਰਬੰਧਕੀ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤਾ ਗਿਆ ਹੈ,ਕੇ ਨਗਰ ਨਿਗਮ ਦੇ ਅੰਦਰ ਕੋਈ ਵੀ ਪਸ਼ੂ ਪਾਲਕ ਆਪਣੇ ਕੋਲ ਦੋ ਤੋਂ ਵਧੇਰੇ ਗਾਵਾਂ ਨਹੀਂ ਰੱਖ ਸਕਦਾ। ਅਗਰ ਕਿਸੇ ਨੇ ਵਧੇਰੇ ਗਾਵਾਂ ਰੱਖਣੀਆਂ ਹਨ ਤਾਂ ਪਸ਼ੂ ਪਾਲਣ ਵਿਭਾਗ ਨਾਲ ਸੰਪਰਕ ਕਰਕੇ ਪਸ਼ੂਆਂ ਦੀ ਟੈਗਿੰਗ ਕਰਵਾਉਣੀ ਲਾਜ਼ਮੀ ਕੀਤੀ ਗਈ ਹੈ। ਅਗਰ ਕੋਈ ਇਨ੍ਹਾਂ ਆਦੇਸ਼ਾਂ ਦੀ ਉਲੰਘਣਾ ਕਰਦਾ ਹੈ ਤਾਂ ਉਸਦੇ ਪਸ਼ੂ ਜਬਤ ਕਰ ਲਏ ਜਾਣਗੇ ਅਤੇ ਉਸਦੇ ਖਿਲਾਫ ਐਫ ਆਈ ਆਰ ਦਰਜ ਕੀਤੀ ਜਾਵੇਗੀ।
ਪਸ਼ੂ ਪਾਲਕ ਦੀ ਡੇਅਰੀ ਨੂੰ ਵਪਾਰਕ ਮੰਨ ਕੇ ਨਗਰ ਨਿਗਮ ਦੀ ਸੀਮਾ ਦੇ ਬਾਹਰ ਸਥਾਪਿਤ ਕੀਤਾ ਜਾਵੇਗਾ। ਇਸ ਸਭ ਵਾਸਤੇ ਇਲਾਹਾਬਾਦ ਹਾਈਕੋਰਟ ਵੱਲੋਂ ਇੱਕ ਜਨ ਹਿੱਤ ਪਟੀਸ਼ਨ ਨੰਬਰ 345525/2017 ਵਿਨੈ ਚੌਧਰੀ ਅਤੇ ਹੋਰ ਬਨਾਮ ਉੱਤਰ ਪ੍ਰਦੇਸ਼ ਰਾਜ ਦੇ ਹੁਕਮ ਨੂੰ ਸਖਤੀ ਨਾਲ ਲਾਗੂ ਕੀਤਾ ਗਿਆ ਹੈ। ਕਰੋਨਾ ਦੇ ਕਾਰਨ ਇਸ ਨੂੰ ਪਹਿਲਾਂ ਲਾਗੂ ਨਹੀਂ ਕੀਤਾ ਗਿਆ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …