ਆਈ ਤਾਜਾ ਵੱਡੀ ਖਬਰ
ਪਿਛਲੇ ਸਾਲ ਮਾਰਚ ਵਿੱਚ ਕਰੋਨਾ ਨੂੰ ਦੇਖਦੇ ਹੋਏ ਤਾਲਾ ਬੰਦੀ ਕੀਤੀ ਗਈ ਸੀ। ਤਾਂ ਜੋ ਦੇਸ਼ ਵਿਚ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਕਰੋਨਾ ਦੇ ਵਾਧੇ ਨੂੰ ਰੋਕਣ ਲਈ ਹੀ ਹਵਾਈ ਆਵਾਜਾਈ ਨੂੰ ਠੱਪ ਕਰ ਦਿੱਤਾ ਗਿਆ ਸੀ। ਮਾਰਚ ਤੋਂ ਹੀ ਵਿੱਦਿਅਕ ਅਦਾਰਿਆਂ ਨੂੰ ਵੀ ਬੰਦ ਕਰ ਦਿੱਤਾ ਗਿਆ ਤਾਂ ਜੋ ਬੱਚਿਆਂ ਨੂੰ ਇਸ ਕਰੋਨਾ ਤੋਂ ਬਚਾਇਆ ਜਾ ਸਕੇ। ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਸੰਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਸਮੇਂ ਸਮੇਂ ਤੇ ਅਪੀਲ ਕੀਤੀ ਜਾਂਦੀ ਰਹੀ। ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਮੁੜ ਤੋਂ ਸਭ ਲੋਕਾਂ ਵੱਲੋਂ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਬ੍ਰਿਟੇਨ ਵਿੱਚ ਮਿਲਣ ਵਾਲੇ ਕਰੋਨਾ ਵਾਇਰਸ ਦੇ ਨਵੇਂ ਸਟਰੇਨ ਕਾਰਨ ਦੁਨੀਆ ਵਿੱਚ ਫਿਰ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਹੁਣ ਅੰਮ੍ਰਿਤਸਰ ਹਵਾਈ ਅੱਡੇ ਤੇ ਆਉਣ ਵਾਲੇ ਯਾਤਰੀਆਂ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਬਹੁਤ ਸਾਰੇ ਦੇਸ਼ਾਂ ਵਿੱਚ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦਾ ਕਰੋਨਾ ਟੈਸਟ ਲਾਜ਼ਮੀ ਕੀਤਾ ਗਿਆ ਹੈ। ਹੁਣ ਕੇਂਦਰ ਸਰਕਾਰ ਵੱਲੋਂ ਕਰੋਨਾ ਦੇ ਕੇਸਾਂ ਨੂੰ ਰੋਕਣ ਲਈ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੇ RTPCR ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਲਾਜ਼ਮੀ ਕੀਤਾ ਗਿਆ ਹੈ।
ਇਹ ਸਖਤੀ 23 ਫਰਵਰੀ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਨਵੇਂ ਕੀਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਬ੍ਰਿਟੇਨ, ਮੱਧ ਪੂਰਬ, ਯੂਰਪ ਦੇਸ਼ਾਂ ਅਤੇ ਬ੍ਰਾਜ਼ੀਲ ਤੋਂ ਆਉਣ ਵਾਲੇ ਯਾਤਰੀਆਂ ਨੂੰ ਵਿਸ਼ੇਸ਼ ਤੌਰ ਤੇ ਦੇਖਿਆ ਜਾਵੇਗਾ। ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨਿਰਦੇਸ਼ਕ ਵੀ ਕੇ ਸੇਠ ਨੇ ਦੱਸਿਆ ਹੈ ਕਿ ਵਿਦੇਸ਼ ਤੋਂ ਆਉਣ ਵਾਲੇ ਯਾਤਰੀਆਂ ਦੇ ਟੈਸਟ ਕੀਤੇ ਜਾਣਗੇ ਤੇ ਕਰੋਨਾ ਦੇ ਨੈਗੇਟਿਵ ਰਿਪੋਰਟ ਆਉਣ ਤੇ ਘਰ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ।
ਦੂਜੀ ਜਗ੍ਹਾ ਜਾਣ ਵਾਲੇ ਯਾਤਰੀਆਂ ਨੂੰ ਵੀ ਹਵਾਈ ਅੱਡੇ ਤੋਂ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ। ਇਹ ਸਾਰੀਆਂ ਪਾਬੰਦੀਆਂ ਕਰੋਨਾ ਦੇ ਨਵੇਂ ਵਾਧੇ ਨੂੰ ਦੇਖਦੇ ਹੋਏ ਲਾਗੂ ਕੀਤੀਆਂ ਜਾ ਰਹੀਆਂ ਹਨ। ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਹੀ ਇਨ੍ਹਾਂ ਪਾਬੰਦੀਆਂ ਨੂੰ ਘੱਟ ਕੀਤਾ ਗਿਆ ਸੀ। ਇਹ ਸਭ ਕੁਝ ਕਰੋਨਾ ਵਾਇਰਸ ਦੇ ਪਰਸਾਰ ਨੂੰ ਰੋਕਣ ਲਈ ਕੀਤਾ ਜਾ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …