Breaking News

ਕਿਸਾਨ ਸੰਘਰਸ਼ : ਹੁਣੇ ਹੁਣੇ ਆਈ ਤਾਜਾ ਵੱਡੀ ਖਬਰ – 21 ਫਰਵਰੀ ਲਈ ਹੋ ਗਿਆ ਇਹ ਵੱਡਾ ਐਲਾਨ

ਤਾਜਾ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੇ ਕਿਸਾਨਾਂ ਵੱਲੋਂ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਜਿੱਥੇ ਹੁਣ ਤੱਕ ਕੇਂਦਰ ਸਰਕਾਰ ਵੱਲੋਂ ਇਹ ਖੇਤੀ ਕਾਨੂੰਨ ਕਿਸਾਨਾਂ ਦੇ ਹੱਕ ਵਿੱਚ ਦੱਸੇ ਜਾ ਰਹੇ ਹਨ ਉਥੇ ਹੀ ਦੇਸ਼ ਪੱਧਰ ਤੇ ਹਰ ਵਰਗ ਵੱਲੋਂ ਇਸ ਕਿਸਾਨੀ ਸੰਘਰਸ਼ ਨੂੰ ਭਰਪੂਰ ਸਮਰਥਨ ਦਿੱਤਾ ਜਾ ਰਿਹਾ ਹੈ। ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਦੇ ਵਿਚਕਾਰ ਹੋਈਆਂ 11 ਗੇੜ ਦੀਆਂ ਮੀਟਿੰਗ ਬੇ ਨਤੀਜਾ ਰਹੀਆਂ ਸਨ।

ਜਿਸ ਕਾਰਨ ਕਿਸਾਨਾਂ ਵੱਲੋਂ ਸੰਘਰਸ਼ ਨੂੰ ਤੇਜ਼ ਕਰਦੇ ਹੋਏ ਅੱਜ ਕਿਸਾਨਾਂ ਵੱਲੋਂ ਦੇਸ਼ ਵਿਆਪੀ 4 ਘੰਟੇ ਦਾ ਰੇਲ ਰੋਕੋ ਅੰਦੋਲਨ ਦੇ ਤਹਿਤ ਕਿਸਾਨਾਂ ਵੱਲੋਂ ਰੇਲਾਂ ਰੋਕੀਆਂ ਗਈਆਂ। ਕਿਸਾਨ ਸੰਘਰਸ਼ ਬਾਰੇ ਹੁਣ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਹੁਣ 21 ਫਰਵਰੀ ਲਈ ਵੱਡਾ ਐਲਾਨ ਹੋ ਗਿਆ ਹੈ। ਖੇਤੀ ਕਾਨੂੰਨਾਂ ਨੂੰ ਲੈ ਕੇ ਕੀਤਾ ਜਾਂਦਾ ਕੇਂਦਰ ਸਰਕਾਰ ਦਾ ਵਿਰੋਧ ਹਰ ਪਾਸੇ ਨਜ਼ਰ ਆ ਰਿਹਾ ਹੈ। ਹੁਣ ਟਾਂਡਾ ਉੜ ਮੁੜ ਵਿੱਚ ਕਿਸਾਨ ਮਜ਼ਦੂਰ ਯੂਨੀਅਨ ਗੜ੍ਹਦੀ ਵਾਲਾ ਵੱਲੋ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕੇਂਦਰ ਸਰਕਾਰ ਦੇ ਖਿਲਾਫ 21 ਫਰਵਰੀ ਨੂੰ ਗੁਰਦੁਆਰਾ ਖੇੜਾ ਸਾਹਿਬ ਤੋਂ ਟਰੈਕਟਰ ਰੋਸ ਰੈਲੀ ਕੱਢੇ ਜਾਣ ਦਾ ਐਲਾਨ ਕੀਤਾ ਗਿਆ ਹੈ।

ਆਯੋਜਿਤ ਕੀਤੀ ਜਾ ਰਹੀ ਇਸ ਟਰੈਕਟਰ ਰੋਸ ਰੈਲੀ ਵਿੱਚ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਬੇ-ਕ-ਸੂ-ਰ ਕਿਸਾਨਾਂ ਦੀ ਰਿਹਾਈ ਲਈ ਆਵਾਜ ਵੀ ਬੁਲੰਦ ਕੀਤੀ ਜਾਵੇਗੀ। ਕੱਢੀ ਜਾਣ ਵਾਲੀ ਇਸ ਟਰੈਕਟਰ ਰੋਸ ਰੈਲੀ ਦੀ ਰਣਨੀਤੀ ਅਤੇ ਰੋਸ ਵਿਖਾਵੇ ਦੀਆਂ ਤਿਆਰੀਆਂ ਬਾਰੇ ਜਥੇਬੰਦੀ ਦੀ ਮੀਟਿੰਗ ਟਾਂਡਾ ਦੇ ਪਿੰਡ ਕੁਰਾਲਾ ਵਿਖੇ ਕੀਤੀ ਗਈ । ਪਿੰਡ ਕੁਰਾਲਾ ਵਿੱਚ ਹੋਈ ਇਹ ਮੀਟਿੰਗ ਯੂਨੀਅਨ ਦੇ ਪ੍ਰਧਾਨ ਜੁਝਾਰ ਸਿੰਘ ਕੇਸੋਪੁਰ, ਮੀਤ ਪ੍ਰਧਾਨ ਗੁਰਦੀਪ ਸਿੰਘ ਦੀਪ ਅਤੇ ਚੇਅਰਮੈਨ ਪ੍ਰੀਤ ਮੋਹਨ ਸਿੰਘ ਝੱਜੀ ਪਿੰਡ ਦੀ ਅਗਵਾਈ ਵਿੱਚ ਹੋਈ।

ਇਸ ਮੀਟਿੰਗ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਆਗੂਆਂ ਨੇ ਦੱਸਿਆ ਕਿ ਮੋਦੀ ਸਰਕਾਰ ਵੱਲੋ ਲਿਆਂਦੇ ਗਏ 3 ਖੇਤੀ ਕਾਨੂੰਨ ਕਿਸਾਨ ਵਿਰੋਧੀ ਹਨ। ਜਿਨ੍ਹਾਂ ਨੂੰ ਸਰਕਾਰ ਕਿਸਾਨਾਂ ਦੇ ਹਿੱਤ ਵਿੱਚ ਦਸ ਰਹੀ ਹੈ। ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਕਰ ਰਹੇ ਹਨ। ਕਿਸਾਨਾਂ ਨੇ ਕਿਹਾ ਕਿ ਗੜ੍ਹਦੀ ਵਾਲਾ ਵਿੱਚ ਕੱਢੀ ਜਾ ਰਹੀ ਰੋਸ ਰੈਲੀ ਸੰਘਰਸ਼ ਕਰ ਰਹੇ ਕਿਸਾਨਾਂ ਦੇ ਸਮਰਥਨ ਵਿਚ ਕੱਢੀ ਜਾ ਰਹੀ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …