ਆਈ ਤਾਜਾ ਵੱਡੀ ਖਬਰ
ਕਰੋਨਾ ਕੇਸਾਂ ਵਿਚ ਆਈ ਕਮੀ ਕਾਰਨ ਲੋਕਾਂ ਵਲੋ ਮੁੜ ਤੋਂ ਪੈਰਾਂ ਸਿਰ ਹੋਣ ਦੀ ਕੋਸ਼ਿਸ਼ ਜਾ ਰਹੀ ਸੀ। ਉੱਥੇ ਹੀ ਮੁੜ ਤੋਂ ਪੰਜਾਬ ਵਿੱਚ ਕਰੋਨਾ ਕੇਸਾਂ ਦੀ ਵੱਧ ਰਹੀ ਗਿਣਤੀ ਨੇ ਲੋਕਾਂ ਵਿੱਚ ਫਿਰ ਤੋਂ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਪਿਛਲੇ ਕੁਝ ਦਿਨਾਂ ਤੋਂ ਕਰੋਨਾ ਕੇਸਾਂ ਦੀ ਗਿਣਤੀ ਵਧ ਰਹੀ ਹੈ।
ਜੋ ਚਿੰਤਾ ਦਾ ਵਿਸ਼ਾ ਹੈ। ਉਥੇ ਹੀ ਸਰਕਾਰ ਵੱਲੋਂ ਸਾਰੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਤਾਂ ਜੋ ਸੂਬੇ ਅੰਦਰ ਕਰੋਨਾ ਦੀ ਦੂਜੀ ਲਹਿਰ ਨੂੰ ਵਧਣ ਤੋਂ ਰੋਕਿਆ ਜਾ ਸਕੇ। ਪਿਛਲੇ ਕੁਝ ਦਿਨਾਂ ਦੌਰਾਨ ਹੀ ਬਹੁਤ ਸਾਰੇ ਵਿਦਿਅਕ ਅਦਾਰਿਆਂ ਵਿੱਚ ਅਧਿਆਪਕ ਅਤੇ ਵਿਦਿਆਰਥੀ ਕਰੋਨਾ ਦੀ ਚਪੇਟ ਵਿੱਚ ਰਹੇ ਹਨ। ਪੰਜਾਬ ਅੰਦਰ ਪਿਛਲੇ ਕੁਝ ਦਿਨਾਂ ਤੋਂ ਕਰੋਨਾ ਕੇਸਾਂ ਵਿੱਚ ਤੇਜ਼ੀ ਦੇਖੀ ਗਈ ਹੈ। ਜਿਸ ਨਾਲ ਕਰੋਨਾ ਦੀ ਦੂਜੀ ਲਹਿਰ ਫਿਰ ਤੋਂ ਪੰਜਾਬ ਵਿੱਚ ਭਾਰੂ ਹੁੰਦੀ ਨਜ਼ਰ ਆ ਰਹੀ ਹੈ।
ਪੰਜਾਬ ਵਿੱਚ ਇੱਥੇ 87 ਵਿਦਿਆਰਥੀ ਕਰੋਨਾ ਵਾਇਰਸ ਤੋ ਪੌਜਿਟਿਵ ਪਾਏ ਗਏ ਹਨ, ਜਿਸ ਕਾਰਨ ਹੜਕੰਪ ਮਚ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਜਲੰਧਰ ਅਧੀਨ ਫਿਲੋਰ ਖੇਤਰ ਵਿੱਚ ਮੁੜ ਤੋਂ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ। ਜਿੱਥੇ 6 ਮਹੀਨਿਆਂ ਬਾਅਦ ਪਹਿਲੀ ਵਾਰ 242 ਨਵੇਂ ਮਾਮਲੇ ਸਾਹਮਣੇ ਆਏ ਹਨ। ਸਾਹਮਣੇ ਆਏ ਇਨ੍ਹਾਂ ਨਵੇਂ ਕੇਸਾਂ ਵਿੱਚ ਪੁਲਿਸ ਮੁਲਾਜ਼ਮ ਅਤੇ ਵਿਦਿਆਰਥੀ ਸ਼ਾਮਲ ਹਨ। ਸਾਹਮਣੇ ਆਈ ਇਨ੍ਹਾਂ ਮਾਮਲਿਆਂ ਚ 87 ਵਿਦਿਆਰਥੀ ਵੀ ਸ਼ਾਮਲ ਹਨ। ਇਨ੍ਹਾਂ ਵਿਦਿਆਰਥੀਆਂ ਦੇ ਇਲਾਵਾ ਸਕੂਲਾਂ ਦੇ ਅਧਿਆਪਕਾਂ ਦੀ ਚਪੇਟ ਦੀ ਚਪੇਟ ਵਿੱਚ ਆਏ ਹਨ।
ਸਕੂਲ ਵਿੱਚ ਦਿਨ ਬਦਿਨ ਕਰੋਨਾ ਤੋਂ ਪ੍ਰਭਾਵਿਤ ਹੋਣ ਵਾਲੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਗਿਣਤੀ ਵਧ ਰਹੀ ਹੈ , ਜੋ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਕਰੋਨਾ ਵਿੱਚ ਮੁੜ ਵਾਧੇ ਨੂੰ ਦੇਖਦੇ ਹੋਏ ਬੱਚਿਆਂ ਦੇ ਮਾਪੇ ਕਾਫੀ ਮੁਸ਼ਕਿਲ ਵਿਚ ਹਨ, ਕਿ ਹੁਣ ਬੱਚਿਆਂ ਦੇ ਇਮਤਿਹਾਨ ਹੋਣ ਕਾਰਨ ਬੱਚਿਆਂ ਨੂੰ ਸਕੂਲ ਭੇਜਿਆ ਜਾਵੇ ਜਾਂ ਨਹੀ। ਜਿੱਥੇ ਭਾਰਤ ਸਰਕਾਰ ਵੱਲੋਂ ਸਾਰੇ ਸੂਬਿਆਂ ਵਿੱਚ ਕਰੋਨਾ ਦੇ ਟੀਕਾਕਰਨ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਥੇ ਹੀ ਕਰੋਨਾ ਕੇਸਾਂ ਦੇ ਵਿਚ ਵਾਧਾ ਹੋਣਾ , ਮੁੜ ਆਰਥਿਕ ਮੰਦੀ ਉੱਪਰ ਅਸਰ ਪਾ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …