Breaking News

ਅੱਜ ਪੰਜਾਬ ਚ ਆਏ ਏਨੇ ਕੋਰੋਨਾ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਹੁਣੇ ਆਈ ਤਾਜਾ ਵੱਡੀ ਖਬਰ

ਇਹ ਸੰਸਾਰ ਦੇ ਵਿਚ ਆਏ ਦਿਨ ਕੋਈ ਨਾ ਕੋਈ ਅਜਿਹੀ ਖਬਰ ਸੁਣਨ ਨੂੰ ਮਿਲ ਰਹੀ ਹੈ ਜਿਸ ਨਾਲ ਇਸ ਨਵੇਂ ਵਰ੍ਹੇ ਦਾ ਚਾਰ ਲੋਕਾਂ ਦੇ ਮਨ ਵਿੱਚ ਸੌੜਾ ਹੋ ਰਿਹਾ ਹੈ। ਮੌਜੂਦਾ ਸਮੇਂ ਵੀ ਸੰਸਾਰ ਦੇ ਵਿਚ ਮੌਜੂਦ ਹਰ ਇੱਕ ਸ਼ਖ਼ਸ ਇੱਕ ਬਿਮਾਰੀ ਦੇ ਕਰਕੇ ਸਹਿਮ ਦੇ ਥੱਲੇ ਆਪਣੇ ਦਿਨ ਕੱ-ਟ-ਣ ਨੂੰ ਮਜਬੂਰ ਹੋਇਆ ਹੈ। ਜਿਥੇ ਇਸ ਬਿਮਾਰੀ ਦੇ ਨਵੇਂ ਆ ਰਹੇ ਮਰੀਜ਼ਾਂ ਦੀ ਗਿਣਤੀ ਦੇ ਵਿਚ ਵਾਧਾ ਹੋ ਰਿਹਾ ਹੈ ਉਥੇ ਹੀ ਦੂਜੇ ਪਾਸੇ ਇਸ ਬਿਮਾਰੀ ਦੀ ਵਜ੍ਹਾ ਕਾਰਨ ਹੋ ਰਹੀਆਂ ਮੌਤਾਂ ਦੇ ਕਾਰਨ ਹਾਲਾਤ ਬੇਹੱਦ ਚਿੰ-ਤਾ ਦਾ ਵਿਸ਼ਾ ਬਣ ਚੁੱਕੇ ਹਨ।

ਜਿੱਥੇ ਇਕ ਪਾਸੇ ਪੂਰੇ ਵਿਸ਼ਵ ਭਰ ਦੇ ਦੇਸ਼ਾਂ ਵਿਚ ਕੋਰੋਨਾ ਵਾਇਰਸ ਦੇ ਨਵੇਂ ਮਰੀਜ਼ਾਂ ਦੀ ਗਿਣਤੀ ਦੇ ਵਿੱਚ ਵਾਧਾ ਹੋ ਰਿਹਾ ਹੈ ਉਥੇ ਹੀ ਭਾਰਤ ਦੇਸ਼ ਵਿਚ ਵੀ ਕੋਰੋਨਾ ਵਾਇਰਸ ਦੇ ਕੇਸਾਂ ਵਿਚ ਅੱਗੇ ਨਾਲੋਂ ਵਾਧਾ ਦੇਖਣ ਨੂੰ ਮਿਲਿਆ ਹੈ। ਭਾਰਤ ਦੇ ਪੰਜਾਬ ਸੂਬੇ ਵਿੱਚ ਦਿਨ ਸ਼ਨੀ ਵਾਰ ਨੂੰ ਕੁੱਲ ਨਵੇਂ 1179 ਮਾਮਲੇ ਦਰਜ ਕੀਤੇ ਗਏ ਹਨ। ਪੰਜਾਬ ਵਿਚ ਹੁਣ ਤੱਕ 5,159,683 ਲੋਕਾਂ ਦੇ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ। ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਕਾਰਨ ਪੰਜਾਬ ਵਿੱਚ 12 ਲੋਕਾਂ ਦੀ ਮੌਤ ਹੋਈ ਹੈ।

ਹੁਣ ਤੱਕ ਇਸ ਬਿਮਾਰੀ ਦੇ ਨਾਲ ਪੰਜਾਬ ਵਿਚ ਮਰੀਜ਼ਾਂ ਦੀ ਗਿਣਤੀ ਵੱਧ ਕੇ 187,348 ਹੋ ਗਈ ਹੈ। ਜਿਨ੍ਹਾਂ ਵਿਚੋਂ 174,247 ਮਰੀਜ਼ ਦਾ ਨੇ ਇਸ ਬਿਮਾਰੀ ਉਪਰ ਫਤਿਹ ਪਾ ਲਈ ਹੈ। ਪਰ ਸੂਬੇ ਅੰਦਰ ਹੀ ਇਸ ਬਿਮਾਰੀ ਦੇ ਕਾਰਨ 5,910 ਲੋਕਾਂ ਦੀ ਦੁਖਤ ਮੌਤ ਵੀ ਹੋਈ ਹੈ। ਕੋਰੋਨਾ ਵਾਇਰਸ ਦੀ ਤਾਬ ਨਾ ਝੱਲਦੇ ਹੋਏ ਅੱਜ ਸੂਬੇ ਵਿਚ 12 ਲੋਕਾਂ ਦੀ ਮੌਤ ਹੋ ਗਈ ਜਿਨ੍ਹਾਂ ਵਿੱਚ ਅੰਮ੍ਰਿਤਸਰ 01, ਫਿਰੋਜ਼ਪੁਰ 01, ਹੁਸ਼ਿਆਰਪੁਰ 01, ਜਲੰਧਰ 03,

ਲੁਧਿਆਣਾ 02, ਪਟਿਆਲਾ 02 ਐਸ ਬੀ ਐਸ ਨਗਰ 01 ਅਤੇ ਤਰਨਤਾਰਨ ਤੋਂ 01 ਮਰੀਜ਼ ਦੀ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਜ਼ਿਕਰ ਯੋਗ ਹੈ ਕਿ ਪੰਜਾਬ ਵਿੱਚ ਮੁੜ ਤੋਂ ਵੱਧ ਰਹੇ ਕੋਰੋਨਾ ਵਾਇਰਸ ਦੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਰਾਤ ਦੇ ਕਰਫਿਊ ਨੂੰ ਜਲੰਧਰ ਸਮੇਤ ਕਪੂਰਥਲਾ, ਹੁਸ਼ਿਆਰਪੁਰ ਅਤੇ ਨਵਾਂ ਸ਼ਹਿਰ ਦੇ ਵਿਚ ਲਾਗੂ ਕਰ ਦਿੱਤਾ ਗਿਆ ਹੈ। ਨਾਈਟ ਕਰਫਿਊ ਦਾ ਸਮਾਂ ਰਾਤ 11 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਰਹੇਗਾ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …