ਆਈ ਤਾਜਾ ਵੱਡੀ ਖਬਰ
ਸਭ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਆਪਣੇ ਦੇਸ਼ ਵਿੱਚ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਬਦਲਾਅ ਕੀਤੇ ਜਾਂਦੇ ਹਨ। ਜਿਸ ਦਾ ਫਾਇਦਾ ਉਹਨਾਂ ਦੇ ਦੇਸ਼ ਦੀ ਸਮੁੱਚੀ ਜਨਤਾ ਨੂੰ ਹੋ ਸਕੇ। ਜਿੱਥੇ ਜਨਤਾ ਵੱਲੋਂ ਉਨ੍ਹਾਂ ਕਾਨੂੰਨਾਂ ਨੂੰ ਆਪਣੇ ਹਿੱਤ ਵਿੱਚ ਨਾ ਸਮਝਿਆ ਜਾਵੇ, ਉਥੇ ਸਰਕਾਰ ਵੱਲੋਂ ਜ-ਬ-ਰ-ਦ-ਸ-ਤੀ ਦੇਸ਼ ਦੇ ਲੋਕਾਂ ਉੱਪਰ ਉਹ ਥੋਪੇ ਹੋਏ ਕਾਨੂੰਨ ਸਰਕਾਰ ਦੇ ਵਿਰੋਧੀ ਬਣ ਜਾਂਦੇ ਹਨ। ਇਸ ਤਰ੍ਹਾਂ ਭਾਰਤ ਵਿੱਚ ਵੀ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਦਾ ਵਿਰੋਧ ਲਗਾਤਾਰ ਪਿਛਲੇ ਕਈ ਮਹੀਨਿਆਂ ਤੋਂ ਦੇਸ਼ ਦੇ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਹੈ।
ਜਿੱਥੇ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂਨ ਦੀ ਗੱਲ ਕਿਸਾਨਾਂ ਦੇ ਹਿੱਤ ਵਿੱਚ ਅਤੇ ਉਨ੍ਹਾਂ ਦੀ ਆਮਦਨ ਨੂੰ 2022 ਤੱਕ ਦੁੱਗਣਾ ਕਰਨ ਦਾ ਰਸਤਾ ਦੱਸਿਆ ਜਾ ਰਿਹਾ ਹੈ। ਉਥੇ ਹੀ ਕਿਸਾਨਾਂ ਵੱਲੋਂ ਇਹ ਖੇਤੀ ਕਾਨੂੰਨ ਕਿਸਾਨਾਂ ਲਈ ਵਿ-ਨਾ-ਸ਼-ਕਾ-ਰੀ ਤੇ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿੱਚ ਦੱਸੇ ਜਾ ਰਹੇ ਹਨ। ਹੁਣ ਕਿਸਾਨਾਂ ਦੇ ਸੰਘਰਸ਼ ਲਈ ਕੱਲ੍ਹ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਬਾਰੇ ਐਲਾਨ ਹੋ ਗਿਆ ਹੈ।
ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਤੇ 26 ਜਨਵਰੀ ਤੋਂ ਸ਼ੁਰੂ ਕੀਤਾ ਗਿਆ ਸੰਘਰਸ਼ ਕੱਲ੍ਹ 26 ਫਰਵਰੀ ਨੂੰ ਤਿੰਨ ਮਹੀਨੇ ਪੂਰੇ ਜਾਵੇਗਾ। ਪਰ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਹੁਣ ਕੱਲ 26 ਫਰਵਰੀ ਲਈ ਕਿਸਾਨ ਕਾਂਗਰਸ ਵੱਲੋਂ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਦੇ ਖੇਤੀ ਮੰਤਰਾਲੇ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਵੱਲੋਂ ਕੀਤੇ ਜਾ ਰਹੇ ਇਸ ਸੰਘਰਸ਼ ਦੌਰਾਨ ਹੁਣ ਤੱਕ 200 ਤੋਂ ਵਧੇਰੇ ਕਿਸਾਨ ਸ਼-ਹੀ-ਦ ਹੋ ਚੁੱਕੇ ਹਨ। ਉਥੇ ਹੀ ਲਾਲ ਕਿਲੇ ਉਪਰ 26 ਜਨਵਰੀ ਦੀ ਹੋਈ ਘਟਨਾ ਨੂੰ ਲੈ ਕੇ ਵੀ ਬਹੁਤ ਸਾਰੇ ਕਿਸਾਨਾਂ ਉਪਰ ਮੁਕੱਦਮੇ ਦਰਜ ਕੀਤੇ ਗਏ ਹਨ
ਅਤੇ ਬਹੁਤ ਸਾਰੇ ਕਿਸਾਨ ਅਜੇ ਤੱਕ ਪੁਲਿਸ ਦੀ ਹਿਰਾਸਤ ਵਿਚ ਹਨ। ਕਿਸਾਨ ਕਾਂਗਰਸ ਦੇ ਮੀਤ ਪ੍ਰਧਾਨ ਨੇ ਆਖਿਆ ਹੈ ਕਿ ਜਦੋਂ ਤਕ ਮੋਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ,ਸਾਡਾ ਸੰਘਰਸ਼ ਇਸੇ ਤਰਾ ਜਾਰੀ ਰਹੇਗਾ ਤੇ ਕਿਸਾਨ ਅੰਦੋਲਨ ਨੂੰ ਸਮਰਥਨ ਵੀ ਕੀਤਾ ਜਾਂਦਾ ਰਹੇਗਾ । ਕਿਸਾਨ ਕਾਂਗਰਸ ਦੇ ਆਗੂਆਂ ਨੇ ਕਿਹਾ ਹੈ ਕਿ ਉਹ ਆਪਣਾ ਵਿਰੋਧ ਪ੍ਰਦਰਸ਼ਨ ਕਰਨਗੇ। ਕਿਉ ਕੇ ਤਿੰਨ ਮਹੀਨਿਆਂ ਤੋਂ ਕੇਂਦਰ ਸਰਕਾਰ ਕਿਸਾਨਾਂ ਦੇ ਮੁੱਦਿਆਂ ਨੂੰ ਅੱਖੋਂ ਪ-ਰੋ-ਖੇ ਕਰ ਰਹੀ ਹੈ। ਇਸ ਲਈ ਇਸ ਪਾਰਟੀ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …